ਪੰਜਾਬ

punjab

ETV Bharat / state

ਸਿਆਸਤ 'ਚ ਆਉਣ ਦਾ ਕਾਰਨ ਲੀਡਰਾਂ ਤੋਂ ਪੁਲਿਸ ਮੁਲਾਜ਼ਮਾਂ ਨੂੰ ਆਜ਼ਾਦ ਕਰਵਾਉਣਾ: ਕੁੰਵਰ ਵਿਜੇ ਪ੍ਰਤਾਪ ਸਿੰਘ

ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਸਿਆਸਤ ਵਿੱਚ ਆਉਣ ਦਾ ਸਭ ਤੋਂ ਵੱਡਾ ਮਕਸਦ ਇਹੀ ਹੈ ਕਿ ਉਹ ਪੁਲਿਸ ਕਰਮਚਾਰੀਆਂ ਨੂੰ ਆਗੂਆਂ ਤੋਂ ਆਜ਼ਾਦ ਕਰਾਉਣ ਅਤੇ ਜੋ ਉਨ੍ਹਾਂ ਦਾ ਸ਼ੋਸ਼ਣ ਹੋ ਰਿਹਾ ਹੈ, ਉਸ ਨੂੰ ਵੀ ਖ਼ਤਮ ਕੀਤਾ ਜਾਂ ਸਕੇ।

ਕੁੰਵਰ ਵਿਜੇ ਪ੍ਰਤਾਪ ਸਿੰਘ
ਕੁੰਵਰ ਵਿਜੇ ਪ੍ਰਤਾਪ ਸਿੰਘ

By

Published : Dec 29, 2021, 6:12 PM IST

ਅੰਮ੍ਰਿਤਸਰ:ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਵੱਲੋਂ ਮਿਉਂਸਿਪਲ ਕਾਰਪੋਰੇਸ਼ਨ ਚੋਣਾਂ ਜਿੱਤਣ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਲੋਕਾਂ ਦੇ ਵਿੱਚ ਵਿਚਰਦੀ ਹੋਈ ਨਜ਼ਰ ਆ ਰਹੀ ਹੈ। ਦੂਸਰੇ ਪਾਸੇ ਗੱਲ ਕੀਤੀ ਜਾਵੇ 2022 ਦੀਆਂ ਚੋਣਾਂ ਜਿਵੇਂ ਹੀ ਨਜ਼ਦੀਕ ਆਉਂਦੀਆਂ ਜਾ ਰਹੀਆਂ ਹਨ, ਉਸੇ ਤਰ੍ਹਾਂ ਹੀ ਸਿਆਸੀ ਗਲਿਆਰੇ ਵਿਚ ਵੀ ਹੜਕਮ ਮੱਚਦਾ ਹੋਇਆ ਨਜ਼ਰ ਆ ਰਿਹਾ ਹੈ।

ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ ਦੇ ਹਲਕਾ ਕੇਂਦਰੀ ਵਿੱਚ ਇਕ ਮੀਟਿੰਗ ਕੀਤੀ ਗਈ। ਜਿਸ ਵਿੱਚ ਪ੍ਰੋਫੈਸਰ ਐਚ.ਐਸ ਵਾਲੀਆਂ ਵੱਲੋਂ ਅਤੇ ਆਈਪੀਐਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਲੋਕਾਂ ਨੂੰ ਸੰਬੋਧਨ ਕੀਤਾ ਗਿਆ ਉਥੇ ਹੀ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਕਿਹਾ ਗਿਆ ਕਿ ਜੋ ਰਿਵਾਇਤੀ ਪਾਰਟੀਆਂ ਹਨ, ਉਨ੍ਹਾਂ ਨੂੰ ਹਰਾ ਕੇ ਹੁਣ ਆਮ ਆਦਮੀ ਪਾਰਟੀ ਪੰਜਾਬ ਵਿੱਚ ਸਰਕਾਰ ਜ਼ਰੂਰ ਬਣਾਵੇਗੀ।

