ਪੰਜਾਬ

punjab

ETV Bharat / state

ਸੰਗਤ ਦੀ ਅਰਦਾਸ ਕਬੂਲ, ਖੁੱਲ ਗਿਆ ਕਰਤਾਰਪੁਰ ਲਾਂਘਾ, ਪਹਿਲਾ ਜਥਾ ਹੋਇਆ ਰਵਾਨਾ

ਫ਼ੋਟੋ

By

Published : Nov 9, 2019, 8:10 AM IST

Updated : Nov 9, 2019, 1:42 PM IST

13:18 November 09

ਆਖ਼ਰਕਾਰ ਉਮੀਦਾਂ ਦਾ ਲਾਂਘਾ ਖੁੱਲ੍ਹ ਹੀ ਗਿਆ ਹੈ ਅਤੇ ਸੰਗਤ ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲੇ ਦਰਸ਼ਨ ਦੀਦਾਰ ਕਰ ਸਕੇਗੀ।

ਕਰਤਾਰਪੁਰ ਲਾਂਘੇ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ। ਲਾਂਘਾ ਖੁੱਲ੍ਹਣ ਤੋਂ ਬਾਅਦ ਪਹਿਲਾ ਜਥਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘੇ ਰਾਹੀਂ ਰਵਾਨਾ ਹੋ ਗਿਆ ਹੈ ਜਿਸ ਦੀ ਅਗਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕਰ ਰਹੇ ਹਨ। ਇਸ ਜਥੇ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹਨ। ਜਥੇ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਵਾਨਾ ਕੀਤਾ। 

12:37 November 09

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਾਫਿਲਾ ਕਰਤਾਰਪੁਰ ਲਾਂਘੇ ਲਈ ਰਵਾਨਾ ਹੋ ਗਿਆ ਹੈ।

ਥੋੜੀ ਹੀ ਦੇਰ ਵਿੱਚ ਪ੍ਰਧਾਨ ਮੰਤਰੀ ਮੋਦੀ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨਗੇ।

12:10 November 09

ਪ੍ਰਧਾਨ ਮੰਤਰੀ ਨੇ ਕੌਮੀ ਸੇਵਾ ਪੁਰਸਕਾਰ ਲਈ ਐਸਜੀਪੀਸੀ ਦਾ ਧੰਨਵਾਦ ਕੀਤਾ।

ਇਸ ਦੇ ਨਾਲ ਹੀ ਉਨ੍ਹਾਂ ਇਮਰਾਨ ਖਾਨ ਦਾ ਵੀ ਧੰਨਵਾਦ ਕੀਤਾ ਕਿ ਉਨ੍ਹਾਂ ਵੱਲੋਂ ਵੀ ਕਰਤਾਰਪੁਰ ਲਾਂਘਾ ਖੋਲਿਆ ਜਾ ਰਿਹਾ ਹੈ ਜਿਸ ਕਾਰਨ ਹੁਣ ਕਰਤਾਰਪੁਰ ਸਾਹਿਬ ਦੇ ਦਰਸ਼ਨ ਆਸਾਨ ਹੋ ਜਾਣਗੇ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਮਾਜ ਨੂੰ ਏਕਤਾ, ਭਾਈਚਾਰੇ ਦਾ ਰਸਤਾ ਵਿਖਾਇਆ। 

12:02 November 09

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਧਾਨ ਮੰਤਰੀ ਨਰਿਦਰ ਮੋਦੀ ਨੂੰ ਕੌਮੀ ਸੇਵਾ ਪੁਰਸਕਾਰ ਨਾਲ ਸਨਮਾਨਿਤ ਕੀਤਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ 550 ਰੁਪਏ ਦਾ ਸਿੱਕਾ ਜਾਰੀ ਕੀਤਾ।

ਇਸ ਦੇ ਨਾਲ ਹੀ ਉਨ੍ਹਾਂ ਡਾਕ ਟਿਕਟਾਂ ਜਾਰੀ ਕੀਤੀਆਂ ਜਿਸ ਉੱਤੇ ਪੰਜ ਗੁਰਦੁਆਰਾ ਸਾਹਿਬ ਦੀਆਂ ਤਸਵੀਰਾਂ ਉਕੇਰੀਆਂ ਗਈਆਂ ਹਨ। 

10:45 November 09

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਬਾਬਾ ਪਹੁੰਚ ਗਏ ਹਨ।

ਡੇਰਾ ਬਾਬਾ ਨਾਨਕ ਵਿੱਚ ਬੀਐਸਐਫ ਦੇ ਹੈਡਕੁਆਟਰ ਵਿੱਚ ਧਾਰਮਿਕ ਸਮਾਗਮ ਚੱਲ ਰਿਹਾ ਹੈ। ਉਨ੍ਹਾਂ ਦੇ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਗੁਰਦਾਸਪੁਰ ਤੋਂ ਸੰਸਦ ਮੈਂਬਰ ਸਨੀ ਦਿਓਲ ਵੀ ਮੌਜੂਦ ਹਨ। ਦੁਪਹਿਰ ਸਵਾ 12 ਵਜੇ ਪ੍ਰਧਾਨ ਮੰਤਰੀ ਮੋਦੀ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨਗੇ।

