ਪੰਜਾਬ

punjab

ETV Bharat / state

Khalsa Sajna Diwas: ਜਾਣੋ, ਖ਼ਾਲਸਾ ਪੰਥ ਦੇ ਸਾਜਨਾ ਦਿਵਸ ਦਾ ਇਤਿਹਾਸ

ਦੇਸ਼-ਵਿਦੇਸ਼ ਵਿੱਚ ਅੱਜ ਵਿਸਾਖੀ ਤੇ ਖਾਲਸਾ ਪੰਥ ਸਾਜਨਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦਿਨ ਦੀ ਧਾਰਮਿਕ ਮਹੱਤਤਾ ਇਹ ਹੈ ਕਿ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵਿਸਾਖੀ ਵਾਲੇ ਦਿਨ ਖ਼ਾਲਸਾ ਪੰਥ ਸਿਰਜਿਆ ਸੀ।

Khalsa Sajna Diwas
Khalsa Sajna Diwas

By

Published : Apr 14, 2023, 7:17 AM IST

ਹੈਦਰਾਬਾਦ ਡੈਸਕ: ਗੁਰੂ ਗੋਬਿੰਦ ਸਿੰਘ ਜੀ ਨੇ ਆਪ ਦੋ ਨਾਅਰੇ ਦਿੱਤੇ ਸਨ- 'ਜੋ ਬੋਲੇ ​​ਸੋ ਨਿਹਾਲ ਸਤਿ ਸ਼੍ਰੀ ਅਕਾਲ' ਅਤੇ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫ਼ਤਹਿ। ਇਹ ਨਾਅਰੇ ਸਿੱਖੀ ਦੀ ਪਛਾਣ ਬਣ ਗਏ। ਅੱਜ ਦੇ ਦਿਨ ਕਈ ਸਿੱਖ ਖੰਡੇ ਬਾਟੇ ਦਾ ਅੰਮ੍ਰਿਤ ਛੱਕਦੇ ਹੋਏ ਸਿੱਖੀ ਸਰੂਪ ਨਾਲ ਜੁੜਦੇ ਹਨ। ਜਾਣਦੇ ਹਾਂ ਅੱਜ ਦੇ ਦਿਨ ਦਾ ਪਵਿੱਤਰ ਇਤਿਹਾਸ।

ਕੀ ਹੈ ਇਤਿਹਾਸ- ਸੰਨ 1664 ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਅਨੰਦਪੁਰ ਸਾਹਿਬ ਗੁਰਦੁਆਰੇ ਦੀ ਉਸਾਰੀ ਕਰਵਾਈ ਸੀ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਸ ਗੁਰਦੁਆਰੇ ਵਿੱਚ 25 ਸਾਲ ਤੋਂ ਵੱਧ ਸਮਾਂ ਬਿਤਾਇਆ ਸੀ। ਆਨੰਦਪੁਰ ਸਾਹਿਬ ਵਿੱਚ ਹੀ 30 ਮਾਰਚ 1699 ਨੂੰ ਵਿਸਾਖੀ ਵਾਲੇ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਇਸ ਦਿਨ ਆਪ ਜੀ ਨੇ ਸਭ ਤੋਂ ਪਹਿਲਾਂ ਪੰਜਾਂ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ ਖਾਲਸਾ ਸਾਜਿਆ। ਆਪ ਵੀ ਉਨ੍ਹਾਂ ਪੰਜਾਂ ਪਿਆਰਿਆਂ ਦੇ ਹੱਥੋਂ ਅੰਮ੍ਰਿਤ ਛਕਿਆ।

