ਅੰਮ੍ਰਿਤਸਰ:ਦੇਸ਼ ਵਿੱਚ ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਉਸੇ ਤਰ੍ਹਾਂ ਹੀ ਦੇਸ਼ ਵਿੱਚ ਗੜਬੜੀ ਦਾ ਮਾਹੌਲ ਬਣ ਰਿਹਾ ਹੈ। ਇਸੇ ਤਹਿਤ ਹੀ ਰਾਜਸਥਾਨ ਦੇ ਗੰਗਾਨਗਰ ਵਿੱਚ ਹੋਈ ਬੇਅਦਬੀ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਰਾਜਸਥਾਨ ਦੇ ਪੁਲਿਸ ਮੁਖੀ ਨੂੰ ਪੱਤਰ ਲਿਖ ਕੇ ਵਿਰੋਧ ਦਰਜ ਕਰਵਾਇਆ ਹੈ। ਇਸ ਦੇ ਨਾਲ ਹੀ ਉਹਨਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਇਸ ਮਾਮਲੇ ਵਿੱਚ ਸਿੱਖਾਂ ਲਈ ਰਾਹਤ ਦੀ ਅਪੀਲ ਵੀ ਕੀਤੀ ਹੈ।
ਜਥੇਦਾਰ ਨੇ ਪੱਤਰ ਲਿਖ ਕੇ ਵਿਰੋਧ ਦਰਜ ਕਰਵਾਇਆ: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਸ ਪਖੰਡੀ ਹੈਪੀ ਨਾਮੀ ਵਿਅਕਤੀ ਵੱਲੋਂ ਸਿੱਖ ਸੰਗਤਾਂ ਦੇ ਖਿਲਾਫ਼ ਕਾਰਵਾਈ ਕਰਦੇ ਹੋਏ ਪਰਚੇ ਦਰਜ ਕਰਵਾਏ ਗਏ ਸਨ, ਜਿਸ ਦੇ ਚੱਲਦੇ ਸਿੱਖ ਸੰਗਤਾਂ ਦੀਆਂ ਗ੍ਰਿਫ਼ਤਾਰੀਆਂ ਵੀ ਕੀਤੀਆਂ ਗਈਆਂ। ਹੁਣ ਫ਼ਿਰ 3 ਸਾਲ ਬਾਅਦ ਪ੍ਰਸ਼ਾਸਨ ਦੇ ਉੱਤੇ ਦਬਾਅ ਪਾਇਆ ਜਾ ਰਿਹਾ ਹੈ, ਕਿ ਗ਼ਲਤ ਤਰੀਕੇ ਦੇ ਨਾਲ ਗ੍ਰਿਫ਼ਤਾਰੀਆਂ ਵੀ ਕੀਤੀਆਂ ਜਾ ਰਹੀਆਂ ਹਨ। ਜਿਸ ਕਰਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਸਬੰਧੀ ਰਾਜਸਥਾਨ ਦੇ ਪੁਲਿਸ ਮੁਖੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੱਤਰ ਲਿਖ ਕੇ ਵਿਰੋਧ ਦਰਜ ਕਰਵਾਇਆ ਗਿਆ।