ਪੰਜਾਬ

punjab

ETV Bharat / state

ਕਰਤਾਰਪੁਰ ਲਾਂਘੇ ਦਾ ਉਪਰਾਲਾ ਸ਼ਲਾਘਾਯੋਗ: ਸ਼ਰਧਾਲੂ - Sri Guru Nanak Dev Ji

ਸ਼ਰਧਾਲੂਆਂ ਨੇ ਕਰਤਾਰਪੁਰ ਲਾਂਘੇ ਨੂੰ ਚੰਗਾ ਉਪਰਾਲਾ ਦੱਸਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੋਣ ਜਾ ਰਿਹਾ ਹੈ ਕਿ ਗੁਰੂ ਨਾਨਕ ਦੇਵ ਜੀ ਦਾ ਗੁਰੂ ਪੁਰਬ ਪੂਰੀ ਦੁਨੀਆਂ ਵਿੱਚ ਮਨਾਇਆ ਜਾਵੇਗਾ।

ਫ਼ੋਟੋ

By

Published : Jul 13, 2019, 9:14 AM IST

ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 25 ਜੁਲਾਈ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਵਿੱਚ ਹਾਜ਼ਰੀ ਭਰਨ ਲਈ ਵੱਡੀ ਗਿਣਤੀ 'ਚ ਸੰਗਤਾਂ ਸ਼ਾਮਲ ਹੋ ਰਹੀਆਂ ਹਨ। ਸ੍ਰੀ ਹਰਿਮੰਦਰ ਸਾਹਿਬ ਪੁਹੰਚੇ ਸ਼ਰਧਾਲੂਆਂ ਵੱਲੋਂ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਦਾ ਧੰਨਵਾਦ ਕੀਤਾ ਗਿਆ।

ਵੇਖੋ ਵੀਡੀਓ

ਸ੍ਰੀ ਹਰਮੰਦਿਰ ਸਾਹਿਬ ਵਿੱਚ ਅਖੰਡ ਪਾਠ ਸਾਹਿਬ ਦੀ ਸੇਵਾ ਕਰਨ ਆਉਂਦੇ ਸੇਵਕ ਪਰਗਟ ਸਿੰਘ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਲਈ ਸੰਗਤਾਂ ਬਹੁਤ ਚਿਰ ਤੋਂ ਅਰਦਾਸ ਕਰਦੀਆਂ ਸਨ ਜੋ ਕਿ ਜਲਦ ਹੀ ਖੁੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ।

ਇਹ ਵੀ ਪੜ੍ਹੋ: ਭਾਰਤੀ ਰੇਲਵੇ ਦਾ ਨਹੀਂ ਹੋਵੇਗਾ ਨਿੱਜੀਕਰਨ

ਉੱਥੇ ਹੀ, ਸ੍ਰੀ ਹਰਮੰਦਿਰ ਸਾਹਿਬ ਵਿਖੇ ਮੱਥਾ ਟੇਕਣ ਆਏ ਹੋਰਨਾਂ ਸ਼ਰਧਾਲੂਆਂ ਨੇ ਵੀ ਦੋਹਾਂ ਦੇਸ਼ਾਂ ਦੇ ਵਜ਼ੀਰਾਂ ਦਾ ਧੰਨਵਾਦ ਕਰਦਿਆਂ ਕਰਤਾਰਪੁਰ ਲਾਂਘੇ ਦੇ ਕਦਮ ਨੂੰ ਸ਼ਲਾਘਾਯੋਗ ਦੱਸਿਆ।

ਇਹ ਵੀ ਪੜ੍ਹੋ: ਨਰੇਗਾ ਮਜ਼ਦੂਰ ਸਰਕਾਰ ਤੋਂ ਨਜ਼ਰ ਆਏ ਨਾਰਾਜ਼, ਵੇਖੋ ਵੀਡੀਓ

ABOUT THE AUTHOR

...view details