ਪੰਜਾਬ

punjab

ETV Bharat / state

ਮਰਹਾਜਾ ਰਣਜੀਤ ਸਿੰਘ ਦੀ ਬਰਸੀ, 205 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 205 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਜਾਵੇਗਾ। 205 ਸ਼ਰਧਾਲੂ 20 ਜੂਨ ਨੂੰ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਪ੍ਰਾਪਤ ਕਰਨਗੇ। 10 ਦਿਨ ਦੀ ਯਾਤਰਾ ਤੋਂ ਬਾਅਦ ਜਥਾ ਮੁੜ ਭਾਰਤ ਪਰਤੇਗਾ।

A procession of pilgrims from India will go to Pakistan on the occasion of Marhaja Ranjit Singh's death anniversary
ਮਰਹਾਜਾ ਰਣਜੀਤ ਸਿੰਘ ਦੀ ਬਰਸੀ, 205 ਸ਼ਰਧਾਲੂਆਂ ਦਾ ਜਥਾ ਬਰਸੀ ਮੌਕੇ ਜਾਵੇਗਾ ਪਾਕਿਸਤਾਨ

By

Published : Jun 17, 2023, 11:23 AM IST

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 205 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਣਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਾਮਲ ਹੋਣ ਅਤੇ ਉਥੇ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 276 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ। ਜਿਨ੍ਹਾਂ ਵਿੱਚੋਂ 205 ਨੂੰ ਵੀਜ਼ੇ ਪ੍ਰਾਪਤ ਹੋਏ ਹਨ।

71 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ: ਉਨ੍ਹਾਂ ਦੱਸਿਆ ਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 71 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ। ਪ੍ਰਤਾਪ ਸਿੰਘ ਅਨੁਸਾਰ ਜਥਾ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ, ਜੋ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 29 ਜੂਨ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਵੇਗਾ। ਇਹ ਜਥਾ 30 ਜੂਨ ਨੂੰ ਵਾਪਿਸ ਦੇਸ਼ ਪਰਤੇਗਾ। ਉਨ੍ਹਾ ਦੱਸਿਆ ਕਿ ਜਥੇ ਨਾਲ ਜਾਣ ਵਾਲੇ ਸ਼ਰਧਾਲੂ 20 ਜੂਨ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕਰਨ।

ਮਹਾਰਾਜਾ ਰਣਜੀਤ ਸਿੰਘ ਦੀ ਜੀਵਨੀ: ਸ਼ੇਰ-ਏ-ਪੰਜਾਬ ਅਤੇ ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਰਣਜੀਤ ਸਿੰਘ ਦਾ ਜਨਮ 13 ਨਵੰਬਰ 1780 ਨੂੰ ਗੁਜਰਾਂਵਾਲਾ ਵਿਖੇ ਹੋਇਆ। ਉਹਨਾਂ ਦੇ ਪਿਤਾ ਦਾ ਨਾਮ ਸਰਦਾਰ ਮਹਾਂ ਸਿੰਘ ਤੇ ਮਾਤਾ ਦਾ ਰਾਜ ਕੌਰ ਸੀ। ਮਹਾਰਾਜਾ ਦੇ ਪਿਤਾ ਸ਼ੁੱਕਰਚੱਕੀਆ ਮਿਸਲ ਨਾਲ ਸੰਬੰਧਿਤ ਸਨ। ਸ਼ੇਰੇ ਏ ਪੰਜਾਬ ਸਿੱਖ ਸਾਮਰਾਜ ਦਾ ਆਗੂ ਸੀ, ਜਿਸਨੇ 19ਵੀਂ ਸਦੀ ਦੇ ਸ਼ੁਰੂਆਤੀ ਅੱਧ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ ਸੀ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਏ, ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠੇ। ਸ਼ੁਰੂ ਵਿੱਚ ਉਹਨਾਂ ਦਾ ਨਾਂ ਬੁੱਧ ਸਿੰਘ ਸੀ। ਕਿਹਾ ਜਾਂਦਾ ਹੈ ਕਿ ਉਹਨਾਂ ਦੇ ਪਿਤਾ ਮਹਾਂ ਸਿੰਘ ਨੇ ਛਤਰ ਸਰਦਾਰ ਨੂੰ ਇੱਕ ਲੜਾਈ ਵਿੱਚ ਹਰਾਇਆ ਸੀ। ਮਹਾਂ ਸਿੰਘ ਨੇ ਇਸ ਯੁੱਧ ਵਿੱਚ ਆਪਣੀ ਜਿੱਤ ਦੇ ਬਾਅਦ ਆਪਣੇ ਪੁੱਤਰ ਦਾ ਨਾਮ ਰਣਜੀਤ ਰੱਖਿਆ, ਜਿਸ ਦਾ ਅਰਥ ਹੈ ਜੇਤੂ।

ABOUT THE AUTHOR

...view details