ਕੁੰਵਰ ਵਿਜੇ ਪ੍ਰਤਾਪ ਸਿੰਘ

ਉੱਥੇ ਹੀ ਬੀਤੇ ਦਿਨ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪੁਲਿਸ ਕਰਮਚਾਰੀਆਂ 'ਤੇ ਕੀਤੀ ਗਈ ਟਿੱਪਣੀ ਤੋਂ ਬਾਅਦ ਪੁਲਿਸ ਕਰਮਚਾਰੀ ਉਨ੍ਹਾਂ ਨੂੰ ਜਵਾਬ ਦਿੰਦੇ ਹੋਏ ਨਜ਼ਰ ਵੀ ਆਏ। ਉਥੇ ਦੂਸਰੇ ਪਾਸੇ ਗੱਲ ਕੀਤੀ ਜਾਵੇ ਤਾਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਸਾਬਕਾ ਆਈ.ਪੀ.ਐਸ ਅਫ਼ਸਰ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਵੀ ਦੋਨਾਂ ਲੀਡਰਾਂ ਨੂੰ ਆਪਣੇ ਹੀ ਸ਼ਬਦ ਨਾਲ ਜਵਾਬ ਦਿੱਤਾ ਗਿਆ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਸਿਆਸਤ ਵਿੱਚ ਆਉਣ ਦਾ ਸਭ ਤੋਂ ਵੱਡਾ ਮਕਸਦ ਇਹੀ ਹੈ ਕਿ ਉਹ ਪੁਲਿਸ ਕਰਮਚਾਰੀਆਂ ਨੂੰ ਆਗੂਆਂ ਤੋਂ ਆਜ਼ਾਦ ਕਰਾਉਣ ਅਤੇ ਜੋ ਉਨ੍ਹਾਂ ਦਾ ਸ਼ੋਸ਼ਣ ਹੋ ਰਿਹਾ ਹੈ, ਉਸ ਨੂੰ ਵੀ ਖ਼ਤਮ ਕੀਤਾ ਜਾਂ ਸਕੇ।

ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸੁਖਬੀਰ ਸਿੰਘ ਬਾਦਲ 'ਤੇ ਬੋਲਦੇ ਹੋਏ ਕਿਹਾ ਕਿ ਉਹ ਤਾਂ ਆਪਣੇ ਪਿਤਾ ਦਾ ਨਾ ਮਿੰਨੀ ਜਾਂਦੇ ਅਤੇ ਉਹ ਸਭ ਤੋਂ ਪਹਿਲਾਂ ਆਪਣੇ ਪਿਤਾ ਦਾ ਪਤਾ ਕਰਕੇ ਹੀ ਉਨ੍ਹਾਂ ਨਾਲ ਗੱਲ ਕਰਨ ਉੱਥੇ ਨਾਲ ਹੀ ਕਿਹਾ ਕਿ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਵੱਲੋਂ ਕਿਹਾ ਗਿਆ ਸੀ ਕਿ ਪ੍ਰਕਾਸ਼ ਸਿੰਘ ਬਾਦਲ ਉਨ੍ਹਾਂ ਦੇ ਪਿਤਾ ਸਮਾਨ ਹਨ। ਉੱਥੇ ਹੀ ਨਵਜੋਤ ਸਿੰਘ ਸਿੱਧੂ 'ਤੇ ਵੀ ਉਨ੍ਹਾਂ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਨਵਜੋਤ ਸਿੰਘ ਸਿੱਧੂ ਪੁਲਿਸ ਕਰਮਚਾਰੀਆਂ ਅਤੇ ਉੱਤੇ ਸ਼ਬਦੀ ਹਮਲੇ ਕੀਤੇ ਗਏ ਹਨ, ਹੁਣ ਉਨ੍ਹਾਂ ਨੂੰ ਪੁਲਿਸ ਕਰਮਚਾਰੀ ਅਤੇ ਉਨ੍ਹਾਂ ਦੇ ਪਰਿਵਾਰ ਹੀ ਜਵਾਬ ਜ਼ਰੂਰ ਦੇਣਗੇ।

ਇਹ ਵੀ ਪੜੋ:-ਵਿਧਾਇਕਾਂ ਦੇ ਜਾਣ ਤੋਂ ਕਾਂਗਰਸ ਵਿੱਚ ਮਚੀ ਤੜਥੱਲੀ, ਸੀਐਮ ਚੰਨੀ ਦਿੱਲੀ ਤਲਬ

ABOUT THE AUTHOR

...view details