ਅੰਮ੍ਰਿਤਸਰ: ਲੁਧਿਆਣਾ ਦਾ ਇੱਕ ਵਿਅਕਤੀ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਲਾਪਤਾ ਹੋ ਗਿਆ। ਜਿਸ ਦੀ ਭਾਲ ਕਰਦਿਆਂ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮਦਦ ਦੀ ਗੁਹਾਰ ਲਗਾਈ ਹੈ। ਦਰਅਸਲ 24 ਸਾਲਾ ਨੌਜਵਾਨ ਵਿਕਾਸ ਦੇ ਲਾਪਤਾ ਹੋਣ ਦਾ ਮਾਮਲਾ 14 ਤਰੀਕ ਨੂੰ ਸਾਹਮਣੇ ਆਇਆ। ਲਾਪਤਾ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਲਾਪਤਾ ਵਿਕਾਸ ਕੁਮਾਰ 8 ਸਤੰਬਰ ਨੂੰ ਉਹ ਆਪਣੀ ਭੈਣ ਨੂੰ ਮਿਲਣ ਆਇਆ ਸੀ ਅਤੇ ਭਰਜਾਈ ਨਾਲ ਵੈਸ਼ਨੂੰ ਮਾਤਾ ਮੰਦਰ ਮੱਥਾ ਟੇਕਣ ਗਿਆ ਸੀ ਅਤੇ 13 ਤਰੀਕ ਨੂੰ ਵੈਸ਼ਨੂ ਦੇਵੀ ਤੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ 'ਤੇ ਵਾਪਸ ਆਉਂਦਿਆਂ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਤੋਂ ਉਸਦਾ ਭਰਾ ਲਾਪਤਾ ਹੋ ਗਿਆ।
Youth Missing at Amritsar Railway Station: ਵੈਸ਼ਨੋ ਦੇਵੀ ਦੇ ਦਰਸ਼ਨ ਕਰ ਕੇ ਆਇਆ ਪਰਵਾਸੀ ਰੇਲਵੇ ਸਟੇਸ਼ਨ 'ਤੋਂ ਹੋਇਆ ਲਾਪਤਾ - CCTV
ਲੁਧਿਆਣਾ ਦੇ ਰਹਿਣ ਵਾਲੇ ਇੱਕ ਵਿਅਕਤੀ ਦੇ ਅੰਮ੍ਰਿਤਸਰ 'ਚ ਲਾਪਤਾ ਹੋਣ ਤੋਂ ਬਾਅਦ ਉਕਤ ਵਿਅਕਤੀ ਦੇ ਪਰਿਵਾਰ ਵੱਲੋਂ ਪੁਲਿਸ ਤੋਂ ਮਦਦ ਦੀ ਅਪੀਲ ਕੀਤੀ ਜਾ ਰਹੀ ਹੈ। ਵਿਅਕਤੀ 12 ਤਰੀਕ ਨੂੰ ਵੈਸ਼ਨੋ ਦੇਵੀ ਗਿਆ ਸੀ, ਜਿਸ ਤੋਂ ਬਾਅਦ ਉਹ 14 ਤਰੀਕ ਤੋਂ ਲਾਪਤਾ ਹੈ। (Youth Missing at Amritsar Railway Station)
Published : Sep 18, 2023, 2:17 PM IST
ਡਿਪ੍ਰੇਸ਼ਨ ਦਾ ਸ਼ਿਕਾਰ ਸੀ ਵਿਕਾਸ : ਲਾਪਤਾ ਹੋਏ ਨੌਜਵਾਨ ਦੇ ਭਰਾ ਨੇ ਦੱਸਿਆ ਕਿ ਉਸਦਾ ਭਰਾ 8 ਮਹੀਨੇ ਪਹਿਲਾਂ ਡਿਪ੍ਰੈਸ਼ਨ ਦਾ ਸ਼ਿਕਾਰ ਹੋਇਆ ਸੀ ਅਤੇ ਹੁਣ ਡਾਕਟਰਾਂ ਦਾ ਕਹਿਣਾ ਹੈ ਕਿ ਮੌਸਮ ਵਿੱਚ ਤਬਦੀਲੀ ਆਈ ਹੈ ਤਾਂ ਹੋ ਸਕਦਾ ਹੈ ਕਿ ਡਿਪਰੈਸ਼ਨ ਕਾਰਨ ਉਹ ਕੀਤੇ ਚਲਾ ਗਿਆ ਹੋਵੇ। ਲਾਪਤਾ ਹੋਏ ਨੌਜਵਾਨ ਦੇ ਪਰਿਵਾਰ ਦਾ ਹੁਣ ਰੋ-ਰੋ ਕੇ ਬੁਰਾ ਹਾਲ ਹੈ, ਉਨ੍ਹਾਂ ਕਿਹਾ ਕਿ ਨੌਜਵਾਨ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਹੀ ਲਾਪਤਾ ਹੋਇਆ ਹੈ। ਉਹਨਾਂ ਕਿਹਾ ਕਿ ਰੇਲਵੇ ਸਟੇਸ਼ਨ ਤੋਂ ਲੈਕੇ ਅੰਮ੍ਰਿਤਸਰ ਸ਼ਹਿਰ, ਦੁਰਗਿਆਣਾ ਮੰਦਰ ਚੌਕੀ ਦੇ ਬਾਹਰ ਵੀ ਵੱਖ-ਵੱਖ ਥਾਵਾਂ 'ਤੇ ਲਾਪਤਾ ਹੋਏ ਨੌਜਵਾਨ ਦੇ ਪੋਸਟਰ ਵੀ ਲਗਵਾ ਦਿੱਤੇ ਗਏ ਹਨ। ਪੁਲਿਸ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਹੋਈ ਹੈ ਅਤੇ ਹੋ ਸਕਦਾ ਹੈ ਕਿ ਪੁਲਿਸ ਜੇਕਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਵੇ ਤਾਂ ਉਸ ਦਾ ਭਰਾ ਮਿਲ ਸਕਦਾ ਹੈ,ਪਰ ਪੁਲਿਸ ਕੁਝ ਨਹੀਂ ਕਰ ਰਹੀ।
- Lawrence Bishnoi viral video call: ਲਾਰੈਂਸ ਬਿਸ਼ਨੋਈ ਦੀ ਵੀਡੀਓ ਕਾਲ ਵਾਇਰਲ ਹੋਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਸਵਾਲ, ਸੁਣੋ ਤਾਂ ਕੀ ਕਿਹਾ...
- Pilot project started in Amritsar : ਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ 'ਚ ਪਾਇਲਟ ਪ੍ਰਾਜੈਕਟ ਸ਼ੁਰੂ
- ASIA CUP 2023: ਮੁਹੰਮਦ ਸਿਰਾਜ ਨੇ ਇਨਸਾਨੀਅਤ ਦੀ ਮਿਸਾਲ ਕੀਤੀ ਪੇਸ਼, ਮੈਨ ਆਫ ਦਿ ਪਲੇਅਰ ਵਜੋਂ ਮਿਲੀ ਰਾਸ਼ੀ ਕੀਤੀ ਗਰਾਊਂਡ ਸਟਾਫ ਦੇ ਨਾਮ
ਕੈਮਰਿਆਂ ਵਿੱਚ ਵੀ ਨਜ਼ਰ ਨਹੀਂ ਆਇਆ ਵਿਕਾਸ :ਇਸ ਸਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇੱਕ ਨੌਜਵਾਨ ਮੂਲ ਰੂਪ ਵਿੱਚ ਯੂਪੀ ਦਾ ਰਹਿਣ ਵਾਲਾ ਹੈ ਤੇ ਹਾਲ ਵਿੱਚ ਲੁਧਿਆਣਾ ਰਹਿ ਰਿਹਾ ਸੀ। ਉਹ ਆਪਣੇ ਪਰਿਵਾਰਕ ਮੈਂਬਰਾਂ ਨਾਲ ਵੈਸ਼ਨੋ ਮਾਤਾ ਤੋਂ ਦਰਸ਼ਨ ਕਰਨ ਤੋਂ ਬਾਅਦ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਲਾਪਤਾ ਹੋਇਆ ਹੈ, ਜਿਸ ਸੰਬੰਧ 'ਚ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੇ ਸਟੇਸ਼ਨ ਦੇ ਸੀਸੀਟੀਵੀ ਕੈਮਰੇ ਵੀ ਚੈੱਕ ਕੀਤੇ ਹਨ ਪਰ ਉਨ੍ਹਾਂ ਦਾ ਭਰਾ ਕਿਤੇ ਨਜ਼ਰ ਨਹੀਂ ਆਇਆ ਜਦੋਂ ਕਿ ਪਰਿਵਾਰ ਵੱਲੋਂ ਉਸ ਦੇ ਲਾਪਤਾ ਹੋਣ ਸਬੰਧੀ ਇਸ਼ਤਿਹਾਰ ਜਾਰੀ ਕੀਤਾ ਗਿਆ ਪਰ ਅਜੇ ਤੱਕ ਉਸ ਦੇ ਭਰਾ ਬਾਰੇ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ, ਜਿਸ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।