ਅੰਮ੍ਰਿਤਸਰ:ਪੰਜਾਬ ਵਿੱਚ ਲੋਹੜੀ ਦਾ ਤਿਉਹਾਰ ਲੋਕਾਂ ਵੱਲੋਂ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਹੀ ਨਿਹੰਗ ਸਿੰਘ ਜਥੇਬੰਦੀ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਗੱਜਣ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੀ ਹੈ। ਜਿੱਥੇ ਸੀ.ਬੀ.ਐਸ.ਈ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮੱਲੀਆਂ ਜੰਡਿਆਲਾ ਗੁਰੂ ਵਿਖੇ ਲੋਹੜੀ ਦਾ ਤਿਉਹਾਰ ਧੂਣੀ ਬਾਲ ਕੇ ਮਨਾਇਆ ਗਿਆ। ਇਸ ਦੌਰਾਨ ਸਕੂਲ ਸਟਾਫ ਅਤੇ ਬੱਚਿਆਂ ਨੇ ਇਸ ਪ੍ਰੋਗਰਾਮ ਦਾ ਆਨੰਦ ਮਾਣਿਆ ਅਤੇ ਗਿੱਧੇ ਭੰਗੜੇ ਨਾਲ ਇਸ ਪ੍ਰੋਗਰਾਮ ਨੂੰ ਹੋਰ ਵੀ ਆਨੰਦਮਈ ਅਤੇ ਯਾਦਗਾਰ ਬਣਾਇਆ।
ਲੜਕੀਆਂ ਦੀ ਲੋਹੜੀ ਵੀ ਲੜਕਿਆਂ ਦੀ ਤਰ੍ਹਾਂ ਮਨਾਉਣੀ ਚਾਹੀਦੀ:-ਇਸ ਮੌਕੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਕੂਲ ਦੇ ਪ੍ਰਿੰਸੀਪਲ ਪਲਵਿੰਦਰਪਾਲ ਸਿੰਘ ਨੇ ਕਿਹਾ ਕਿ ਅੱਜ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮੱਲੀਆਂ ਜੰਡਿਆਲਾ ਗੁਰੂ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਉਨ੍ਹਾਂ ਕਿਹਾ ਕਿ ਸਕੂਲ ਬੱਚਿਆਂ ਨੂੰ ਦੱਸਿਆ ਜਾਵੇ ਕਿ ਪੁਰਾਤਨ ਸਮੇਂ ਵਿੱਚ ਲੋਹੜੀ ਦਾ ਤਿਉਹਾਰ ਕਿਵੇਂ ਮਨਾਇਆ ਜਾਂਦਾ ਸੀ। ਇਸ ਤੋਂ ਇਲਾਵਾ ਸਾਨੂੰ ਲੜਕੇ ਤੇ ਲੜਕੀ ਵਿੱਚ ਕੋਈ ਫਰਕ ਨਹੀਂ ਰੱਖਣਾ ਚਾਹੀਦਾ। ਸਾਨੂੰ ਲੜਕੀਆਂ ਦੀ ਲੋਹੜੀ ਵੀ ਲੜਕਿਆਂ ਦੀ ਤਰ੍ਹਾਂ ਧੂਮਧਾਮ ਨਾਲ ਮਨਾਉਣੀ ਚਾਹੀਦੀ ਹੈ। ਕਿਉਂਕਿ ਲੜਕੀਆਂ ਹੀ ਬੁਢਾਪੇ ਵਿੱਚ ਮਾਂ ਬਾਪ ਦਾ ਸਹਾਰਾ ਬਣਦੀਆਂ ਹਨ।