ਪੰਜਾਬ

punjab

ETV Bharat / state

ਮਨਜਿੰਦਰ ਸਿੰਘ ਸਿਰਸਾ, ਸਰਨਾ, ਜੀਕੇ ਤੇ ਹੋਰ ਆਗੂ ਅਕਾਲ ਤਖ਼ਤ ਸਾਹਿਬ ਹੋਏ ਪੇਸ਼ - ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ 'ਤੇ ਹੋਰ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਪੁਜੇ। ਦੱਸ ਦਈਏ, ਇਹ ਦਿੱਲੀ ਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਘੁਟਾਲੇ ਦੇ ਮਸਲੇ ਵਿੱਚ ਜਥੇਦਾਰ ਹਰਪ੍ਰੀਤ ਸਿੰਘ ਕੋਲ ਜਵਾਬ ਤਲਬ ਕਰਨ ਲਈ ਪੁੱਜੇ।

ਫੋਟੋ
ਫੋਟੋ

By

Published : Mar 5, 2020, 11:49 AM IST

Updated : Mar 5, 2020, 12:45 PM IST

ਅੰਮ੍ਰਿਤਸਰ: ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ 'ਤੇ ਹੋਰ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ।

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ

ਅੰਮ੍ਰਿਤਸਰ ਪੁੱਜ ਕੇ ਸਾਰੇ ਆਗੂ ਪਹਿਲਾਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਇਸ ਤੋਂ ਬਾਅਦ ਉੱਹ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁਜੇ। ਇਥੇ ਉਹ ਜਥੇਦਾਰ ਹਰਪ੍ਰੀਤ ਸਿੰਘ ਨਾਲ ਦਿੱਲੀ ਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ 'ਚ ਘੁਟਾਲੇ ਮਾਮਲੇ ਨੂੰ ਲੈ ਕੇ ਗੱਲਬਾਤ ਕਰ ਰਹੇ ਹਨ।

ਦੱਸਣਯੋਗ ਹੈ ਕਿ ਦਿੱਲੀ ਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਹੋਏ ਘੁਟਾਲੇ ਕਾਰਨ ਸਿੱਖ ਕੌਮ 'ਚ ਲੰਮੇਂ ਸਮੇਂ ਤੋਂ ਵਿਵਾਦ ਜਾਰੀ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਇਸ ਮਾਮਲੇ 'ਤੇ 5 ਮਾਰਚ ਨੂੰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਨੂੰ ਜਵਾਬ ਤਲਬ ਕੀਤਾ ਸੀ।

Last Updated : Mar 5, 2020, 12:45 PM IST

ABOUT THE AUTHOR

...view details