ਪੰਜਾਬ

punjab

ETV Bharat / state

401ਵੇਂ ਪ੍ਰਕਾਸ਼ ਪੁਰਬ ਮੌਕੇ ਵੇਖੋ ਸ੍ਰੀ ਦਰਬਾਰ ਸਾਹਿਬ ਦੀਆਂ ਆਲੌਕਿਕ ਤਸਵੀਰਾਂ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 401ਵੇਂ ਪ੍ਰਕਾਸ਼ ਪੁਰਬ (occasion of 401st birth anniversary of Guru Tegh Bahadur) ਜੀ ਮੌਕੇ ਸੰਗਤਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਹੁਤ ਹੀ ਸੁੰਦਰ ਦੀਪਮਾਲਾ ਕੀਤੀ ਕੀਤੀ ਗਈ। ਸ਼ਾਮ ਦੇ ਸਮੇਂ ਸੰਗਤ ਵੱਲੋਂ ਆਤਿਸ਼ਬਾਜ਼ੀ ਵੀ ਕੀਤੀ ਗਈ ਹੈ ਜਿਸਦਾ ਸੰਗਤ ਵੱਲੋਂ ਖੂਬ ਆਨੰਦ ਮਾਣਿਆ ਗਿਆ।

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 401ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਚ ਕੀਤੀ ਗਈ ਦੀਪਮਾਲਾ ਅਤੇ ਆਤਿਸ਼ਬਾਜ਼ੀ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 401ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਚ ਕੀਤੀ ਗਈ ਦੀਪਮਾਲਾ ਅਤੇ ਆਤਿਸ਼ਬਾਜ਼ੀ

By

Published : Apr 21, 2022, 8:59 PM IST

ਅੰਮ੍ਰਿਤਸਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 401ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਵੱਡੀ ਗਿਣਤੀ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ ਜਿੱਥੇ ਉਨ੍ਹਾਂ ਵੱਲੋਂ ਗੁਰੂ ਘਰ ਮੱਥਾ ਟੇਕ ਹਾਜ਼ਰੀਆ ਭਰੀਆਂ ਅਤੇ ਗੁਰੂ ਘਰ ਦੀਆਂ ਖੁਸ਼ੀਆ ਪ੍ਰਾਪਤ ਕੀਤੀਆਂ।

ਸ੍ਰੀ ਦਰਬਾਰ ਸਾਹਿਬ ਦੀਆਂ ਆਲੌਕਿਕ ਤਸਵੀਰਾਂ
ਸ੍ਰੀ ਦਰਬਾਰ ਸਾਹਿਬ ਦੀਆਂ ਆਲੌਕਿਕ ਤਸਵੀਰਾਂ

ਇਸ ਮੌਕੇ ਸੰਗਤਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ੀ ਘਿਓ ਦੇ ਦੀਵੇ ਜਗਾ ਸੁੰਦਰ ਦੀਪਮਾਲਾ ਕੀਤੀ ਗਈ ਅਤੇ ਸ਼ਾਮ ਦੇ ਸਮੇਂ ਆਲੌਕਿਕ ਆਤਿਸ਼ਬਾਜ਼ੀ ਦਾ ਨਜ਼ਾਰਾ ਮਾਣਿਆ। ਇਸ ਮੌਕੇ ਗੱਲਬਾਤ ਕਰਦਿਆਂ ਗੁਰੂ ਘਰ ਆਈਆਂ ਸੰਗਤਾਂ ਨੇ ਦੱਸਿਆ ਕਿ ਅੱਜ ਦੇ ਪਵਿੱਤਰ ਦਿਹਾੜੇ ਗੁਰੂ ਘਰ ਨਤਮਸਤਕ ਹੋ ਬੜੀ ਹੀ ਖੁਸ਼ੀ ਮਹਿਸੂਸ ਹੋ ਰਹੀ ਹੈ ਅਤੇ ਸੁੰਦਰ ਦੀਪਮਾਲਾ ਅਤੇ ਆਲੌਕਿਕ ਆਤਸ਼ਬਿਜੀ ਵੇਖ ਮਨ ਨਿਹਾਲ ਹੋ ਰਿਹਾ ਹੈ।

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 401ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਚ ਕੀਤੀ ਗਈ ਦੀਪਮਾਲਾ ਅਤੇ ਆਤਿਸ਼ਬਾਜ਼ੀ
ਸ੍ਰੀ ਦਰਬਾਰ ਸਾਹਿਬ ਦੀਆਂ ਆਲੌਕਿਕ ਤਸਵੀਰਾਂ

ਉਨ੍ਹਾਂ ਕਿਹਾ ਕਿ ਗੁਰੂ ਘਰ ਪਹੁੰਚ ਨਤਮਸਤਕ ਹੋ ਸਰਬੱਤ ਦੀ ਭਲੇ ਦੀ ਅਰਦਾਸ ਕੀਤੀ ਗਈ ਹੈ। ਉੱਥੇ ਹੀ ਉਨ੍ਹਾਂ ਦੇਸ਼ ਵਿਦੇਸ਼ ਵਿੱਚ ਬੈਠੀਆਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅੱਜ ਦੇ ਇਸ ਪਾਵਨ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।

ਸ੍ਰੀ ਦਰਬਾਰ ਸਾਹਿਬ ਦੀਆਂ ਆਲੌਕਿਕ ਤਸਵੀਰਾਂ

ਇਹ ਵੀ ਪੜ੍ਹੋ:401ਵੇਂ ਪ੍ਰਕਾਸ਼ ਪੁਰਬ ‘ਤੇ ਗੁਰੂ ਕੇ ਮਹਿਲ ਗੁਰਦੁਆਰਾ ਸਾਹਿਬ ’ਚ ਲੱਗੀਆਂ ਰੌਣਕਾਂ

For All Latest Updates

TAGGED:

ABOUT THE AUTHOR

...view details