ਬਠਿੰਡਾ: ਬਰਗਾੜੀ ਮੋਰਚਾ ਅਤੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਗੁਰਸੇਵਕ ਸਿੰਘ ਜਵਾਹਰਕੇ ਨੇ ਪ੍ਰੈੱਸ ਕਾਨਫ਼ਰੰਸ ਕੀਤੀ ਜਿਸ ਦੌਰਾਨ ਉਨ੍ਹਾਂ ਨੇ ਅਕਾਲੀ ਦਲ ਬਾਦਲ ਉੱਤੇ ਪੰਜ ਲੱਖ ਵੋਟਾਂ ਨੂੰ ਖ਼ਰੀਦਣ ਦਾ ਦੋਸ਼ ਲਗਾਇਆ।
ਜਵਾਹਰਕੇ ਨੇ ਅਕਾਲੀਆਂ 'ਤੇ 5 ਲੱਖ ਵੋਟਾਂ ਖ਼ਰੀਦਣ ਦੇ ਲਗਾਏ ਦੋਸ਼
ਬਰਗਾੜੀ ਮੋਰਚਾ ਅਤੇ ਅਕਾਲੀ ਦਲ (ਅੰਮ੍ਰਿਤਸਰ) ਦੇ ਬਠਿੰਡਾ ਲੋਕ ਸਭਾ ਸੀਟ ਤੋਂ ਉਮੀਦਵਾਰ ਗੁਰਸੇਵਕ ਸਿੰਘ ਜਵਾਹਰਕੇ ਨੇ ਅਕਾਲੀ ਦਲ (ਬਾਦਲ) ਪਾਰਟੀ ਵੱਲੋਂ ਪੰਜ ਲੱਖ ਵੋਟਾਂ ਖ਼ਰੀਦਣ ਦੇ ਦੋਸ਼ ਲਗਾਏ।
ਜਵਾਹਰਕੇ ਨੇ ਕਿਹਾ ਕਿ ਅਕਾਲੀ ਦਲ ਬਾਦਲ ਨੂੰ ਆਪਣੀ ਹਾਰ ਦਾ ਡਰ ਸਤਾ ਰਿਹਾ ਹੈ ਜਿਸ ਕਾਰਨ ਹੁਣ ਉਹ ਵੋਟਾਂ ਖ਼ਰੀਦਣ ਦੀ ਰਾਜਨੀਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿਹਾ ਕਿ ਲੰਬੀ ਹਲਕੇ ਦੇ ਲੋਕ ਉਨ੍ਹਾਂ ਨੂੰ ਕਹਿੰਦੇ ਹਨ ਕਿ ਉਹ ਦਿਖਾਵੇ ਲਈ ਬਾਦਲਾਂ ਨਾਲ ਖੜੇ ਹਨ ਪਰ ਉਨ੍ਹਾਂ ਨੂੰ ਵੋਟ ਨਹੀਂ ਪਾਉਣਗੇ।
ਇਸ ਤੋਂ ਇਲਾਵਾ ਜਵਾਹਰਕੇ ਨੇ ਕਾਂਗਰਸ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਬੀਤੇ ਦਿਨੀਂ ਮਾਨਸਾ ਵਿਖੇ ਚੋਣ ਪ੍ਰਚਾਰ ਕੀਤਾ ਗਿਆ ਸੀ ਜਿਸ ਦੌਰਾਨ ਡੇਰਾ ਪ੍ਰੇਮੀਆਂ ਵੱਲੋਂ ਉਨ੍ਹਾਂ ਉੱਪਰ ਹਮਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਹਮਲੇ ਵਿੱਚ ਇੱਕ ਮਹਿਲਾ ਕਾਂਸਟੇਬਲ ਵੀ ਸ਼ਾਮਲ ਸੀ ਪਰ ਅਜੇ ਤੱਕ ਉਸ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਹਮਲਾ ਕਾਂਗਰਸ ਸਰਕਾਰ ਦੀ ਸ਼ਹਿ 'ਤੇ ਹੋਇਆ ਹੈ।