ਪੰਜਾਬ

punjab

ETV Bharat / state

ਅੰਮ੍ਰਿਤਸਰ: ਦਿਨ ਦਿਹਾੜੇ ਪੈਟਰੋਲ ਪੰਪ ਦੇ ਕਰਿੰਦੇ ਤੋਂ ਪਿਸਤੌਲ ਦੀ ਨੌਕ 'ਤੇ ਲੁੱਟ - ਅੰਮ੍ਰਿਤਸਰ ਲੁੱਟ ਦੀ ਵਾਰਦਾਤ

ਅੰਮ੍ਰਿਤਸਰ ਵਿੱਚ ਪੈਟਰੋਲ ਪੰਪ ਦੇ ਕਰਿੰਦੇ ਤੋਂ ਲੁਟੇਰਿਆਂ ਵੱਲੋਂ ਪਿਸਤੌਲ ਦੀ ਨੌਕ 'ਤੇ 80 ਹਜ਼ਾਰ ਦੇ ਕਰੀਬ ਨਗਦੀ ਲੁੱਟ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

looting in amritsar
ਅੰਮ੍ਰਿਤਸਰ: ਦਿਨ ਦਿਹਾੜੇ ਪੈਟਰੋਲ ਪੰਪ ਦੇ ਕਰਿੰਦੇ ਤੋਂ ਪਿਸਤੌਲ ਦੀ ਨੌਕ 'ਤੇ ਲੁੱਟ

By

Published : Aug 27, 2020, 4:24 AM IST

ਅੰਮ੍ਰਿਤਸਰ: ਸ਼ਹਿਰ ਵਿੱਚ ਦਿਨ ਦਿਹਾੜੇ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਇਹ ਲੁੱਟ ਦੀ ਵਾਰਦਾਤ ਉਸ ਸਮੇਂ ਹੋਈ ਜਦੋਂ ਪੈਟਰੋਲ ਪੰਪ ਦੇ ਮੁਲਾਜ਼ਮ ਪੰਪ ਦੀ ਅਦਾਇਗੀ ਲੈ ਕੇ ਬੈਂਕ ਵਿੱਚ ਜਮ੍ਹਾ ਕਰਵਾਉਣ ਜਾ ਰਿਹਾ ਸੀ, ਰਸਤੇ ਵਿੱਚ ਲੁਟੇਰੇ ਹਥਿਆਰਾਂ ਦੀ ਨੌਕ 'ਤੇ ਪੈਸੇ ਖੋਹ ਕੇ ਫਰਾਰ ਹੋ ਗਏ।

ਅੰਮ੍ਰਿਤਸਰ: ਦਿਨ ਦਿਹਾੜੇ ਪੈਟਰੋਲ ਪੰਪ ਦੇ ਕਰਿੰਦੇ ਤੋਂ ਪਿਸਤੌਲ ਦੀ ਨੌਕ 'ਤੇ ਲੁੱਟ

ਇਸ ਮੌਕੇ ਪੈਟਰੋਲ ਪੰਪ ਦੇ ਮਾਲਕ ਨੇ ਦੱਸਿਆ ਕਿ ਉਨ੍ਹਾਂ ਦੇ ਮੁਲਾਜ਼ਮ ਕੋਲੋਂ ਲੁਟੇਰੇ 82 ਹਜ਼ਾਰ ਦੇ ਕਰੀਬ ਨਗਦੀ ਖੋਹ ਕੇ ਲੈ ਕੇ ਗਏ। ਮਾਲਕ ਨੇ ਅੱਗੇ ਦੱਸਿਆ ਕਿ ਜਦੋਂ ਮੁਲਾਜ਼ਮ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਲੁਟੇਰਿਆਂ ਨੇ ਮੁਲਾਜ਼ਮ ਦੀ ਕੁੱਟਮਾਰ ਕਰਨ ਤੋਂ ਬਾਅਦ ਹਥਿਆਰਾਂ ਦੇ ਦਮ 'ਤੇ ਨਗਦੀ ਲੈ ਕੇ ਫਰਾਰ ਹੋ ਗਏ।

ਇਸ ਦੇ ਨਾਲ ਹੀ ਪੈਟਰੋਲ ਪੰਪ ਮਾਲਕ ਦਾ ਕਹਿਣਾ ਹੈ ਕਿ ਉਸੇ ਚੌਕ 'ਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਦੇ ਬਾਵਜੂਦ ਲੁਟੇਰੇ ਇੰਨੀ ਵੱਡੀ ਘਟਨਾ ਨੂੰ ਅੰਜਾਮ ਦੇਣ ਵਿੱਚ ਕਿਵੇਂ ਕਾਮਯਾਬ ਹੋਏ? ਪੈਟਰੋਲ ਪੰਪ ਦੇ ਮਾਲਕ ਨੇ ਵੀ ਪੁਲਿਸ ਦੀ ਕਾਰਜਪ੍ਰਣਾਲੀ ‘ਤੇ ਸਵਾਲ ਖੜੇ ਕੀਤੇ।

ਉੱਥੇ ਹੀ ਪੁਲਿਸ ਅਧਿਕਾਰੀ ਘਟਨਾ ਵਾਲੀ ਥਾਂ 'ਤੇ ਪਹੁੰਚੇ। ਪੁਲਿਸ ਅਧਿਕਾਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਸ ਖੇਤਰ ਦੀਆਂ ਸੀਸੀਟੀਵੀ ਫੁਟੇਜ਼ ਖੰਗਾਲੀਆਂ ਜਾ ਰਹੀਆਂ ਹਨ ਅਤੇ ਕੇਸ ਦਰਜ ਕਰ ਲਿਆ ਗਿਆ ਹੈ, ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ABOUT THE AUTHOR

...view details