ਆਨੰਦਪੁਰ ਸਾਹਿਬ ਪੰਜਾਬ ਦੇ ਰੂਪਨਗਰ (ਰੋਪੜ) ਜ਼ਿਲ੍ਹੇ ਵਿੱਚ ਹੈ। ਗੁਰੂ ਗੋਬਿੰਦ ਸਿੰਘ ਜੀ ਦੇ ਸੱਦੇ 'ਤੇ ਭਾਈ ਦਇਆ ਸਿੰਘ, ਧਰਮ ਸਿੰਘ, ਹਿੰਮਤ ਸਿੰਘ, ਮੋਹਕਮ ਸਿੰਘ, ਸਾਹਿਬ ਸਿੰਘ ਨੇ ਸਿਰ ਕਲਮ ਕਰ ਲਿਆ। ਅਸਲ ਵਿੱਚ ਇਹ ਸਿੱਖਾਂ ਦੀ ਦਲੇਰੀ ਦਾ ਇਮਤਿਹਾਨ ਸੀ। ਗੁਰੂ ਗੋਬਿੰਦ ਸਿੰਘ ਜੀ ਨੇ ਸਿਰ ਦੀ ਬਜਾਏ ਬੱਕਰੇ ਦੀ ਗਰਦਨ ਕੱਟ ਦਿੱਤੀ। ਲੋਕ ਸਮਝਦੇ ਸਨ ਕਿ ਸਿਰ ਵੱਢੇ ਜਾ ਰਹੇ ਹਨ। ਖਾਲਸੇ ਲਈ ਪੰਜ ਕੱਕਾਰ (ਕਛਹਿਰਾ, ਕੜਾ, ਕਿਰਪਾਨ, ਕੇਸ ਅਤੇ ਕੰਘੀ) ਪਹਿਨਣਾ ਲਾਜ਼ਮੀ ਕੀਤਾ ਗਿਆ ਸੀ। ਫਿਰ ਪੰਜਾਂ ਪਿਆਰਿਆਂ ਦਾ ਹੁਕਮ ਸਰਵਉੱਚ ਹੋ ਗਿਆ। ਵਿਸਾਖੀ ਦਾ ਤਿਉਹਾਰ ਸਿੱਖ ਧਰਮ ਦੇ ਲੋਕਾਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਗੁਰਦੁਆਰਾ ਵਿਖੇ ਅਪ੍ਰੈਲ ਮਹੀਨੇ ਦੌਰਾਨ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਹੋਲਾ ਮੁਹੱਲਾ ਤਿਉਹਾਰ ਵੀ ਸਿੱਖ ਕੌਮ ਦੇ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸ਼ੁਰੂ ਕੀਤਾ ਗਿਆ ਸੀ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨ ਸੰਸਕਰਨ ਦਮਦਮਾ ਸਾਹਿਬ ਵਿੱਚ ਤਿਆਰ ਕੀਤਾ ਗਿਆ: ਗੁਰੂ ਗੋਬਿੰਦ ਸਿੰਘ ਜੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ। ਉਦੋਂ ਤੋਂ ਇੱਥੇ ਵਿਸਾਖੀ ਨੂੰ ਮੁੱਖ ਤਿਉਹਾਰ ਵਜੋਂ ਮਨਾਇਆ ਜਾਣ ਲੱਗਾ। ਤਖ਼ਤ ਸ੍ਰੀ ਦਮਦਮਾ ਸਾਹਿਬ, ਬਠਿੰਡਾ ਵਿੱਚ ਸਥਿਤ ਹੈ ਅਤੇ ਇਸ ਨੂੰ ਤਲਵੰਡੀ ਸਾਬੋ ਵੀ ਕਿਹਾ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਜਦੋਂ ਗੁਰੂ ਗੋਬਿੰਦ ਸਿੰਘ ਜੀ ਜੰਗ ਲੜਦੇ ਹੋਏ ਤਲਵੰਡੀ ਸਾਬੋ ਪਹੁੰਚੇ ਸੀ, ਤਾਂ ਉਨ੍ਹਾਂ ਨੇ ਲੰਮਾ ਸਾਹ (ਦਮ) ਲਿਆ ਜਿਸ ਤੋਂ ਬਾਅਦ ਇਸ ਅਸਥਾਨ ਦਾ ਨਾਮ ਦਮਦਮਾ ਸਾਹਿਬ ਪੈ ਗਿਆ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਇਸ ਅਸਥਾਨ 'ਤੇ ਲਗਭਗ 15 ਮਹੀਨੇ ਰਹੇ ਅਤੇ ਇੱਥੇ ਹੀ ਉਨ੍ਹਾਂ ਨੇ ਆਦਿ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨ ਸੰਸਕਰਣ ਤਿਆਰ ਕੀਤਾ, ਜੋ ਭਾਈ ਮਨੀ ਸਿੰਘ ਜੀ ਵੱਲੋਂ ਲਿਖਿਆ ਗਿਆ ਸੀ। ਸਿੱਖਾਂ ਦੇ ਬਾਕੀ ਚਾਰ ਤਖ਼ਤਾਂ ਵਿੱਚ ਸ੍ਰੀ ਅਕਾਲ ਤਖ਼ਤ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਸ਼ਾਮਲ ਹਨ।

ਇਹ ਵੀ ਪੜ੍ਹੋ:Daily Hukamnama 14 April : ਸ਼ੁੱਕਰਵਾਰ, ੧ ਵੈਸਾਖ ੧੪ ਅਪ੍ਰੈਲ, ੨੦੨੩ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ABOUT THE AUTHOR

...view details