ਪੰਜਾਬ

punjab

ETV Bharat / state

ਮਜੀਠਾ ਪੁਲਿਸ ਵੱਲੋਂ 200 ਲੀਟਰ ਨਾਜਾਇਜ਼ ਸ਼ਰਾਬ ਸਣੇ 2 ਕਾਬੂ - majitha police

ਮਜੀਠਾ ਪੁਲਿਸ ਅਤੇ ਐਕਸਾਈਜ਼ ਵਿਭਾਗ ਦੀ ਟੀਮ ਵੱਲੋਂ ਪਿੰਡ ਜੇਠੂਨੰਗਲ ਵਿਖੇ ਛਾਪੇਮਾਰੀ ਕਰ 200 ਲੀਟਰ ਨਾਜਾਇਜ਼ ਸ਼ਰਾਬ ਸਣੇ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਮਜੀਠਾ ਪੁਲਿਸ ਵੱਲੋਂ 200 ਲੀਟਰ ਨਾਜਾਇਜ਼ ਸ਼ਰਾਬ ਸਣੇ 2 ਕਾਬੂ
ਮਜੀਠਾ ਪੁਲਿਸ ਵੱਲੋਂ 200 ਲੀਟਰ ਨਾਜਾਇਜ਼ ਸ਼ਰਾਬ ਸਣੇ 2 ਕਾਬੂ

By

Published : Aug 8, 2020, 3:20 PM IST

ਅੰਮ੍ਰਤਸਰ: ਸੂਬੇ ਵਿੱਚ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤਾਂ ਹੋਣ ਤੋਂ ਬਾਅਦ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤੀ ਕਰਦਿਆਂ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਛਾਪੇਮਾਰੀ ਕਰਕੇ ਸ਼ਰਾਬ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ।

ਮਜੀਠਾ ਪੁਲਿਸ ਵੱਲੋਂ 200 ਲੀਟਰ ਨਾਜਾਇਜ਼ ਸ਼ਰਾਬ ਸਣੇ 2 ਕਾਬੂ

ਇਸੇ ਤਹਿਤ ਮਜੀਠਾ ਪੁਲਿਸ ਅਤੇ ਐਕਸਾਈਜ਼ ਵਿਭਾਗ ਦੀ ਟੀਮ ਵੱਲੋਂ ਪਿੰਡ ਜੇਠੂਨੰਗਲ ਵਿਖੇ ਛਾਪੇਮਾਰੀ ਕਰ ਨਾਜਾਇਜ਼ ਸ਼ਰਾਬ ਸਣੇ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ 200 ਲੀਟਰ ਦੇ ਕਰੀਬ ਨਾਜਾਇਜ਼ ਸ਼ਰਾਬ ਸਣੇ ਲਵਪ੍ਰੀਤ ਸਿੰਘ ਲਵਲੀ ਅਤੇ ਗੁਰਵਿੰਦਰ ਸਿੰਘ ਨੂੰ ਕਾਬੂ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮ ਲੰਮੇ ਸਮੇਂ ਤੋਂ ਚਿੱਟੇ ਅਤੇ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

...view details