ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਵਾਰ ਫਿਰ ਪੱਤਰ ਲਿਖ ਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਕੋਰੋਨਾ ਕਾਰਨ ਬੰਦ ਹੋਏ ਸਾਰੇ ਅਦਾਰੇ ਅਤੇ ਧਾਰਮਿਕ ਅਸਥਾਨ ਆਮ ਵਾਂਗ ਖੁੱਲ੍ਹ ਰਹੇ ਹਨ, ਤਾਂ ਅਜਿਹੇ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਖੋਲ੍ਹ ਦੇਣਾ ਚਾਹੀਦਾ ਹੈ।
ਐਸਜੀਪੀਸੀ ਵੱਲੋਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਪੀਐਮ ਨੂੰ ਲਿਖਿਆ ਪੱਤਰ - Letter from SGPC to PM
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਕ ਵਾਰ ਫਿਰ ਪੱਤਰ ਲਿਖ ਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਕੋਰੋਨਾ ਕਾਰਨ ਬੰਦ ਹੋਏ ਸਾਰੇ ਅਦਾਰੇ ਅਤੇ ਧਾਰਮਿਕ ਅਸਥਾਨ ਆਮ ਵਾਂਗ ਖੁੱਲ੍ਹ ਰਹੇ ਹਨ, ਤਾਂ ਅਜਿਹੇ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਖੋਲ੍ਹ ਦੇਣਾ ਚਾਹੀਦਾ ਹੈ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਲ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ, ਪਰ ਇਸ ਅਸਥਾਨ ਦਾ ਲਾਂਘਾ ਲੰਮੇ ਸਮੇਂ ਤੋਂ ਬੰਦ ਰਹਿਣ ਕਾਰਨ ਸੰਗਤ ਨਿਰਾਸ਼ਾ ਦੇ ਆਲਮ ਵਿੱਚ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੰਗਤ ਦੀਆਂ ਭਾਵਨਾਵਾਂ ਦੇਸ਼ ਦੇ ਪ੍ਰਧਾਨ ਮੰਤਰੀ ਤੱਕ ਪਹੁੰਚਾਉਣ ਲਈ ਉਨ੍ਹਾਂ ਨੂੰ ਪੱਤਰ ਲਿਖਿਆ ਹੈ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਲਾਂਘਾ ਮੁੜ ਖੋਲ੍ਹਣ ਦੇ ਫ਼ੈਸਲੇ ਮਗਰੋਂ ਭਾਰਤ ਸਰਕਾਰ ਦੀ ਲੰਮੀ ਚੁੱਪ ਠੀਕ ਨਹੀਂ ਹੈ ਸਰਕਾਰ ਨੂੰ ਇਸ ਮਾਮਲੇ ’ਤੇ ਜਲਦ ਫੈਸਲਾ ਲੈਣਾ ਚਾਹੀਦਾ ਹੈ। ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਪਠਾਨਕੋਟ ਦੇ ਹਲਕਾ ਭੋਆ ਤੋਂ ਵਿਧਾਇਕ ਵੱਲੋਂ ਬਾਬੇ ਨਾਨਕ ਸਬੰਧੀ ਗਲਤ ਟਿਪਣੀ ਸਬੰਧੀ ਕੀਤੇ ਸਵਾਲ 'ਤੇ ਕੋਈ ਜਵਾਬ ਨਹੀਂ ਦਿਤਾ।