ਅੰਮ੍ਰਿਤਸਰ: ਸ਼ਹਿਰ ਦੇ ਗੁਰਬਖਸ਼ ਨਗਰ ਵਿੱਚ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੇ ਘਰ ਦੇ ਬਿਲਕੁਲ ਨੇੜੇ ਲੱਖਾਂ ਦੀ ਚੋਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਘਰ ਵਿੱਚ ਚੋਰੀ ਕਰਨ ਵਾਲਿਆਂ ਕੋਲ ਪਹਿਲਾਂ ਤੋਂ ਹੀ ਘਰ ਵਿੱਚ ਸਥਿਤ ਅਲਮਾਰੀ ਤੇ ਦਰਵਾਜਿਆਂ ਦੇ ਤਾਲੇ ਮੌਜੂਦ ਸਨ।
ਅੰਮ੍ਰਿਤਸਰ 'ਚ ਨਕਦੀ ਤੇ ਗਹਿਣਿਆਂ ਸਣੇ ਚੋਰ ਫ਼ਰਾਰ - ਗੁਰਬਖ਼ਸ਼ ਨਗਰ ਅੰਮ੍ਰਿਤਸਰ
ਅੰਮ੍ਰਿਤਸਰ ਦੇ ਗੁਰਬਖ਼ਸ਼ ਨਗਰ ਵਿੱਚ ਰਹਿਣ ਵਾਲੇ ਇੱਕ ਪਰਿਵਾਰ ਦੇ ਘਰ ਤੋਂ ਸੋਨੇ ਸਣੇ ਨਕਦੀ ਚੋਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਚੋਰੀ ਕਰਨ ਤੋਂ ਬਾਅਦ ਚੋਰ ਮੌਕੇ ਤੋਂ ਫ਼ਰਾਰ ਹੋ ਗਏ।
ਇਸ ਬਾਰੇ ਪਰਿਵਾਰਕ ਮੈਂਬਰ ਨੀਰਜ ਕੁਮਾਰ ਦਾ ਕਹਿਣਾ ਹੈ ਕਿ ਸਵੇਰੇ ਕਰੀਬ 6 ਤੋਂ 7 ਵਜੇ ਵਿਚਕਾਰ ਚੋਰਾਂ ਨੇ ਇਸ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਨੀਰਜ ਨੇ ਕਿਹਾ ਕਿ ਜਿਵੇਂ ਹੀ ਉਹ ਸਵੇਰੇ ਸੌਂ ਕੇ ਉੱਠੇ ਤਾਂ ਉਨ੍ਹਾਂ ਦੀਆਂ ਸਾਰੀਆਂ ਅਲਮਾਰੀਆਂ ਖੁੱਲ੍ਹੀਆਂ ਪਈਆਂ ਸਨ ਤੇ ਚਾਬੀਆਂ ਵੀ ਕੋਲ ਪਈਆਂ ਸਨ।
ਪਰਿਵਾਰ ਦੇ ਮੁਤਾਬਕ ਚੋਰ ਗਹਿਣਿਆਂ ਦੇ ਨਾਲ-ਨਾਲ ਨਕਦੀ ਲੈ ਕੇ ਫ਼ਰਾਰ ਹੋਏ ਹਨ। ਦੂਜੇ ਪਾਸੇ ਜਾਂਚ ਕਰਨ ਪਹੁੰਚੀ ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰ ਦੇ ਲੋਕ ਸੀਸੀਟੀਵੀ ਕੈਮਰਿਆਂ ਦੀ ਰਿਪੇਅਰ ਦਾ ਕੰਮ ਕਰਵਾ ਰਹੇ ਸਨ ਇਸ ਦੌਰਾਨ ਉਨ੍ਹਾਂ ਦੇ ਘਰ ਵਿੱਚ ਲੱਖਾਂ ਦੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।