ਅੰਮ੍ਰਿਤਸਰ:ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣੀ ਹੈ, ਉਦੋਂ ਤੋਂ ਪੰਜਾਬ ਵਿੱਚ ਲਾਂਅ ਐਂਡ ਆਰਡਰ (Law and order in Punjab) ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਹੋਈ ਨਜ਼ਰ ਆ ਰਹੀ ਹੈ। ਆਏ ਦਿਨ ਹੀ ਲੁੱਟਾਂ-ਖੋਹਾਂ, ਕੁੱਟਮਾਰ ਅਤੇ ਕਤਲ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹੀਆਂ ਹੀ ਤਸਵੀਰਾਂ ਅੰਮ੍ਰਿਤਸਰ ਤੋਂ ਸਾਹਮਣੇ ਆਈਆਂ ਹਨ। ਜਿੱਥੇ ਇੱਕ ਨਵੀਨ ਕੁਮਾਰ ਨਾਮ ਦੇ ਨੌਜਵਾਨ ਨਾਲ ਉਸ ਦੇ ਜੀਜੇ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ।
ਮੀਡੀਆ ਨਾਲ ਗੱਲਬਾਤ ਦੌਰਾਨ ਪੀੜਤ ਨੌਜਵਾਨ ਦੀ ਭੈਣ ਮਮਤਾ ਨੇ ਦੱਸਿਆ ਕਿ ਉਸ ਦੇ ਜੀਜੇ ਨੇ ਹੀ ਉਸ ਦੇ ਭਰਾ ਨਾਲ ਕੁੱਟਮਾਰ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜਦੋਂ ਪੀੜਤ ਆਪਣੇ ਕੰਮ ਤੋਂ ਘਰ ਵਾਪਰ ਆ ਰਿਹਾ ਸੀ, ਉਦੋਂ ਮੁਲਜ਼ਮਾਂ ਨੇ ਪੀੜਤ ਨਾਲ ਪਹਿਲਾਂ ਰਾਸਤੇ ਵਿੱਚ ਹੀ ਕੁੱਟਮਾਰ ਕੀਤੀ ਅਤੇ ਫਿਰ ਉਸ ਨੂੰ ਚੁੱਕੇ ਕੇ ਆਪਣੇ ਨਾਲ ਲੈ ਗਏ ਅਤੇ ਫਿਰ ਉੱਥੇ ਜਾ ਕੇ ਉਸ ਨਾਲ ਕੁੱਟਮਾਰ ਕੀਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਇਹ ਕੁੱਟਮਾਰ ਪੁਰਾਣੀ ਰੰਜਿਸ਼ ਦੇ ਚਲਦਿਆ ਕੀਤੀ ਹੈ। ਪੀੜਤ ਨੌਜਵਾਨ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ (Guru Nanak Dev Hospital, Amritsar) ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।