ਪੰਜਾਬ

punjab

ETV Bharat / state

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਦਿੱਲੀ ਧਰਨੇ ਦੀਆਂ ਤਿਆਰੀਆਂ ਸ਼ੁਰੂ - ਲਾਮਬੰਦੀ

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦਾ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦਿਆਂ ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਨੇ ਦਿੱਲੀ ਜਾ ਕੇ ਧਰਨਾ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਹੈ ਜਿਸ ਨੂੰ ਲੈ ਕੇ ਸੂਬੇ ਭਰ ਵਿੱਚ ਲਾਮਬੰਦੀ ਸ਼ੁਰੂ ਹੋ ਗਈ ਹੈ ਤੇ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਪਿੰਡਾਂ ਵਿੱਚ ਲੋਕਾਂ ਨੂੰ ਦਿੱਲੀ ਧਰਨੇ ਵਿੱਚ ਜਾਣ ਦਾ ਹੋਕਾਂ ਦੇ ਰਹੀਆਂ ਹਨ।

ਤਸਵੀਰ
ਤਸਵੀਰ

By

Published : Nov 20, 2020, 5:41 PM IST

ਅੰਮ੍ਰਿਤਸਰ: ਰੇਲ ਰੋਕੋ ਅੰਦੋਲਨ 57 ਵੇਂ ਦਿਨ ਵਿੱਚ ਸ਼ਾਮਿਲ ਹੋ ਗਿਆ ਹੈ। ਜਿਸ ਤੋਂ ਬਾਅਦ ਹੁਣ ਕਿਸਾਨ ਮਜ਼ਦੂਰ ਸੰਘਰਸ਼ ਸੰਮਤੀ ਪੰਜਾਬ ਰਾਜ ਤੇ ਜ਼ਿਲ੍ਹਾ ਪੱਧਰੀ ਨੇਤਾਵਾਂ ਨੇ ਦਿੱਲੀ ਦੀ ਘੇਰਾਬੰਦੀ ਦੀ ਤਿਆਰੀ ਸ਼ੁਰੂ ਕਰ ਦਿੱਤੀਆਂ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰ ਪੰਜਾਬ ਭਰ ਵਿੱਚ ਜ਼ਿਲ੍ਹਿਆਂ ਤੇ ਪਿੰਡਾਂ ਦਾ ਦੌਰਾ ਕਰ ਰਹੇ ਹਨ।

ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਦੇ ਸੂਬਾ ਲੋਕ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ ਮਜੀਠਾ, ਕੱਥੂਨੰਗਲ ਅਤੇ ਤਰਸਿਕਾ ਖੇਤਰਾਂ ਵਿੱਚ ਪਿੰਡ ਦੀਆਂ ਮੀਟਿੰਗਾਂ ਕੀਤੀਆਂ ਗਈਆਂ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਦਿੱਲੀ ਧਰਨੇ ਦੀਆਂ ਤਿਆਰੀਆਂ ਸ਼ੁਰੂ

ਪੰਧੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਧਰਨੇ ਵਿੱਚ ਜਾਣ ਲਈ ਜਥੇਬੰਦੀਆਂ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਪਿੰਡਾਂ ਵਿੱਚ ਲੋਕਾਂ ਨੂੰ ਦਿੱਲੀ ਜਾਣ ਲਈ ਹੋਕਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਲਗਾਏ ਜਾਣ ਵਾਲੇ ਧਰਨੇ ਵਿੱਚ ਪੰਜਾਬ ਦੇ ਪਿੰਡਾਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਹਰ ਵਰਗ ਦੇ ਲੋਕ ਸ਼ਮੂਲੀਅਤ ਕਰਨਗੇ।

ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

ABOUT THE AUTHOR

...view details