ਅੰਮ੍ਰਿਤਸਰ:ਕੇਂਦਰ ਵੱਲੋ ਪਾਸ ਕੀਤੇ 3 ਖੇਤੀ ਕਾਨੂੰਨਾਂ ਨੂੰ ਕਿਸਾਨ ਅੰਦੋਲਨ ਤੋਂ ਬਾਅਦ ਰੱਦ ਕਰ ਦਿੱਤਾ ਗਿਆ ਪਰ ਅੱਜ ਵੀ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਤਿੰਨ ਦਿਨ ਤੋਂ ਪ੍ਰਦਰਸ਼ਨ ਕਰ ਰਹੇ ਹਨ। ਜਿਨ੍ਹਾਂ ਵਿੱਚੋਂ ਇੱਕ ਦਿਨ ਉਹਨਾ ਵੱਲੋਂ ਅੰਮ੍ਰਿਤਸਰ ਦੇ ਭੰਡਾਰੀ ਪੁਲ ਉਤੇ ਬੈਠ ਕੇ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਦੂਸਰੇ ਦਿਨ ਅੰਮ੍ਰਿਤਸਰ - ਪਠਾਨਕੋਟ ਮੁੱਖ ਮਾਰਗ ਕੱਥੂਨੰਗਲ ਦੇ ਨਜ਼ਦੀਕ ਟੋਲ ਪਲਾਜ਼ਾ ਤੇ ਬੈਠ ਗਿਆ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਕਿਸਾਨੀ ਅੰਦੋਲਨ ਵਿੱਚੋਂ ਆਪਣੀ ਸਿਆਸਤ ਲੱਭਣ ਦੀ ਕੋਸ਼ਿਸ਼: ਉੱਥੇ ਹੀ ਕਿਸਾਨ ਨੇਤਾ ਬਲਦੇਵ ਸਿੰਘ ਸਰਸਾ ਦਾ ਕਹਿਣਾ ਹੈ ਕਿ ਕੁਝ ਵਿਅਕਤੀਆਂ ਵੱਲੋਂ ਕਿਸਾਨੀ ਅੰਦੋਲਨ ਵਿੱਚੋਂ ਆਪਣੀ ਸਿਆਸਤ ਲੱਭਣ ਦੀ ਕੋਸ਼ਿਸ਼ ਕੀਤੀ ਗਈ ਜਿਸ ਵਿੱਚ ਅਸੀਂ ਤਿੰਨ ਖੇਤੀ ਕਾਨੂੰਨ ਨੂੰ ਤਾਂ ਰੱਦ ਕਰਵਾ ਲਏ। ਪਰ ਜੋ ਬਾਕੀ ਮੰਗਾਂ ਸਨ ਉਹ ਮੰਗਾਂ ਪੂਰੀਆਂ ਨਹੀ ਹੋ ਸਕਿਆ। ਜਿਸ ਨੂੰ ਲੈ ਕੇ ਅਸੀਂ ਹੁਣ ਦੁਬਾਰਾ ਤੋਂ ਅੰਮ੍ਰਿਤਸਰ ਜੰਮੂ ਐਕਸਪ੍ਰੈਸ ਉੱਤੇ ਬੈਠ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਹਾਂ।
ਅੰਮ੍ਰਿਤਸਰ ਦੇ ਕੱਥੂਨੰਗਲ ਟੋਲ ਪਲਾਜ਼ਾ ਉਤੇ ਪ੍ਰਦਰਸ਼ਨ ਜਾਰੀ:ਕਿਸਾਨ ਜਥੇਬੰਦੀਆਂ ਵੱਲੋਂ ਹੁਣ ਇਕ ਵਾਰ ਫਿਰ ਤੋਂ ਕਿਸਾਨੀ ਅੰਦੋਲਨ ਦੀ ਗੱਲ ਕੀਤੀ ਜਾ ਰਹੀ ਹੈ। ਉਧਰ ਹੀ ਅੰਮ੍ਰਿਤਸਰ ਵਿਚ ਹੁਣ ਕਿਸਾਨ ਆਗੂਆਂ ਵੱਲੋਂ ਅੰਮ੍ਰਿਤਸਰ ਦੇ ਕੱਥੂਨੰਗਲ ਦੇ ਟੋਲ ਪਲਾਜ਼ਾ ਉਤੇ ਬੈਠ ਕੇ ਦੋ ਦਿਨ ਤੋਂ ਜਾਰੀ ਹੈ। ਇਸ ਮੌਕੇ ਉਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਕਈ ਕਿਸਾਨ ਆਗੂਆਂ ਉਤੇ ਅਤੇ ਸਰਕਾਰਾਂ ਉੱਤੇ ਸਵਾਲੀਆ ਨਿਸ਼ਾਨ ਖੜੇ ਕੀਤੇ ਕਿਸਾਨ ਆਗੂ ਦਾ ਕਹਿਣਾ ਹੈ ਕਿ ਕੁਝ ਕਿਸਾਨ ਨੇਤਾ ਵੱਲੋਂ ਪੰਜਾਬ ਦੀ ਸਿਆਸਤ ਵਿੱਚ ਐਂਟਰੀ ਮਾਰਨ ਵਾਸਤੇ ਕਿਸਾਨੀ ਅੰਦੋਲਨ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਗਈ ਸੀ।