ਪੰਜਾਬ

punjab

ETV Bharat / state

ਮੁੜ ਵਿਵਾਦਾਂ 'ਚ ਘਿਰੇ ਸੁਬਰਾਮਨੀਅਮ ਸੁਆਮੀ

ਸੁਬਰਾਮਨੀਅਮ ਸੁਆਮੀ ਦੇ ਕਰਤਾਰਪੁਰ ਲਾਂਘੇ ਦੇ ਬਿਆਨ ਨੂੰ ਲੈ ਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਨਿਖੇਧੀ ਕੀਤੀ ਜਾ ਰਹੀ ਹੈ। ਐੱਸਜੀਪੀਸੀ ਦੇ ਬੁਲਾਰੇ ਕੁਲਵਿੰਦਰ ਸਿੰਘ ਨੇ ਸੁਆਮੀ ਦੇ ਬਿਆਨ ਨੂੰ ਮੰਦਭਾਗਾ ਕਿਹਾ ਹੈ ਅਤੇ ਦੋਵਾਂ ਦੇਸ਼ਾਂ ਨੂੰ ਲਾਂਘੇ ਦਾ ਕੰਮ ਛੇਤੀ ਤੋਂ ਛੇਤੀ ਪੂਰਾ ਕਰਨ ਦੀ ਅਪੀਲ ਕੀਤੀ ਹੈ।

ਫੋਟੋ

By

Published : Aug 27, 2019, 4:59 PM IST

ਅੰਮ੍ਰਿਤਸਰ: ਭਾਜਪਾ ਨੇ ਸੀਨੀਅਰ ਲੀਡਰ ਸੁਬਰਾਮਨੀਅਮ ਸੁਆਮੀ ਦੇ ਕਰਤਾਰਪੁਰ ਲਾਂਘੇ ਦੇ ਬਿਆਨ 'ਤੇ ਐੱਸਜੀਪੀਸੀ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ ਅਤੇ ਨਾਲ ਹੀ ਭਾਰਤ ਤੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਾਰਤਰਪੁਰ ਲਾਂਘੇ ਦਾ ਛੇਤੀ ਤੋਂ ਛੇਤੀ ਕੰਮ ਮੁਕੰਮਲ ਕੀਤਾ ਜਾਵੇ।

ਵੇਖੋ ਵੀਡੀਓ

ਐੱਸਜੀਪੀਸੀ ਦੇ ਬੁਲਾਰੇ ਕੁਲਵਿੰਦਰ ਸਿੰਘ ਨੇ ਸੁਬਰਾਮਨੀਅਮ ਸੁਆਮੀ ਦੇ ਬਿਆਨ ਨੂੰ ਮੰਦਭਾਗਾ ਕਰਾਰ ਦਿੱਤਾ ਹੈ ਅਤੇ ਨਾਲ ਇਹ ਵੀ ਕਿਹਾ ਕਿ ਸੁਆਮੀ ਦੇ ਇਸ ਬਿਆਨ ਨਾਲ ਸਿੱਖ ਭਾਈਚਾਰੇ ਦੇ ਮਨਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦੋਵੇਂ ਦੇਸ਼ਾਂ ਦੇ ਲੋਕ ਸ਼ਾਂਤੀ ਚਾਹੁੰਦੇ ਹਨ ਅਤੇ ਕਾਰਤਰਪੁਰ ਲਾਂਘੇ ਦੇ ਖੁੱਲ੍ਹਣ ਨਾਲ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ 'ਚ ਸੁਧਾਰ ਹੋਵੇਗਾ।

ਇਹ ਵੀ ਪੜ੍ਹੋ- ਸਕੂਲੀ ਬੱਚਿਆਂ ਦੇ ਸਿਰ ਵੱਜ ਰਹੀ ਖ਼ਤਰੇ ਦੀ ਘੰਟੀ

ਦੱਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਭਾਜਪਾ ਦੇ ਆਗੂ ਸੁਬਰਾਮਨੀਅਮ ਸੁਆਮੀ ਨੇ ਕਰਤਾਰਪੁਰ ਕੋਰੀਡੋਰ ਸਬੰਧੀ ਬਿਆਨ ਦਿੰਦਿਆ ਕਿਹਾ ਕਿ ਦੇਸ਼ਹਿੱਤ ਲਈ ਕਰਤਾਰਪੁਰ ਲਾਂਘੇ ਦੇ ਕਾਰਜ ਨੂੰ ਪਾਕਿਸਤਾਨ ਨਾਲ ਅੱਗੇ ਨਹੀਂ ਵਧਾਉਣਾ ਚਾਹੀਦਾ। ਸੁਆਮੀ ਦੇ ਇਸ ਬਿਆਨ ਦੀ ਰਾਜਨੀਤਿਕ ਪਾਰਟੀਆਂ ਵੱਲੋਂ ਨਿਖੇਧੀ ਕੀਤੀ ਜਾ ਰਹੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਸੁਆਮੀ ਤੋਂ ਮੁਆਫੀ ਮੰਗਣ ਦੀ ਮੰਗ ਕਰ ਰਿਹਾ ਹੈ। ਸੁਆਮੀ ਦੇ ਇਸ ਬਿਆਨ ਨਾਲ ਜਿੱਥੇ ਰਾਜਨੀਤਿਕ ਪਾਰਟੀਆਂ 'ਚ ਹਲਚਲ ਮਚੀ ਹੈ ਉੱਥੇ ਹੀ ਕਈ ਸਿੱਖਾਂ ਦੀਆਂ ਭਾਵਨਾਵਾਂ ਨੂੰ ਵੀ ਸੱਟ ਵੱਜੀ ਹੈ।

ABOUT THE AUTHOR

...view details