ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 328 ਸਰੂਪਾਂ ਦੇ ਲਾਪਤਾ ਮਾਮਲੇ ਤੋਂ ਬਾਅਦ ਲਗਾਤਾਰ ਸਿੱਖ ਸਦਭਾਵਨਾ ਦਲ ਵੱਲੋਂ ਸ੍ਰੀ ਦਰਬਾਰ ਸਾਹਿਬ ਜਾਣ ਵਾਲੇ ਰਸਤੇ ਹੈਰੀਟੇਜ ਸਟਰੀਟ 'ਤੇ ਬੈਠ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਹੁਣ ਸਿੱਖ ਸਦਭਾਵਨਾ ਦਲ ਵੱਲੋਂ ਇਸ ਮੁੱਦੇ 'ਤੇ ਲਗਾਤਾਰ ਪੰਜਾਬ ਦੇ ਮੰਤਰੀਆਂ ਦੇ ਘਰ ਦੇ ਬਾਹਰ ਵੀ ਕੀਰਤਨ ਕਰਕੇ ਅਨੋਖੇ ਢੰਗ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਸੇ ਲੜੀ ਤਹਿਤ ਜਿਥੇ ਕੁੱਝ ਦਿਨ ਪਹਿਲਾਂ ਵੀ ਸਿੱਖ ਸਦਭਾਵਨਾ ਦਲ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦੇ ਘਰ ਬਾਹਰ ਪ੍ਰਦਰਸ਼ਨ ਕੀਤਾ ਗਿਆ, ਉਥੇ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਦੇ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਘਰ ਬਾਹਰ ਰੋਸ ਪ੍ਰਗਟਾਇਆ ਗਿਆ। ਇਸ ਮੌਕੇ ਪ੍ਰਦਰਸ਼ਨ ਦੌਰਾਨ ਦਲ ਵੱਲੋਂ ਉਨ੍ਹਾਂ ਦੇ ਘਰ ਅੱਗੇ ਕੀਰਤਨ ਕੀਤਾ ਗਿਆ।