ਅੰਮ੍ਰਿਤਸਰ : ਮਜ਼ਦੂਰ ਜਥੇਬੰਦੀ ਵੱਲੋਂ ਪੰਜਾਬ ਭਰ ਵਿੱਚ ਅੱਜ ਕੀਤੀਆਂ ਜਾਣ ਵਾਲਿਆਂ ਰੇਲਾਂ ਜਾਮ ਦਾ ਪ੍ਰੋਗਰਾਮ ਕੀਤਾ ਮੁਲਤਵੀ ਕਰ ਦਿੱਤਾ ਗਿਆ। ਇਸ ਦੀ ਜਾਣਕਾਰੀ ਵੀਡੀਓ ਜਾਰੀ ਕਰਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦਿੱਤੀ। ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਜੰਤਰ ਮੰਤਰ ਦਿੱਲੀ ਵਿਖੇ ਐਥਲੀਟ ਪਹਿਲਵਾਨਾਂ ਵੱਲੋਂ ਲਗਾਏ ਧਰਨੇ ਨੂੰ ਸਮਰਥਨ ਦੇਣਗੇ। ਕਿਸਾਨ ਮਜ਼ਦੂਰ ਜਥੇਬੰਦੀ ਦੇ ਵਫਦ ਨੂੰ ਦਿੱਲੀ ਪੁਲਿਸ ਵੱਲੋਂ ਗਿਰਫ਼ਤਾਰ ਕਰਨ ਦੇ ਵਿਰੋਧ ਵਜੋਂ ਕੱਲ ਨੂੰ ਪੰਜਾਬ ਭਰ ਵਿੱਚ ਰੇਲਾਂ ਜਾਮ ਕਰਨ ਦਾ ਐਲਾਨ ਕੀਤਾ ਗਿਆ ਸੀ।
ਦੇਸ਼ ਹਿੱਤ ਲਈ ਚੰਗਾ ਸੰਕੇਤ ਨਹੀਂ ਹੈ: ਜਿਸਦੇ ਚਲਦੇ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਦੇਰ ਰਾਤ ਰਿਹਾਅ ਕਰ ਦਿੱਤਾ, ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਪਹਿਲਵਾਨਾਂ ਨੂੰ ਨਿਆਂ ਦਿਵਾਉਣ ਦੀ ਜਗ੍ਹਾ ਦੋਸ਼ੀ ਭਾਜਪਾ ਸੰਸਦ ਬ੍ਰਿਜ਼ਭੂਸ਼ਣ ਸਿੰਘ ਦੇ ਹੱਕ ਵਿੱਚ ਖੜ੍ਹੇ ਹੋਣਾ ਦੇਸ਼ ਹਿੱਤ ਲਈ ਚੰਗਾ ਸੰਕੇਤ ਨਹੀਂ ਹੈ। ਕਿਸਾਨ ਆਗੂ ਨੇ ਕਿਹਾ ਭਾਰਤ ਦੀ ਛਵੀ ਦੁਨੀਆ ਭਰ ਵਿਚ ਬਦਨਾਮ ਹੋ ਰਹੀ ਹੈ, ਉਨ੍ਹਾਂ ਨੇ ਕਿਹਾ ਭਾਰਤ ਔਰਤਾਂ ਦੇ ਨਾਲ ਜਬਰ ਜਨਾਹ ਮਾਮਲੇ ਵਿੱਚ ਆਪਣੀ ਮਾੜੀ ਛਵੀ ਦੇ ਕਾਰਨ ਜਾਣਿਆ ਜਾਂਦਾ ਹੈ।
ਇਹ ਵੀ ਪੜ੍ਹੋ :ਕਥਿਤ ਅਸ਼ਲੀਲ ਵੀਡੀਓ ਨੂੰ ਲੈਕੇ ਘਿਰੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ, ਵਿਰੋਧੀਆਂ ਨੇ ਕਾਰਵਾਈ ਦੀ ਕੀਤੀ ਮੰਗ
