ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਕੱਲ੍ਹ ਹੋਈ ਦੁਖਦਾਈ ਘਟਨਾ ਸਿੱਧੂ ਮੂਸੇਵਾਲਾ ਦੀ ਮੌਤ 'ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਮੀਡੀਆ ਨੂੰ ਕਿਹਾ ਅਸੀਂ ਬੜੇ ਲੰਮੇ ਸਮੇਂ ਤੋਂ ਕਹਿੰਦੇ ਆ ਰਹੇ ਹਾਂ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਬਹੁਤ ਹੀ ਮਾੜੀ ਹੈ।
ਸਿੱਧੂ ਮੂਸੇਵਾਲਾ ਦੀ ਮੌਤ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ ਪਰ ਸਾਡੀ ਗੱਲ 'ਤੇ ਕਿਸੇ ਨੇ ਵੀ ਧਿਆਨ ਨਹੀਂ ਦਿੱਤਾ ਕੱਲ੍ਹ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਇਹ ਬਹੁਤ ਹੀ ਦੁਖਦਾਈ 'ਤੇ ਮਾੜੀ ਘਟਨਾ ਹੈ ਅਸੀਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਇਕ ਮਾਂ ਦਾ ਪੁੱਤ ਚਲਾ ਗਿਆ ਹੈ। ਇਹ ਉਸ ਨੂੰ ਹੀ ਪਤਾ ਹੈ ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਡੀਜੀਪੀ ਨੇ ਇਕ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਸੀ ਕਿ ਕਾਨੂੰਨ ਵਿਵਸਥਾ ਦੀ ਸਥਿਤੀ ਪਹਿਲਾਂ ਵਾਲੀ ਹੀ ਹੈ ਇਹ ਜੱਗ ਜ਼ਾਹਿਰ ਹੋ ਗਿਆ ਹੈ।
ਜਿਸ ਦੇ ਕਾਰਨ ਅਸੀਂ ਪਿਛਲੇ ਲੰਮੇ ਸਮੇਂ ਤੋਂ ਧਰਨਾ ਪ੍ਰਦਰਸ਼ਨ ਕਰਦੇ ਆ ਰਹੇ ਹਾਂ ਪੰਧੇਰ ਨੇ ਕਿਹਾ ਕਿ ਸ਼ਰੇਆਮ ਪਿੰਡਾਂ ਤੇ ਸ਼ਹਿਰਾਂ ਵਿੱਚ ਨਸ਼ਾ ਵਿਕ ਰਿਹਾ ਹੈ ਨੌਜਵਾਨ ਪੀੜ੍ਹੀ ਬਰਬਾਦ ਹੋ ਰਹੀ ਹੈ ਕਈ ਮਾਵਾਂ ਆਪਣੇ ਪੁੱਤ ਗਵਾ ਬੈਠੀਆਂ ਹਨ ਘਰਾਂ ਦੇ ਘਰ ਤਬਾਹ ਹੋ ਚੁੱਕੇ ਹਨ। ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜਦੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਅਸੀਂ ਪਿਛਲੇ ਲੰਮੇ ਸਮੇਂ ਤੋਂ ਕਾਨੂੰਨ ਵਿਵਸਥਾ 'ਤੇ ਨਸ਼ੇ ਦੇ ਖਿਲਾਫ ਧਰਨੇ ਲਗਾ ਕੇ ਰਹੇ ਹਾਂ। ਹੁਕਮਰਾਨ ਪੰਜਾਬ ਦੀ ਨੌਜਵਾਨੀ ਬਰਬਾਦ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਅੱਜ ਅਸੀਂ ਪਾਵਰਕੌਮ ਦੇ ਖਿਲਾਫ਼ ਮਜੀਠਾ ਹਲਕੇ ਵਿਚ ਧਰਨਾ ਲਗਾ ਰਹੇ ਹਾਂ ਜਿਹੜੇ ਉਨ੍ਹਾਂ ਨੇ ਸਮਝੌਤੇ ਕੀਤੇ ਹਨ ਉਹ ਰੱਦ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਬਿਜਾਈ ਸਿਰ 'ਤੇ ਆਈ ਹੈ ਬਿਜਲੀ ਪੂਰੀ ਨਹੀਂ ਮਿਲ ਰਹੀ ਜਿਹੜੇ ਕਿਸਾਨ ਜੁਰਮਾਨੇ ਪਾਏ ਜਾ ਰਹੇ ਹਨ ਉਹ ਖ਼ਤਮ ਕੀਤੇ ਜਾਣੇ ਚਾਹੀਦੇ ਹਨ। 9 ਜੂਨ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਵਾਲੇ ਦਿਨ ਅਸੀਂ ਕਿਸਾਨ ਨੂੰ ਮਾਲਕੀ ਹੱਕ ਦਿਵਸ ਵਜੋਂ ਮਨਾਵਾਂਗੇ ਉਨ੍ਹਾਂ ਲੋਕਾਂ ਤੋਂ ਵੱਧ ਸਹਿਯੋਗ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ:-CM ਦੇ ਆਦੇਸ਼ਾਂ ਤੋਂ ਬਾਅਦ ਡੀਜੀਪੀ ਭਵਰਾ ਨੇ ਦਿੱਤਾ ਸਪਸ਼ਟੀਕਰਨ, ਕਿਹਾ...