ਪੰਜਾਬ

punjab

By

Published : Mar 28, 2020, 11:36 PM IST

ETV Bharat / state

ਲੌਕਡਾਉਨ: ਗਾਇਕ ਲਖਵਿੰਦਰ ਵਡਾਲੀ ਨੇ ਵੰਡਿਆ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ

ਸੂਬੇ ਵਿੱਚ ਕਰਫਿਊ ਦੇ ਚੱਲਦਿਆਂ ਪੰਜਾਬੀ ਗਾਇਕ ਲਖਵਿੰਦਰ ਵਡਾਲੀ ਨੇ ਆਪਣੀ ਟੀਮ ਨਾਲ ਅੰਮ੍ਰਿਤਸਰ ਵਿੱਚ 100 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਹੈ।

ਲਖਵਿੰਦਰ ਵਡਾਲੀ
ਲਖਵਿੰਦਰ ਵਡਾਲੀ

ਅੰਮ੍ਰਿਤਸਰ: ਕੋਰੋਨਾ ਵਾਇਰਸ ਦੇ ਚੱਲਦੇ ਜਿੱਥੇ ਸਾਰੇ ਦੇਸ਼ ਵਿੱਚ ਲੌਕਡਾਉਨ ਕੀਤਾ ਗਿਆ ਹੈ। ਉੱਥੇ ਹੀ ਗਰੀਬ ਵਰਗ ਦੇ ਲੋਕਾਂ ਨੂੰ ਰੋਟੀ ਦੀ ਚਿੰਤਾ ਸਤਾਉਣ ਲੱਗ ਪਈ ਹੈ, ਜਿਸ ਦੇ ਚੱਲਦਿਆਂ ਕੁੱਝ ਸਮਾਜ ਸੇਵੀ ਸੰਸਥਾਵਾਂ, ਰਾਜਨੀਤਕ ਆਗੂ ਅਤੇ ਹੋਰ ਸਮਾਜਿਕ ਜਥੇਬੰਦੀਆਂ ਲੋੜਵੰਦ ਲੋਕਾਂ ਨੂੰ ਰਾਸ਼ਨ ਵੰਡ ਰਹੀਆਂ ਹਨ।

ਵੇਖੋ ਵੀਡੀਓ

ਉੱਥੇ ਹੀ ਹੁਣ ਪੰਜਾਬੀ ਗਾਇਕ ਲਖਵਿੰਦਰ ਵਡਾਲੀ ਨੇ ਆਪਣੀ ਟੀਮ ਨਾਲ ਅੰਮ੍ਰਿਤਸਰ ਵਿੱਚ 100 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਹੈ। ਇਸ ਮੌਕੇ ਲਖਵਿੰਦਰ ਵਡਾਲੀ ਨੇ ਕਿਹਾ ਕਿ ਉਨ੍ਹਾਂ ਨੇ ਸ਼ੁੱਕਰਵਾਰ ਨੂੰ ਰਾਸ਼ਨ ਵੰਡਣ ਦੀ ਸ਼ੁਰੂਆਤ ਕਰਨੀ ਸੀ ਪਰ ਮੀਂਹ ਪੈਣ ਕਰਨ ਅਤੇ ਪਾਸ ਨਾ ਹੋਣ ਕਾਰਨ ਰਾਸ਼ਨ ਨਹੀ ਵੰਡ ਸਕੇ। ਇਸੇ ਕਾਰਨ ਉਨ੍ਹਾਂ ਨੇ ਸ਼ਨਿੱਚਰਵਾਰ ਨੂੰ ਆਪਣੀ ਟੀਮ ਨਾਲ ਰਾਸ਼ਨ ਵੰਡਣਾ ਸ਼ੁਰੂ ਕੀਤਾ।

ਇਹ ਵੀ ਪੜੋ: ਕੋਰੋਨਾ ਵਾਇਰਸ ਨੂੰ ਲੈ ਕੇ ਮੀਡੀਆ ਬੁਲੇਟਿਨ ਜਾਰੀ, ਵੇਖੋ ਹੁਣ ਤੱਕ ਦਾ ਵੇਰਵਾ

ਇਸ ਦੇ ਨਾਲ ਉਨ੍ਹਾਂ ਜੋ ਹੋਰ ਸੰਸਥਾਵਾਂ ਇਨ੍ਹਾਂ ਲੋੜਵੰਦ ਲੋਕਾਂ ਨੂੰ ਰਾਸ਼ਨ ਵੰਡ ਰਹੀਆਂ ਹਨ, ਉਨ੍ਹਾਂ ਦੀ ਵੀ ਪ੍ਰਸ਼ੰਸ਼ਾ ਕੀਤੀ।

ABOUT THE AUTHOR

...view details