ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਲੁੱਟੇ 65 ਹਜ਼ਾਰ ਰੁਪਏ - loot
ਅੰਮ੍ਰਿਤਸਰ 'ਚ ਮਜੀਠਾ ਰੋਡ 'ਤੇ ਸਥਿਤ ਮਨੀ ਐਕਸਚੇਂਜੇਰ ਦੀ ਦੁਕਾਨ 'ਤੇ ਦਿਨ ਦਿਹਾੜੇ ਚੋਰਾਂ ਨੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ। ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਕੀਤੀ 65 ਹਜ਼ਾਰ ਦੀ ਲੁੱਟ। ਘਟਨਾ ਸੀਸੀਟੀਵੀ ਕੈਮਰੇ 'ਚ ਹੋਈ ਕੈਦ।
ਪਿਸਤੌਲ ਦੀ ਨੋਕ 'ਤੇ ਲੁੱਟ
ਅੰਮ੍ਰਿਤਸਰ: ਮਜੀਠਾ ਰੋਡ ਸਥਿਤ ਇਕ ਮਨੀ ਐਕਸਚੇਂਜੇਰ ਦੀ ਦੁਕਾਨ 'ਤੇ ਦਿਨ ਦਿਹਾੜੇ ਲੁੱਟ ਦੀ ਵਾਰਦਾਤ ਦਾ ਮਾਮਲਾ ਸਾਮਣੇ ਆਇਆ ਹੈ। ਇੱਥੇ ਮਨੀ ਐਕਸਚੇਂਜਰ ਦੀ ਦੁਕਾਨ ਤੋਂ ਤਿੰਨ ਅਣਪਛਾਤੇ ਲੁਟੇਰਿਆਂ ਨੇ ਪਿਸਤੌਲ ਦੀ ਨੋਕ ਤੇ 65 ਹਜ਼ਾਰ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਸ ਲੁੱਟ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ ਹੈ।
ਦੱਸ ਦਈਏ, ਲੁਟੇਰਿਆਂ ਨੇ ਬੜੀ ਹੀ ਸਫ਼ਾਈ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ। ਲੁਟੇਰਿਆਂ ਨੇ ਵਾਰਦਾਤ ਨੂੰ ਪੁਲਿਸ ਥਾਣੇ ਦੇ ਨੇੜੇ ਅੰਜਾਮ ਦਿੱਤਾ ਪਰ ਪੁਲਿਸ ਨੂੰ ਭਣਕ ਤੱਕ ਨਹੀਂ ਲੱਗੀ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰਿਆਂ ਨੇ ਨਾਲ ਵਾਲੀ ਦੁਕਾਨ ਤੋਂ ਕੋਲਡ ਡਰਿੰਕ ਦੀ ਬੋਤਲਲ ਖ਼ਰੀਦੀ 'ਤੇ ਮੁੰਹ ਤੋਂ ਕਪੜਾ ਵੀ ਉਤਾਰ ਲਿਆ।
ਹਾਲਾਂਕਿ ਪੁਲਿਸ ਨੇ ਜਾਣਕਾਰੀ ਮਿਲਦਿਆਂ ਮੌਕੇ 'ਤੇ ਪੁੱਜ ਕੇ ਸੀਸੀਟੀਵੀ ਕੈਮਰੇ ਦੀ ਰਿਕਾਰਡਿੰਗ ਨੂੰ ਆਪਣੇ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ।