ਅੰਮ੍ਰਿਤਸਰ: ਤਾਲਾਬੰਦੀ ਦੌਰਾਨ ਕੀਤੀ ਸਖਤਾਈ ਕਾਰਨ ਡੀਸੀਪੀ ਜਗਮੋਹਣ ਸਿੰਘ ਦਰਬਾਰ ਸਾਹਿਬ ਦੇ ਆਸ ਪਾਸ ਪੁਲਿਸ ਪ੍ਰਬੰਧਾਂ ਦਾ ਜ਼ਾਇਜ਼ਾ ਲੈਣ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ।
ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਸ਼ਹਿਰ ਵਿੱਚ ਤਾਲਾਬੰਦੀ ਨੂੰ ਲੈ ਕੇ ਖਾਸ ਪ੍ਰਬੰਧ ਕੀਤੇ ਗਏ ਹਨ। ਦੁਕਾਨਾਦਾਰਾਂ ਨੂੰ ਦੁਕਾਨਾਂ ਬੰਦ ਕਰਨ ਲਈ ਕਿਹਾ ਗਿਆ ਹੈ ਤੇ ਜੋ ਦੁਕਾਨ ਖੋਲੇਗਾ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।
ਡੀਸੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਕੋਰੋਨਾ ਪੀੜਤ ਮੁਲਾਜ਼ਮਾਂ ਦਾ ਇਲਾਜ਼ ਚੱਲ ਰਿਹਾ ਹੈ ਅਤੇ ਸਾਰੇ ਹੀ ਮੁਲਾਜ਼ਮਾਂ ਦਾ ਚੈੱਕਅੱਪ ਕਰਵਾਇਆ ਜਾਵੇਗਾ।
ਉਨ੍ਹਾਂ ਪੱਤਰਕਾਰਾਂ ਨੂੰ ਵੀ ਕਿਹਾ ਕਿ ਉਹ ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਪੀਲਾ ਕਾਰਡ ਲੈ ਕੇ ਬਾਹਰ ਆਉਣ। ਜੇ ਕੋਈ ਕੰਮ ਹੈ ਤਾਂ ਹੀ ਬਾਹਰ ਆਉਣ ਨਹੀਂ ਤਾਂ ਨਾ ਆਉਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕੋਲ ਪ੍ਰਸ਼ਾਸਨ ਵੱਲੋਂ ਪ੍ਰਵਾਨਿਤ ਕਾਰਡ ਹਨ ਉਹ ਹੀ ਕਵਰੇਜ ਲਈ ਸ਼ਹਿਰ ਵਿੱਚ ਆਉਣ।
ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਤਾਲਾਬੰਦੀ ਵਿੱਚ ਸਖਤਾਈ ਕੀਤੀ ਹੈ। ਵੀਕੈਂਡ ਜਾਣਿ ਕਿ ਸ਼ਨੀਵਾਰ, ਐਤਵਾਰ ਅਤੇ ਰਜਿਸਟਰਡ ਛੁੱਟੀ ਵਾਲੇ ਦਿਨ ਈ-ਪਾਸ ਤੋਂ ਬਿਨਾਂ ਕੋਈ ਵੀ ਘਰ ਤੋਂ ਬਾਹਰ ਨਹੀਂ ਜਾ ਸਕੇਗਾ।