ਅੰਮ੍ਰਿਤਸਰ:ਪਿਛਲੇ ਦਿਨੀਂ ਇੱਕ ਸੜਕ ਹਾਦਸੇ ਵਿੱਚ ਅਦਾਕਾਰਦੀਪ ਸਿੱਧੂ ਦੀ ਮੌਤ (Actor Deep Sidhu dies in road accident) ਹੋ ਗਈ ਸੀ, ਹੁਣ 24 ਫਰਵਰੀ ਨੂੰ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ (Sri Fatehgarh Sahib) ਵਿਖੇ ਅੰਤਿਮ ਅਰਦਾਸ ਕੀਤੀ ਜਾਵੇਗੀ। ਇਸ ਮੌਕੇ ਪੰਜਾਬ ਹੀ ਨਹੀਂ ਸਗੋਂ ਪੂਰੀ ਦੁਨੀਆ ਦੇ ਵੱਖ-ਵੱਖ ਹਿੱਸਿਆ ਵਿੱਚ ਸੰਗਤ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ (Sri Fatehgarh Sahib) ਪਹੁੰਚ ਰਹੀ ਹੈ।
ਦੀਪ ਸਿੱਧੂ ਦੇ ਨਮਿਤ ਭੋਗ ਸਬੰਧੀ ਅੰਮ੍ਰਿਤਸਰ ਦੇ ਗੋਲਡਨ ਗੇਟ (Golden Gate of Amritsar) ਤੋਂ ਸਿੱਖ ਜਥੇਬੰਦੀਆਂ ਦੇ ਸੱਦੇ ‘ਤੇ ਕੇਸਰੀ ਮਾਰਚ ਕੱਢਿਆ ਗਿਆ। ਜਿਸ ਵਿੱਚ ਸੈਂਕੜੇ ਨੌਜਵਾਨ ਕੇਸਰੀ ਝੰਡੇ ਲੈ ਕੇ ਮੋਟਰਸਾਈਕਲਾਂ ਅਤੇ ਕਾਰਾਂ ‘ਤੇ ਸ੍ਰੀ ਫ਼ਤਿਹਗੜ੍ਹ ਸਾਹਿਬ (Sri Fatehgarh Sahib) ਲਈ ਰਵਾਨਾ ਹੋਏ।
ਗੋਲਡਨ ਗੇਟ ਤੋਂ ਰਵਾਨਾ ਹੋਇਆ ਕੇਸਰੀ ਮਾਰਚ ਇਸ ਬਾਰੇ ਗੱਲਬਾਤ ਕਰਦੇ ਹੋਏ ਭਾਈ ਜੁਗਰਾਜ ਸਿੰਘ, ਭਾਈ ਚੜ੍ਹਤ ਸਿੰਘ ਤੇ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਦੱਸਿਆ, ਕਿ ਗੋਲਡਨ ਗੇਟ ਅੰਮ੍ਰਿਤਸਰ (Golden Gate of Amritsar) ਤੋਂ ਇਹ ਮਾਰਚ ਰਵਾਨਾ ਹੋ ਕੇ ਜਲੰਧਰ ਲੁਧਿਆਣਾ ਖੰਨਾ ਹੁੰਦੇ ਹੋਏ ਸ੍ਰੀ ਫ਼ਤਹਿਗੜ੍ਹ ਸਾਹਿਬ (Sri Fatehgarh Sahib) ਪਹੁੰਚੇਗਾ। ਜਿੱਥੇ ਇਸ ਜਥੇ ਵੱਲੋਂ ਸੰਦੀਪ ਸਿੰਘ ਸਿੱਧੂ ਉਰਫ਼ ਦੀਪ ਸਿੱਧੂ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਂਟ ਕਰੇਗਾ।
ਇਸ ਮੌਕੇ ਉਨ੍ਹਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ‘ਤੇ ਸਵਾਲ ਚੁੱਕਦੇ ਕਿਹਾ ਕਿ ਅਕਸਰ ਸਰਕਾਰਾਂ ਉਨ੍ਹਾਂ ਨੌਜਵਾਨਾਂ ਨੂੰ ਜਲਦ ਖ਼ਤਮ ਕਰਵਾ ਦਿੰਦੇ ਹਨ ਜੋ ਆਪਣੇ ਹੱਕਾਂ ਦੀ ਆਵਾਜ਼ ਚੁੱਕਦੇ ਹਨ, ਉਨ੍ਹਾਂ ਕਿਹਾ ਕਿ ਅਜਿਹਾ ਨੌਜਵਾਨਾਂ ਜਾ ਲੋਕਾਂ ਦੀ ਮੌਤ ਕਦੇ ਵੀ ਕੁਦਰਤੀ ਤੌਰ ‘ਤੇ ਨਹੀਂ ਹੁੰਦੀ, ਸਗੋਂ ਅਜਿਹੇ ਨੌਜਵਾਨਾਂ ਨੂੰ ਇੱਸ ਸਾਜ਼ਿਸ਼ ਦੇ ਤਹਿਤ ਸੜਕ ਹਾਦਸੇ ਜਾ ਫਿਰ ਕਿਸੇ ਹੋਰ ਘਟਨਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ।
ਦੱਸਣਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਚਰਚਾ ਵਿੱਚ ਆਏ ਦੀਪ ਸਿੱਧੂ ਦੀ ਮੰਗਲਵਾਰ ਸ਼ਾਮੀ ਦਿੱਲੀ ਤੋਂ ਪੰਜਾਬ ਆਉਂਦੇ ਸਮੇਂ ਕੇਐੱਮਪੀ ਸ਼ਾਹ ਮਾਰਗ ਉੱਤੇ ਸੜਕ ਹਾਦਸੇ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ:ਦੀਪ ਸਿੱਧੂ ਦੀ ਅੰਤਮ ਅਰਦਾਸ ’ਚ ਸ਼ਾਮਲ ਹੋਣ ਲਈ ਮਾਝੇ ਤੋਂ ਹਜ਼ਾਰਾਂ ਦਾ ਇਕੱਠ ਰਵਾਨਾ