ਪੰਜਾਬ

punjab

ETV Bharat / state

Hola Mohalla 2023: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਕੌਮ ਨੂੰ ਅਪੀਲ, ਕਿਹਾ- ਨੌਜਵਾਨ ਹੁੱਲੜਬਾਜ਼ੀ ਤੋਂ ਕਰਨ ਗੁਰੇਜ਼ - ਹੋਲੇ ਮਹੱਲੇ

ਖਾਲਸੇ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਹੋਲੇ ਮਹੱਲੇ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਨੂੰ ਅਪੀਲ ਕੀਤੀ ਹੈ ਕਿ ਨੌਜਵਾਨ ਹੁੱਲੜਬਾਜ਼ੀ ਤੋਂ ਗੁਰੇਜ਼ ਕਰਨ।

Jathedar Sri Akal Takht Sahib's appeal to the nation on the occasion of Hola Mahlla
ਖਾਲਸਾਈ ਜਾਹੋ-ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਮੌਕੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦਾ ਕੌਮ ਨੂੰ ਅਪੀਲ...

By

Published : Mar 4, 2023, 12:57 PM IST

Updated : Mar 4, 2023, 1:17 PM IST

ਖਾਲਸਾਈ ਜਾਹੋ-ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਮੌਕੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦਾ ਕੌਮ ਨੂੰ ਅਪੀਲ...

ਅੰਮ੍ਰਿਤਸਰ : ਖਾਲਸੇ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਹੋਲੇ ਮਹੱਲੇ ਦਾ ਅੱਜ ਦੂਜਾ ਦਿਨ ਹੈ। ਇਸ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਜਿਥੇ ਇਸ ਪੁਰਬ ਦੀਆਂ ਸੰਸਾਰ ਭਰ ਵਿਚ ਵਸਦੀ ਨਾਨਕ ਨਾਮ ਸੰਗਤ ਨੂੰ ਵਧਾਈ ਦਿਤੀ, ਉਥੇ ਹੀ 8 ਮਾਰਚ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵੱਡੇ ਪੱਧਰ ਉਤੇ ਮਨਾਏ ਜਾਣ ਵਾਲੇ ਇਸ ਪੁਰਬ ਉਤੇ ਨੌਜਵਾਨਾਂ ਨੂੰ ਹੁੱਲੜਬਾਜ਼ੀ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ।

ਜਥੇਦਾਰ ਸਾਹਿਬਾਨ ਨੇ ਕਿਹਾ ਕਿ ਬੀਤੇ ਸਾਲ ਕੁਝ ਨੌਜਵਾਨਾਂ ਵੱਲੋਂ ਖਾਲਸੇ ਦੇ ਇਸ ਪਵਿੱਤਰ ਪੁਰਬ ਮੌਕੇ ਨਹਿਰਾਂ ਵਿਚ ਟਰੈਕਟਰ ਚਲਾ ਕੇ ਹੁੱਲੜਬਾਜ਼ੀ ਕਰ ਜੋ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਉਹ ਮੰਦਭਾਗੀ ਗੱਲ ਹੈ। ਇਸ ਨਾਲ ਹਾਦਸੇ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਪਵਿੱਤਰ ਤਿਉਹਾਰ ਵਿਚ ਆਈ ਸੰਗਤ ਉਤੇ ਮਾੜਾ ਅਸਰ ਪੈਂਦਾ ਹੈ। ਬਾਕੀ ਪ੍ਰਸ਼ਾਸਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਮੌਕੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸੰਗਤ ਇਸ ਤਿਉਹਾਰ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਪਾਤ ਕਰਨ।

ਇਹ ਵੀ ਪੜ੍ਹੋ :Families Found on Kartarpur Corridor: ਕਰਤਾਰਪੁਰ ਲਾਂਘੇ ਨੇ 75 ਸਾਲ ਬਾਅਦ ਮਿਲਾਏ ਵਿਛੜੇ ਪਰਿਵਾਰ

