ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਗਠਿਤ ਕੀਤੀ ਐਸਆਈਟੀ ਵੱਲੋਂ ਪੇਸ਼ ਕੀਤੇ ਚਲਾਨ 'ਚੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦਾ ਨਾਂ ਕੱਢ ਦਿੱਤਾ ਗਿਆ ਹੈ ਜਿਸ ’ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਤਰਾਜ ਜਤਾਇਆ ਹੈ। ਦੱਸ ਦਈਏ ਕਿ ਬੁਰਜ ਜਵਾਹਰ ਵਾਲਾ ਅਤੇ ਬਹਿਬਲ ਕਲਾਂ ਚ ਹੋਏ ਬੇਅਦਬੀ ਮਾਮਲੇ ’ਚ ਗੁਰਮੀਤ ਰਾਮ ਰਹੀਮ ਦਾ ਨਾਂ ਕਾਫੀ ਸਾਹਮਣੇ ਆ ਰਿਹਾ ਸੀ ਪਰ ਇਸ ਤਰ੍ਹਾਂ ਨਾਂ ਹਟਾਏ ਜਾਣ ਤੋਂ ਬਾਅਦ ਜਥੇਦਾਰ ਨੇ ਮੰਦਭਾਗਾ ਆਖਿਆ ਹੈ।
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਰਕਾਰ ਅਤੇ ਪ੍ਰਸ਼ਾਸਨ ’ਤੇ ਸਵਾਲ ਚੁੱਕਦੇ ਹੋਏ ਕਿਹਾ ਕਿ 2022 ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਇਹ ਸਭ ਕੁਝ ਵੋਟਾਂ ਲੈਣ ਖਾਤਿਰ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵੀ ਕਈ ਕਮਿਸ਼ਨ ਬਣ ਚੁੱਕੇ ਹਨ ਜਿਨ੍ਹਾਂ ਵਿੱਚ ਰਾਮ ਰਹੀਮ ਦਾ ਨਾਮ ਪ੍ਰਮੁੱਖਤਾ ’ਤੇ ਲਿਆ ਜਾ ਰਿਹਾ ਸੀ,ਪਰ ਹੁਣ ਸਿਆਸਤ ਕੀਤੀ ਜਾ ਰਹੀ ਹੈ।
ਮਾਮਲੇ ਤੇ ਕੀਤੀ ਜਾ ਰਹੀ ਰਾਜਨੀਤੀ