ਅੰਮ੍ਰਿਤਸਰ: ਹਲਕਾ ਬਾਬਾ ਬਕਾਲਾ ਸਾਹਿਬ ਤੋਂ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਭੱਠਾ ਯੂਨੀਅਨ ਦੇ ਨੁਮਾਇੰਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਅਤੇ ਹਲਕਾ ਦਾਖਾ ਦੇ ਇੰਚਾਰਜ ਸੰਦੀਪ ਸਿੰਘ ਸੰਧੂ ਨੂੰ ਨਾਲ ਮੁਲਾਕਾਤ ਕੀਤੀ ਗਈ। ਉਸ ਸਬੰਧੀ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਦੱਸਿਆ ਕਿ ਹਲਕੇ ਨਾਲ ਸਬੰਧਤ ਭੱਠਾ ਮਾਲਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਤੇ ਉਨ੍ਹਾਂ ਵੱਲੋਂ ਵਿਚਾਰ ਵਟਾਂਦਰਾ ਕੀਤਾ ਗਿਆ ਸੀ।
ਭੱਠਾ ਮਾਲਕਾਂ ਵੱਲੋਂ ਮੁੱਖ ਮੰਤਰੀ ਦੇ ਓਐਸਡੀ ਨਾਲ ਮੁਲਾਕਾਤ - ਲਕਾ ਦਾਖਾ ਦੇ ਇੰਚਾਰਜ ਸੰਦੀਪ ਸਿੰਘ ਸੰਧੂ
ਹਲਕਾ ਬਾਬਾ ਬਕਾਲਾ ਸਾਹਿਬ ਤੋਂ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਭੱਠਾ ਯੂਨੀਅਨ ਦੇ ਨੁਮਾਇੰਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਅਤੇ ਹਲਕਾ ਦਾਖਾ ਦੇ ਇੰਚਾਰਜ ਸੰਦੀਪ ਸਿੰਘ ਸੰਧੂ ਨੂੰ ਨਾਲ ਮੁਲਾਕਾਤ ਕੀਤੀ ਗਈ।
ਭੱਠਾ ਮਾਲਕਾਂ ਵੱਲੋਂ ਮੁੱਖ ਮੰਤਰੀ ਦੇ ਓਐਸਡੀ ਨਾਲ ਕੀਤੀ ਮੁਲਾਕਾਤ
ਭੱਠਾ ਮਾਲਕਾਂ ਦੀਆਂ ਸਮੱਸਿਆਵਾਂ ਸਬੰਧੀ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਸੰਦੀਪ ਸਿੰਘ ਸੰਧੂ ਨੂੰ ਜਾਣੂ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਸਬੰਧਤ ਕਾਰੋਬਾਰੀਆਂ ਨੂੰ ਨਾਲ ਲੈ ਸੰਧੂ ਨਾਲ ਮੁਲਾਕਾਤ ਕੀਤੀ ਗਈ ਹੈ ਅਤੇ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੰਦੀਪ ਸਿੰਘ ਸੰਧੂ ਨੇ ਭੱਠਾ ਮਾਲਕਾਂ ਨਾਲ ਮੁਲਾਕਾਤ ਕਰ ਉਨ੍ਹਾਂ ਨੂੰ ਪੂਰਨ ਭਰੋਸਾ ਦਿੱਤਾ ਹੈ ਕਿ ਉਹ ਜਲਦ ਹੀ ਮੁੱਖ ਮੰਤਰੀ ਪੰਜਾਬ ਅਤੇ ਸਬੰਧਿਤ ਵਿਭਾਗ ਦੇ ਵਜੀਰ ਨਾਲ ਮੁਲਾਕਾਤ ਕਰਨ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਚਾਰ ਕਰਨਗੇ।