35 ਤੋਂ 40 ਲੱਖ ਸੰਗਤਾਂ ਦੇ ਪਹੁੰਚਣ ਦੀ ਸੰਭਾਵਨਾ: ਸ੍ਰੀ ਅਨੰਦਪੁਰ ਸਾਹਿਬ ਦੇ ਅਨੰਦਗੜ੍ਹ ਸਾਹਿਬ ਕਿਲ੍ਹੇ ਵਿੱਚ 12 ਅੱਧੀ ਰਾਤ ਨੂੰ ਹੋਲਾ ਮਹੱਲਾ ਰਵਾਇਤੀ ਢੰਗ ਨਾਲ 5 ਢੋਲਾਂ ਨਾਲ ਸ਼ੁਰੂ ਕੀਤਾ ਜਾਵੇਗਾ। ਪਹਿਲਾਂ ਹੋਲਾ ਮਹੱਲਾ ਸ੍ਰੀ ਕੀਰਤਪੁਰ ਸਾਹਿਬ ਵਿਖੇ ਆਰੰਭ ਹੋਵੇਗਾ ਅਤੇ 3ਵੀਂ ਤੱਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਮਨਾਉਣ ਉਪਰੰਤ 6 ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਰੰਭ ਹੋਵੇਗਾ ਅਤੇ 8 ਮਾਰਚ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਨਿਹੰਗ ਸਿੰਘਾਂ ਦੇ ਚਰਨਾਂ ਵਿਚ ਜਲੂਸ ਕੱਢਿਆ ਜਾਵੇਗਾ। ਇਸ ਤੋਂ ਇਲਾਵਾ ਚਰਨ ਗੰਗਾ ਸਟੇਡੀਅਮ ਵਿੱਚ ਮਾਰਸ਼ਲ ਆਰਟਸ ਦੇ ਜਾਹੋ ਜਲਾਲ ਨਾਲ ਸਮਾਪਤ ਹੋਵੇਗਾ। ਇਸ ਵਾਰ ਇਸ ਮੇਲੇ ਵਿੱਚ 35 ਤੋਂ 40 ਲੱਖ ਸੰਗਤਾਂ ਦੇ ਪਹੁੰਚਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ :Police Search Operation: ਮੰਡੀ ਗੋਬਿੰਦਗੜ੍ਹ ਦੇ ਪਿੰਡ ਜਸੜਾਂ 'ਚ ਪੁਲਿਸ ਨੇ ਚਲਾਇਆ ਸਰਚ ਆਪ੍ਰੇਸ਼ਨ

ਨਿਹੰਗ ਸਿੰਘਾਂ ਦੀਆਂ ਵੱਖ-ਵੱਖ ਟੋਲੀਆਂ: ਹੋਲਾ ਮਹੱਲਾ ਦੇ ਮੱਦੇਨਜ਼ਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਗਬੀਰ ਸਿੰਘ ਨੇ ਦੇਸ਼-ਵਿਦੇਸ਼ ਵਿਚ ਵਸਦੀਆਂ ਸੰਗਤਾਂ ਨੂੰ ਇਸ ਮੌਕੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੋਲਾ ਮਹੱਲਾ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਸਿੱਖ ਸੰਗਤਾਂ ਵੱਖ-ਵੱਖ ਗੁਰਦੁਆਰਾ ਸਾਹਿਬ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਗੁਰਬਾਣੀ ਦਾ ਆਨੰਦ ਮਾਣ ਰਹੀਆਂ ਹਨ। ਨਿਹੰਗ ਸਿੰਘ ਜੱਥੇਬੰਦੀਆਂ ਖਾਲਸਾਈ ਰੰਗ ਵਿੱਚ ਰੰਗੀ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਨਿਹੰਗ ਸਿੰਘਾਂ ਦੀਆਂ ਵੱਖ-ਵੱਖ ਟੋਲੀਆਂ ਵਿੱਚ ਪਹੁੰਚ ਰਹੀਆਂ ਹਨ। ਹੋਲੇ ਮੁਹੱਲੇ ਦੇ ਆਖ਼ਰੀ ਦਿਨ 8 ਮਾਰਚ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਰਾਵਤਨ ਪੰਚ ਸਿੰਘ ਸਾਹਿਬਾਨ ਦੀ ਅਗਵਾਈ ਹੇਠ ਮੁਹੱਲਾ ਮਾਰਚ ਕੱਢਿਆ ਜਾਵੇਗਾ, ਜਿਸ ਵਿੱਚ ਤਖ਼ਤਾਂ ਦੇ ਜਥੇਦਾਰਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਵੀ ਸ਼ਿਰਕਤ ਕਰਨਗੇ।

Last Updated : Mar 4, 2023, 1:17 PM IST

ABOUT THE AUTHOR

...view details