ਅੰਮ੍ਰਿਤਸਰ: ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਆਗੂ ਹਰਮੀਤ ਸਿੰਘ ਹੈਪੀ ਦਾ ਪਾਕਿਸਤਾਨ 'ਚ ਕਤਲ ਕਰ ਦਿੱਤਾ ਗਿਆ ਹੈ। ਗੁਰਦੁਆਰਾ ਬੇਬੇ ਨਾਨਕੀ ਡੇਰਾ ਚਾਹਲ ਲਾਹੌਰ ਦੇ ਬਾਹਰ ਉਸ ਨੂੰ ਗੋਲੀਆਂ ਮਾਰੀਆਂ ਗਈਆਂ।
ਜਾਣਕਾਰੀ ਮੁਤਾਬਕ ਨਸ਼ਾ ਤਸਕਰੀ ਦੇ ਪੈਸਿਆਂ ਦੇ ਲੈਣ ਦੇਣ ਕਾਰਨ ਤਕਰਾਰ ਹੋਇਆ ਸੀ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਹਰਮੀਤ ਸਿੰਘ ਪੰਜਾਬ ਪੁਲਿਸ ਦੀ ਮੋਸਟ ਵਾਂਟੇਡ ਸੂਚੀ 'ਚ ਸ਼ਾਮਲ ਹੈ। ਉਸ ਵਿਰੁੱਧ ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਹਮਲੇ ਦੀ ਸਾਜਿਸ਼ ਰਚਣ ਅਤੇ ਪੰਜਾਬ 'ਚ ਆਰਐਸਐਸ ਅਤੇ ਸ਼ਿਵ ਸੈਨਾ ਆਗੂਆਂ ਦੇ ਕਤਲ ਦਾ ਵੀ ਦੋਸ਼ ਹੈ।
ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਆਗੂ ਹਰਮੀਤ ਸਿੰਘ ਦਾ ਕਤਲ ਹਰਮੀਤ ਸਿੰਘ ਦੇ ਪਿਤਾ ਦਾ ਕਹਿਣਾ ਹੈ ਕਿ ਉਹ ਸਾਲ 2008 ਵਿੱਚ ਘਰੋਂ ਚਲਾ ਗਿਆ ਸੀ। ਉਸ ਤੋਂ ਬਾਅਦ ਉਸ ਨੇ ਆਪਣੇ ਪਰਿਵਾਰ ਨਾਲ ਕੋਈ ਗੱਲਬਾਤ ਤੱਕ ਨਹੀਂ ਕੀਤੀ। ਉਹ ਅੰਮ੍ਰਿਤਸਰ ਵਿੱਚ ਪੀਐਚਡੀ ਕਰ ਰਿਹਾ ਸੀ।