09:42 November 09

ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿਦਰ ਮੋਦੀ ਡੇਰਾ ਬਾਬਾ ਨਾਨਕ ਲਈ ਰਵਾਨਾ ਹੋ ਗਏ ਹਨ।

ਡੇਰਾ ਬਾਬਾ ਨਾਨਕ ਵਿਖੇ ਪ੍ਰਧਾਨ ਮੰਤਰੀ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨਗੇ। 

09:34 November 09

ਪ੍ਰਧਾਨ ਮੰਤਰੀ ਦੇ ਨਾਲ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਬੀਬੀ ਜਗੀਰ ਕੌਰ ਵੀ ਮੌਜੂਦ ਹਨ।

ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਏ ਪ੍ਰਧਾਨ ਮੰਤਰੀ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿਰੋਪਾਓ ਭੇਂਟ ਕੀਤਾ ਗਿਆ ਅਤੇ ਇਸ ਤੋਂ ਬਾਅਦ ਉਹ ਪਵਿੱਤਰ ਬੇਰੀ ਦੇ ਦਰਸ਼ਨ ਕਰਨਗੇ।

09:28 November 09

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੁਲਤਾਨਪੁਰ ਪਹੁੰਚ ਗਏ ਹਨ ਅਤੇ ਉਹ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਏ।

ਇਸ ਤੋਂ ਬਾਅਦ ਉਹ ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਡੇਰਾ ਬਾਬਾ ਰਵਾਨਾ ਹੋਣਗੇ।

08:46 November 09

ਕਰੀਬ 9:30 ਵਜੇ ਸੁਲਤਾਨਪੁਰ ਲੋਧੀ ਵਿਖੇ ਪਹੁੰਚਣਗੇ ਪੀਐਮ ਮੋਦੀ

ਪ੍ਰਧਾਨ ਮੰਤਰੀ ਅੱਜ ਸਵੇਰੇ ਕਰੀਬ 9:30 ਵਜੇ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਟੇਕਣਗੇ । ਉਸ ਤੋਂ ਬਾਅਦ ਉਹ ਕਰਤਾਰਪੁਰ ਕੋਰੀਡੋਰ ਲਈ ਰਵਾਨਾ ਹੋ ਜਾਣਗੇ ।

08:25 November 09

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨਗੇ

ਧੰਨਵਾਦ ਏਐਨਆਈ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨ ਲਈ ਡੇਰਾ ਬਾਬਾ ਨਾਨਕ ਪਹੁੰਚਣਗੇ। 

07:51 November 09

ਅੱਜ ਖੁੱਲ੍ਹੇਗਾ ਕਰਤਾਰਪੁਰ ਲਾਂਘਾ

ਡੇਰਾ ਬਾਬਾ ਨਾਨਕ ਦੇ ਸਮਾਗਮ ਤੋਂ ਪਹਿਲਾਂ ਮੋਦੀ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਟੇਕਣਗੇ। ਇਸ ਤੋਂ ਬਾਅਦ ਉਹ ਡੇਰਾ ਬਾਬਾ ਨਾਨਕ ਵਿੱਚ ਕਰਵਾਏ ਜਾਣ ਵਾਲੇ ਜਨਤਕ ਸਮਾਗਮ ਵਿੱਚ ਵੀ ਹਿੱਸਾ ਲੈਣਗੇ। 

ਪ੍ਰਧਾਨ ਮੰਤਰੀ ਅੱਜ ਕਰਤਾਰਪੁਰ ਲਾਂਘੇ ਦੀ ਇੰਟੈਗਰੇਟਿਡ ਚੈੱਕ ਪੋਸਟ ਦਾ ਉਦਘਾਟਨ ਕਰਨਗੇ, ਜੋ ਭਾਰਤੀ ਪੰਜਾਬ ਵਿਚਾਲੇ ਡੇਰਾ ਬਾਬਾ ਨਾਨਕ ਨੂੰ ਪਾਕਿਸਤਾਨ ਪੰਜਾਬ ਦੇ ਨਾਰੋਵਾਲ ਜ਼ਿਲ੍ਹੇ ਵਿੱਚ ਕਰਤਾਰਪੁਰ ਦੇ ਗੁਰਦੁਆਰਾ ਦਰਬਾਰ ਸਾਹਿਬ ਨਾਲ ਜੋੜੇਗਾ। ਉੱਥੇ ਹੀ, ਪਾਕਿਸਤਾਨ ਵਾਲੇ ਪਾਸੇ ਵੀ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਸੰਬੰਧੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੀ ਲਾਂਘੇ ਦਾ ਉਦਘਾਟਨ ਕਰਨਗੇ। ਇਹ ਲਾਂਘਾ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਸਾਹਿਬ ਤੱਕ ਦਾ ਹੈ ਜਿਸ ਦੀ ਦੂਰੀ ਮਹਿਜ਼ 4.5 ਕਿੱਲੋਮੀਟਰ ਹੈ।

