ਅੰਮ੍ਰਿਤਸਰ :ਸਾਰਾਗੜ੍ਹੀ ਸਰਾਂ 'ਚ ਕਮਰਿਆਂ ਦੀ ਬੁਕਿੰਗ ਦੇ ਨਾਂ 'ਤੇ ਸ਼ਰਧਾਲੂਆਂ ਨਾਲ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।ਦਰਅਸਲ ਫਰਜ਼ੀ ਵੈੱਬਸਾਈਟ ਤਿਆਰ ਕਰ ਕੇ ਉਸ 'ਤੇ ਪ੍ਰਾਈਵੇਟ ਨੰਬਰ ਲਗਾ ਕੇ ਲੋਕਾਂ ਤੋਂ ਕਮਰਿਆਂ ਦੀ ਬੁਕਿੰਗ ਲਈ ਪੈਸੇ ਲਏ ਜਾ ਰਹੇ ਸਨ। ਪਤਾ ਲੱਗਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਪੁਲਿਸ ਨੂੰ ਕਈ ਵਾਰ ਸ਼ਿਕਾਇਤ ਕੀਤੀ ਗਈ ਹੈ, ਪਰ ਪੁਲਿਸ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।
ਚੋਰਾਂ ਨੇ ਜਾਅਲੀ ਵੈੱਬਸਾਈਟ ਤਿਆਰ ਕਰ ਕੇ ਠੱਗੇ ਪੈਸੇ :ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਸਾਰਾਗੜ੍ਹੀ ਸਰਾਂ 'ਚ ਕਮਰਿਆਂ ਦੀ ਬੁਕਿੰਗ ਦੇ ਨਾਂ 'ਤੇ ਸ਼ਰਧਾਲੂਆਂ ਨਾਲ ਠੱਗੀ ਮਾਰੀ ਜਾ ਰਹੀ ਹੈ। ਇਸ ਮਾਮਲੇ ਦਾ ਪਤਾ ਉਦੋਂ ਲੱਗਾ ਜਦੋਂ ਸ਼ਰਧਾਲੂਆਂ ਵੱਲੋਂ ਉਸ ਨੰਬਰ 'ਤੇ ਕਮਰਾ ਬੁੱਕ ਕਰਵਾਇਆ ਗਿਆ ਅਤੇ ਪੈਸੇ ਵੀ ਦਿੱਤੇ ਗਏ ਪਰ ਜਦੋਂ ਉਹ ਸਾਰਾਗੜ੍ਹੀ ਸਰਾਂ ਪਹੁੰਚੇ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਵੈੱਬਸਾਈਟ ਜਾਅਲੀ ਹੈ ਅਤੇ ਪੇਟੀਐਮ ਰਾਹੀਂ ਭੁਗਤਾਨ ਕੀਤੇ ਗਏ ਪੈਸੇ ਕਿਸੇ ਹੋਰ ਕੋਲ ਗਏ ਹਨ। ਉਹ ਪ੍ਰਾਈਵੇਟ ਨੰਬਰ 'ਤੇ ਬਣੇ ਹੋਏ ਹਨ, ਇਹ ਸਰਾਂ ਦਾ ਅਧਿਕਾਰਤ ਨੰਬਰ ਨਹੀਂ ਹੈ। ਇਸ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ-ਨਾਲ ਸਾਰਾਗੜ੍ਹੀ ਸਰਾਂ ਦੀ ਅਧਿਕਾਰਤ ਵੈੱਬਸਾਈਟ ਰਾਹੀਂ ਵੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ।
- SGPC Special meeting: ਗੁਰਦੁਆਰਾ ਸੋਧ ਐਕਟ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਇਜਲਾਸ ਅੱਜ, ਹੋ ਸਕਦੈ ਵੱਡਾ ਫੈਸਲਾ
- ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ’ਚ ਸਰਕਾਰੀ ਦਖ਼ਲ ਦੇ ਵਿਰੁੱਧ ਸਿੱਖ ਜਥੇਬੰਦੀਆਂ ਇਕਜੁੱਟ, ਸਰਕਾਰ ਖ਼ਿਲਾਫ਼ ਕੱਢੀ ਭੜਾਸ
- Paddy sowing: ਮੋਗਾ ਵਿੱਚ ਝੋਨੇ ਦੀ ਲਵਾਈ ਸ਼ੁਰੂ, ਕਿਸਾਨਾਂ ਵਿੱਚ ਖੁਸ਼ੀ, ਕਿਹਾ- "ਇਸ ਵਾਰ ਨਾ ਬਿਜਲੀ ਦੀ ਕੋਈ ਸਮੱਸਿਆ ਤੇ ਨਾ ਪਾਣੀ ਦੀ"