ਗੁਰਦਾਸਪੁਰ: ਬੀਤੇ ਦਿਨ 4 ਲੁਟੇਰੇ ਜ਼ਿਲ੍ਹਾ ਅੰਮ੍ਰਿਤਸਰ ਦੇ ਪੁਲਿਸ ਥਾਣਾ ਮਹਿਤਾ ਦੇ ਅਧੀਨ ਪੈਂਦੀ ਇੱਕ ਮਿੰਨੀ ਬੈਂਕ 'ਚੋਂ 2 ਲੱਖ 50 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ। ਇਸ ਤੋਂ ਬਾਅਦ ਇਨ੍ਹਾਂ ਲੁਟੇਰਿਆਂ ਨੂੰ ਫੜ੍ਹਨ ਲਈ ਗੁਰਦਾਸਪੁਰ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਲੱਗੀ ਹੋਈ ਹੈ ਪਰ ਹਾਲੇ ਤੱਕ ਪੁਲਿਸ ਨੂੰ ਕਾਮਯਾਬੀ ਨਹੀਂ ਮਿਲ ਸਕੀ।
2 ਜ਼ਿਲ੍ਹਿਆਂ ਦੀ ਪੁਲਿਸ ਲਈ ਸਿਰਦਰਦ ਬਣੀ ਲੁੱਟ ਦੀ ਵਾਰਦਾਤ - ਬਟਾਲਾ ਦੇ ਐਸਪੀ
ਅੰਮ੍ਰਿਤਸਰ ਦੇ ਮਿੰਨੀ ਬੈਂਕ 'ਚੋਂ ਹੋਈ 2 ਲੱਖ 50 ਦੀ ਲੁੱਟ ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹੇ ਦੀ ਪੁਲਿਸ ਲਈ ਸਿਰਦਰਦ ਬਣੀ ਹੋਈ ਹੈ। ਬੀਤੇ ਦਿਨੀਂ ਮਿੰਨੀ ਬੈਂਕ 'ਚੋਂ 4 ਲੁਟੇਰੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬਟਾਲਾ ਵਿੱਚ ਦਾਖ਼ਲ ਹੋ ਗਏ ਸਨ।
ਦੋ ਜ਼ਿਲ੍ਹਿਆਂ ਦੀ ਪੁਲਿਸ ਲਈ ਸਿਰਦਰਦ ਬਣੀ ਲੁੱਟ ਦੀ ਵਾਰਦਾਤ
ਬਟਾਲਾ ਦੇ ਐਸਪੀ ਵਰਿੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੇ ਕੱਲ੍ਹ ਸੂਚਨਾ ਮਿਲੀ ਸੀ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਮਹਿਤਾ ਤੋਂ 4 ਨੌਜਵਾਨ 2 ਲੱਖ 50 ਹਜ਼ਾਰ ਲੁੱਟ ਕੇ ਬਟਾਲਾ ਵਿੱਚ ਦਾਖ਼ਲ ਹੋ ਗਏ ਹਨ। ਐਸਪੀ ਨੇ ਦੱਸਿਆ ਕਿ ਇਨ੍ਹਾਂ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਸਫ਼ਲਤਾ ਨਹੀਂ ਮਿਲੀ। ਐਸਪੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਵੱਖ-ਵੱਖ ਤਰੀਕੇ ਨਾਲ ਭਾਲ 'ਚ ਜੁਟੀ ਹੋਈ ਹੈ ਅਤੇ ਜਲਦ ਹੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨੌਜਵਾਨ ਕਾਬੂ ਕੀਤੇ ਜਾਣਗੇ।