ਅੰਮ੍ਰਿਤਸਰ:ਖੇਤੀ ਕਾਨੂੰਨਾਂ (Agricultural laws) ਨੂੰ ਲੈਕੇ ਪੰਜਾਬ ਵਿੱਚ ਕੇਂਦਰ ਸਰਕਾਰ (Central Government) ਦਾ ਵਿਰੋਧ ਲਗਾਤਾਰ ਜਾਰੀ ਹੈ। ਇੱਕ ਪਾਸੇ ਜਿੱਥੇ ਦੇਸ਼ ਦੀ ਰਾਜਧਾਨੀ ਦਿੱਲੀ (Delhi) ਦੀਆਂ ਸਰਹੱਦਾਂ ‘ਤੇ ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ (Farmers) ਕੇਂਦਰ ਸਰਕਾਰ (Central Government) ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ, ਉੱਥੇ ਹੀ ਪੰਜਾਬ ਦੇ ਪਿੰਡਾਂ ਵਿੱਚ ਵੀ ਕੇਂਦਰ ਸਰਕਾਰ (Central Government) ਦੇ ਪੁਲਲੇ ਫੂਕ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਸੰਯੁਕਤ ਕਿਸਾਨ ਮੋਰਚੇ ਵੱਲੋਂ 16 ਅਕਤੂਬਰ ਨੂੰ ਕੇਂਦਰ ਸਰਕਾਰ ਦੇ ਪੁਤਲੇ ਫੂਕਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਜਿਸ ਦੇ ਤਹਿਰ ਅੰਮ੍ਰਿਤਸਰ ‘ਚ ਕੇਂਦਰ ਸਰਕਾਰ (Central Government) ਦਾ ਪੁਤਲਾ ਫੂਕਿਆ ਗਿਆ ਹੈ।
ਜਿਸ ਥਾਂ ‘ਤੇ 15 ਅਕਤੂਬਰ ਨੂੰ ਰਾਵਣ ਦਾ ਪੁਤਲਾ ਫੂਕਿਆ ਗਿਆ ਸੀ, 16 ਅਕਤੂਬਰ ਨੂੰ ਉਸੇ ਥਾਂ ‘ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi), ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਅਤੇ ਯੂਪੀ ਦੇ ਮੁੱਖ ਮੰਤਰੀ ਯੋਗੀ (Chief Minister Yogi of UP) ਦਾ ਪੁਤਲਾ ਫੂਕਿਆ ਗਿਆ ਹੈ। ਇਸ ਮੌਕੇ ਅੰਬਾਨੀ,ਅਡਾਨੀ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ (Union Minister of State for Home Affairs Ajay Mishra) ਦਾ ਵੀ ਕਿਸਾਨਾਂ (Farmers) ਵੱਲੋਂ ਪੁਤਲਾ ਫੂਕਿਆ ਗਿਆ ਹੈ।