ਸਮਾਗਮ ਤੋਂ ਪਹਿਲਾਂ ਮੋਦੀ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਟੇਕਣਗੇ। ਇਸ ਤੋਂ ਬਾਅਦ ਉਹ ਡੇਰਾ ਬਾਬਾ ਨਾਨਕ ਵਿੱਚ ਕਰਵਾਏ ਜਾਣ ਵਾਲੇ ਜਨਤਕ ਸਮਾਗਮ ਵਿੱਚ ਵੀ ਹਿੱਸਾ ਲੈਣਗੇ।

ਸਾਬਕਾ ਪ੍ਰਧਾਨ ਡਾ. ਮੰਤਰੀ ਮਨਮੋਹਨ ਸਿੰਘ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 550- ਜੱਥਿਆਂ ਵਿੱਚ ਸ਼ਾਮਲ ਹੋਣਗੇ। ਜੋ ਵੀਜ਼ਾ ਮੁਕਤ ਟ੍ਰਾਂਸ-ਬਾਰਡਰ ਰਸਤੇ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਜਾਣਗੇ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 1539 ਵਿੱਚ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਉਨ੍ਹਾਂ ਆਪਣੇ ਅੰਤਮ ਸਾਲ ਗੁਜ਼ਾਰੇ ਸਨ।

ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਸ਼ਨੀਵਾਰ ਨੂੰ ਦੋਵਾਂ ਦੇਸ਼ਾਂ ਦਰਮਿਆਨ ਤਕਰਾਰ ਵਾਲੇ ਸੰਬੰਧਾਂ ਦੇ ਬਾਵਜੂਦ ਭਾਰਤ ਅਤੇ ਪਾਕਿਸਤਾਨ ਵੱਲੋਂ ਖੁੱਲਣ ਜਾ ਰਹੇ ਕਰਤਾਰਪੁਰ ਲਾਂਘੇ ਰਾਹੀਂ ਭਾਰਤੀ ਯਾਤਰੀਆਂ ਦੇ ਪਹਿਲੇ ਜੱਥੇ ਦੀ ਅਗਵਾਈ ਕਰਨਗੇ। ਇਸ ਦੀ ਪੁਸ਼ਟੀ ਕਰਦਿਆਂ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ਼ੁੱਕਰਵਾਰ ਨੂੰ ਟਵੀਟ ਕੀਤਾ, “ਐਨ.ਡੀ.ਏ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਕਰਤਾਰਪੁਰ ਲਾਂਘਾ ਰਾਹੀਂ 9 ਨਵੰਬਰ ਨੂੰ ਪਾਕਿਸਤਾਨ ਆਉਣ ਵਾਲੇ ਪਹਿਲੇ ਭਾਰਤੀ ਵਫ਼ਦ ਦਾ ਆਗੂ ਐਲਾਨਦਿਆਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦਾ ਸਨਮਾਨ ਕੀਤਾ ਹੈ। ਇਸ ਫ਼ੈਸਲੇ ਦਾ ਵਿਸ਼ਵਵਿਆਪੀ ਸਿਖਾਂ ਨੇ ਸਵਾਗਤ ਕੀਤਾ ਹੈ।”

9 ਨਵੰਬਰ ਨੂੰ ਤਿੰਨ ਜ਼ਿਲ੍ਹਿਆਂ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸਨਿੱਚਰਵਾਰ ਨੂੰ ਕਰਤਾਰਪੁਰ ਲਾਂਘਾ ਖੁੱਲਣ ਜਾ ਰਿਹਾ ਹੈ ਜਿਸ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ 9 ਨਵੰਬਰ ਨੂੰ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇੰਨ੍ਹਾਂ ਤਿੰਨ ਜ਼ਿਲ੍ਹਿਆਂ ਵਿੱਚ ਗੁਰਦਾਸਪੁਰ, ਕਪੂਰਥਲਾ ਅਤੇ ਅੰਮ੍ਰਿਤਸਰ ਸ਼ਾਮਲ ਹਨ। ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਬੁਲਾਰੇ ਮੁਤਾਬਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ 9 ਨਵੰਬਰ ਗੁਰਦਾਸਪੁਰ, ਕਪੂਰਥਲਾ ਅਤੇ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਹੋਵੇਗੀ।

Last Updated : Nov 9, 2019, 1:42 PM IST

ABOUT THE AUTHOR

...view details