ਪੰਜਾਬ

punjab

ਮੁਸ਼ਕਿਲ ਘੜੀ 'ਚ ਵੀ ਸੇਵਾਵਾਂ ਨਿਭਾ ਰਿਹਾ ਲਾਇਨਜ਼ ਕਲੱਬ

By

Published : May 12, 2021, 9:03 PM IST

ਕੋਰੋਨਾ ਮਹਾਂਮਾਰੀ 'ਚ ਸਮਾਜ ਸੇਵੀ ਵੀ ਮਦਦ ਲਈ ਅੱਗੇ ਆ ਰਹੇ ਹਨ। ਇਸ ਦੇ ਚੱਲਦਿਆਂ ਰਈਆ ਬਿਆਸ 'ਚ ਲਾਇਨਜ਼ ਕਲੱਬ ਵਲੋਂ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ।

ਮੁਸ਼ਕਿਲ ਘੜੀ 'ਚ ਵੀ ਸੇਵਾਵਾਂ ਨਿਭਾ ਰਿਹਾ ਲਾਇਨਜ਼ ਕਲੱਬ
ਮੁਸ਼ਕਿਲ ਘੜੀ 'ਚ ਵੀ ਸੇਵਾਵਾਂ ਨਿਭਾ ਰਿਹਾ ਲਾਇਨਜ਼ ਕਲੱਬ

ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਰਕਾਰਾਂ ਆਪਣੇ ਯਤਨ ਕਰ ਰਹੀਆਂ ਹਨ। ਜਿਸ ਦੇ ਚੱਲਦਿਆਂ ਸਰਕਾਰਾਂ ਵਲੋਂ ਲੋਕਾਂ ਨੂੰ ਹਰ ਸੰਭਵ ਸਹੂਲਤ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਮਾਜ ਸੇਵੀ ਸੰਸਥਾਵਾਂ ਵੀ ਮਦਦ ਲਈ ਅੱਗੇ ਆ ਰਹੀਆਂ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਚੱਲਦਿਆਂ ਲਾਇਨਜ਼ ਕਲੱਬ ਵੀ ਲੋਕਾਂ ਦੀ ਮਦਦ ਲਈ ਅੱਗੇ ਆ ਰਹੇ ਹਨ। ਇਸ ਦੇ ਚੱਲਦਿਆਂ ਅੰਮ੍ਰਿਤਸਰ ਦੇ ਰਾਈਆ ਬਿਆਸ 'ਚ ਵੀ ਲਾਇਨਜ਼ ਕਲੱਬ ਵਲੋਂ ਆਪਣੀ ਸੇਵਾ ਨਿਰੰਤਰ ਜਾਰੀ ਹੈ।

ਮੁਸ਼ਕਿਲ ਘੜੀ 'ਚ ਵੀ ਸੇਵਾਵਾਂ ਨਿਭਾ ਰਿਹਾ ਲਾਇਨਜ਼ ਕਲੱਬ

ਇਸ ਸਬੰਧੀ ਗੱਲਬਾਤ ਕਰਦਿਆਂ ਇੰਜ਼ ਐੱਸ.ਪੀ ਸੌਂਧੀ ਨੇ ਦੱਸਿਆ ਕਿ ਲਾਇਨਜ਼ ਕਲੱਬ 212 ਦੇਸ਼ਾਂ 'ਚ ਸਥਾਪਿਤ ਹੈ। ਉਨ੍ਹਾਂ ਦੱਸਿਆ ਕਿ ਹਰ ਮੁਸ਼ਕਿਲ ਦੀ ਘੜੀ 'ਚ ਸੰਸਥਾ ਮਦਦ ਲਈ ਅੱਗੇ ਆਉਂਦੀ ਹੈ। ਉਨ੍ਹਾਂ ਦੱਸਿਆ ਕਿ ਰਈਆ ਬਿਆਸ 'ਚ ਵੀ ਪਿਛਲੇ ਸਾਲ ਕੋਰੋਨਾ ਦੌਰਾਨ ਉਨ੍ਹਾਂ ਵਲੋਂ ਹਰ ਤਰ੍ਹਾਂ ਦੀ ਸੰਭਵ ਮਦਦ ਲੋਕਾਂ ਦੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਲੋੜਵੰਦਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਗਿਆ। ਇਸ ਦੇ ਨਾਲ ਹੀ ਮੈਡੀਕਲ ਸਹੂਲਤਾਂ ਮੁਹੱਈਆਂ ਕਰਵਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਲਾਇਨਜ਼ ਕਲੱਬ ਵਲੋਂ ਜ਼ਰੂਰਤਮੰਦ ਬੱਚਿਆਂ ਦੀ ਆਨਲਾਈਨ ਪੜ੍ਹਾਈ ਲਈ ਰਿਚਾਰਜ ਦੀ ਸਹੂਲਤ ਵੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਐੱਨ.ਆਰ.ਆਈ ਵੀਰਾਂ ਦੀ ਮਦਦ ਨਾਲ ਲਾਇਨਜ਼ ਕਲੱਬ ਵਲੋਂ 41 ਲੱਖ ਦੇ ਕਰੀਬ ਲੋਕਾਂ ਦੀ ਮਦਦ ਲਈ ਖਰਚ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕਲੱਬ ਵਲੋਂ ਮੌਜੂਦਾ ਸਮੇਂ ਵੀ ਲੋੜਵੰਦਾਂ ਦੀ ਮਦਦ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:ਦਿਨ ਦਿਹਾੜੇ ਬੈਂਕ ਮੁਲਾਜ਼ਮਾਂ ਤੋਂ 45 ਲੱਖ ਦੀ ਕੀਤੀ ਲੁੱਟ

ABOUT THE AUTHOR

...view details