ਪੰਜਾਬ

punjab

ETV Bharat / state

ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪਤਨੀ ਨੂੰ ਸਮਰਪਿਤ ਕਰਵਾਇਆ ਗਿਆ ਸ਼ਰਧਾਂਜਲੀ ਸਮਾਗਮ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪਤਨੀ ਬੀਬੀ ਅਮਰਪਾਲ ਕੌਰ ਅਕਾਲ ਚਲਾਣਾ ਕਰ ਗਏ ਸਨ, ਜਿਨ੍ਹਾਂ ਨੂੰ ਸਮਰਪਿਤ ਅੰਤਿਮ ਅਰਦਾਸ ਦਾ ਸਮਾਗਮ ਕਰਵਾਇਆ ਗਿਆ।

Last Prayer For Wife of Bhai Longowal is organised in Amritsar
ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ

By

Published : May 12, 2020, 3:27 PM IST

ਅੰਮ੍ਰਿਤਸਰ: ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪਤਨੀ ਬੀਬੀ ਅਮਰਪਾਲ ਕੌਰ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੇ ਨਮਿੱਤ ਜਿੱਥੇ ਪਿੰਡ ਲੌਂਗੋਵਾਲ ਜ਼ਿਲ੍ਹਾ ਸੰਗਰੂਰ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ, ਉੱਥੇ ਹੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਦੇ ਉੱਪਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।

ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪਤਨੀ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਇਸ ਮੌਕੇ ਗੱਲਬਾਤ ਕਰਦਿਆਂ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਬੀਬੀ ਅਮਰਪਾਲ ਕੌਰ ਦੇ ਨਮਿੱਤ ਅੰਤਿਮ ਅਰਦਾਸ ਲਈ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਇੱਕ ਥਾਂ ਵੱਡਾ ਇਕੱਠ ਨਾ ਕਰਨ ਦੀ ਬੇਨਤੀ ਕੀਤੀ ਸੀ ਅਤੇ ਜਿੱਥੇ ਵੀ ਸਿੱਖ ਸੰਗਤਾਂ ਹਨ, ਉੱਥੇ ਹੀ ਪ੍ਰੇਮ ਹਿੱਤ ਅਰਦਾਸ ਕਰਨ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਵਾਹਿਗੁਰੂ ਬੀਬੀ ਅਮਰਪਾਲ ਕੌਰ ਨੂੰ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ ਅਤੇ ਭਾਈ ਲੌਂਗੋਵਾਲ ਪਹਿਲਾਂ ਦੀ ਤਰ੍ਹਾਂ ਸੰਸਥਾ, ਪਰਿਵਾਰ ਅਤੇ ਹਲਕੇ ਦੀ ਸੇਵਾ ਕਰ ਰਹੇ ਹਨ।

ਇਸ ਮੌਕੇ ਸੰਗਤੀ ਰੂਪ ਵਿੱਚ ਗੁਰਮੰਤਰ ਤੇ ਮੂਲਮੰਤਰ ਉਪਰੰਤ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ.ਰੂਪ ਸਿੰਘ, ਕਾਰ ਸੇਵਾ ਵਾਲੇ ਬਾਬਾ ਅਮਰੀਕ ਸਿੰਘ ਭੂਰੀ ਵਾਲੇ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਆਦਿ ਚੋਣਵੇਂ ਅਧਿਕਾਰੀਆਂ ਨੇ ਬੀਬੀ ਅਮਰਪਾਲ ਕੌਰ ਦੇ ਨਮਿੱਤ ਸ਼ਰਧਾਂਜ਼ਲੀ ਭੇਂਟ ਕੀਤੀ।


ਇਹ ਵੀ ਪੜ੍ਹੋ: NIH ਕਰ ਰਿਹੈ ਰੈਮਡੇਸੀਵਰ ਅਤੇ ਬੈਰਿਸੀਟਨਿਬ ਦਵਾਈਆਂ ਦੇ ਸੁਮੇਲ 'ਤੇ ਅਧਿਐਨ

ABOUT THE AUTHOR

...view details