ਦੇਸ਼ ਦੀਆਂ ਧੀਆਂ ਭੈਣਾਂ ਦਾ ਯੋਨ ਸ਼ੋਸ਼ਣ: ਕਿਸਾਨ ਆਗੂ ਨੇ ਕਿਹਾ ਅਸੀਂ ਭਾਜਪਾ ਸੰਸਦ ਬ੍ਰਿਜ਼ਭੂਸ਼ਣ ਸ਼ਰਨ ਸਿੰਘ ਦੇ ਦੋਖੀ ਨਹੀਂ ਹਾਂ,ਪਰ ਜਿੱਥੇ ਦੇਸ਼ ਦੇ ਹਿੱਤ ਦਾ ਸਵਾਲ ਹੋਵੇ ਉਨ੍ਹਾਂ ਨੂੰ ਖੁਦ ਅਸਤੀਫਾ ਦੇ ਦੇਣਾ ਚਾਹੀਦਾ ਹੈ। ਅੱਗੇ ਬੋਲਦਿਆਂ ਉਨ੍ਹਾਂ ਕਿਹਾ ਅਸੀ ਪਹਿਲਵਾਨਾਂ ਦਾ ਸਮਰਥਣ ਕਰਦੇ ਹਾਂ ਤੇ ਕਰਦੇ ਰਹਾਂਗੇ। ਇਸ ਸਮੇਂ ਸਾਰੇ ਦੇਸ਼ ਦੇ ਲੋਕਾਂ ਨੂੰ ਕਿਸਾਨਾਂ ਦਾ ਸਾਥ ਦੇਣ ਦੀ ਅਪੀਲ ਕੀਤੀ ਗਈ ਉਨ੍ਹਾਂ ਕਿਹਾ ਭਾਜਪਾ ਦਾ ਸਮਰਥਨ ਕਰਨ ਵਾਲੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਇਹ ਦੇਸ਼ ਦਾ ਮਸਲਾ ਹੈ। ਕਿਉਕਿ ਦੇਸ਼ ਦੀਆਂ ਧੀਆਂ ਭੈਣਾਂ ਦਾ ਯੋਨ ਸ਼ੋਸ਼ਣ ਹੋ ਰਿਹਾ ਹੈ ਜਿੱਥੇ ਦੇਸ਼ ਦੀ ਜਾਂ ਦੇਸ਼ ਦੀਆ ਧੀਆਂ ਭੈਣਾਂ ਦੀ ਇੱਜਤ ਦੀ ਗੱਲ ਹੋਵੇ ਕਿਸਾਨ ਉਨ੍ਹਾਂ ਦੇ ਨਾਲ ਖੜੇ ਹਨ।
ਹੰਸ ਰਾਜ ਹੰਸ ਨੇ ਕਿਹਾ : ਜ਼ਿਕਰਯੋਗ ਹੈ ਕਿ ਜੰਤਰ ਮੰਤਰ ਦਿੱਲੀ ਵਿਖੇ ਐਥਲੀਟ ਪਹਿਲਵਾਨਾਂ ਵੱਲੋਂ ਧਰਨਾਂ ਦਿੱਤਾ ਜਾ ਰਿਹਾ ਹੈ। ਖਿਡਾਰੀਆਂ ਦਾ ਦੋਸ਼ ਹੈ ਕਿ ਭਾਜਪਾ ਆਗੂ ਖਿਲਾਫ ਯੋਨ ਸੋਸ਼ਣ ਦੇ ਦੋਸ਼ ਲਗਾਏ ਹਨ। ਜਿਸ ਦਾ ਸਮਰਥਨ ਦੇਣ ਗਏ ਲਈ ਵੱਡੀਆਂ ਜਥੇਬੰਦੀਆਂ ਦਾ ਸਾਥ ਹੈ। ਇਥੇ ਜ਼ਿਕਰਯੋਗ ਹੈ ਕਿ ਦੇਸ਼ ਦੇ ਵੱਡੇ ਵੱਡੇ ਆਗੂ ਵੀ ਇਸ ਸਮੇਂ ਭਲਵਾਨਾਂ ਦੇ ਨਾਲ ਹਨ,ਉਨ੍ਹਾਂ ਕਿਹਾ ਕਿ ਇਸ ਰੋਸ ਦਾ ਅਸਰ ਚੋਣਾਂ 'ਤੇ ਵੀ ਪਵੇਗਾ। ਗਾਇਕ ਅਤੇ ਸਾਂਸਦ ਹੰਸ ਰਾਜ ਹੰਸ ਨੇ ਕਿਹਾ ਕਿ ਸਭ ਤੋਂ ਵੱਡੀ ਗੱਲ ਇਹ ਹੈ ਕਿ ਦੇਸ਼ ਦੇ ਬੱਚੇ, ਜੋ ਭਾਰਤ ਦੀ ਸ਼ਾਨ ਹਨ, ਉਹ ਜੰਤਰ ਮੰਤਰ ’ਤੇ ਬੈਠੇ ਹਨ। ਮੇਰਾ ਤਾਂ ਇਹ ਕਹਿਣਾ ਹੈ ਕਿ ਇਸ ਮਾਮਲੇ ’ਚ ਈਮਾਨਦਾਰੀ ਦੇ ਨਾਲ ਤਹਿਕੀਕਾਤ ਹੋਣੀ ਚਾਹੀਦੀ ਹੈ ਤਾਂ ਕਿ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਸਕੇ। ਜਿੱਥੋਂ ਤਕ ਬ੍ਰਜਭੂਸ਼ਣ ਸ਼ਰਨ ਸਿੰਘ ਦੀ ਗੱਲ ਹੈ ਤਾਂ ਮੈਨੂੰ ਨਹੀਂ ਪਤਾ ਕ ਉਹ ਕਿੰਨੇ ਕਸੂਰਵਾਰ ਹਨ ਕਿਉਂਕਿ ਹਰ ਗੱਲ ਦੇ ਦੋ ਪਹਿਲੂ ਹੁੰਦੇ ਹਨ।