ਅੰਮ੍ਰਿਤਸਰ:ਬਿਕਰਮ ਮਜੀਠੀਆ ਡਰੱਗ ਮਾਮਲੇ 'ਚ ਵੱਡਾ ਧਮਾਕਾ (Majithia drug case) ਕਰਦੇ ਹੋਏ ਅਕਾਲੀ ਦਲ ਦੇ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ 'ਚ ਲਿਖਿਆ ਗਿਆ ਹੈ ਕਿ ਨਸ਼ੇ ਦਾ ਕਾਰੋਬਾਰ ਕਿਵੇਂ ਚਲਾਇਆ ਜਾਂਦਾ ਸੀ।
ਉਥੇ ਹੀ ਬੋਨੀ ਅਜਨਾਲਾ ਨੇ ਦਾਅਵਾ ਕੀਤਾ ਹੈ ਕਿ ਤਸਕਰ ਸਤਬੀਰ ਸੱਤਾ ਬਿਕਰਮ ਮਜੀਠੀਆ ਦੇ ਘਰ ਬੈਠ ਕੇ ਨਸ਼ੇ ਦਾ ਕਾਰੋਬਾਰ ਕਰਦਾ ਸੀ। ਇਸ ਦੇ ਨਾਲ ਹੀ ਬੋਨੀ ਅਜਨਾਲਾ ਨੇ ਪਟੀਸ਼ਨ ਵਿੱਚ ਦਾਅਵਾ ਕੀਤਾ ਹੈ ਕਿ ਸਤਬੀਰ ਸੱਤਾ ਨੂੰ ਸੁਰੱਖਿਆ ਵੀ ਦਿੱਤੀ ਗਈ ਸੀ ਤੇ ਸਤਬੀਰ ਸੱਤਾ ਨੇ ਦਸੂਹਾ ਅਤੇ ਅੰਮ੍ਰਿਤਸਰ ਦੱਖਣੀ ਦੀਆਂ ਚੋਣਾਂ ਵਿੱਚ ਪੈਸਾ ਲਾਇਆ ਸੀ।
ਇਹ ਵੀ ਪੜੋ:ਸ਼ਾਹੀ ਸ਼ਹਿਰ ‘ਚ ਤਣਾਅ: ਸ਼ਿਵਸੈਨਾ ਅਤੇ ਖਾਲਿਸਤਾਨ ਸਮਰਥਕਾਂ ਵਿਚਾਲੇ ਜਬਰਦਸਤ ਝੜਪ
ਪਟਿਆਲਾ ਜੇਲ੍ਹ ਵਿੱਚ ਬੰਦ ਹੈ ਮਜੀਠੀਆ: ਡਰੱਗ ਮਾਮਲੇ ’ਚ ਘਿਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਇਸ ਸਮੇਂ ਮਜੀਠੀਆ ਪਟਿਆਲਾ ਦੀ ਕੇਂਦਰੀ ਜੇਲ੍ਹ ’ਚ ਬੰਦ ਹਨ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸੁਪਰੀਮ ਕੋਰਟ ਵੱਲੋਂ ਦਿੱਤੀ ਗਈ ਰਾਹਤ ਖ਼ਤਮ ਹੋਣ ਤੋਂ ਬਾਅਦ ਮੁਹਾਲੀ ਕੋਰਟ ਵਿਖੇ ਸਰੰਡਰ ਕਰ ਦਿੱਤਾ ਸੀ। ਸਰੰਡਰ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਚ ਭੇਜ ਦਿੱਤਾ ਸੀ। ਇਸ ਸਮੇਂ ਬਿਕਰਮ ਮਜੀਠੀਆ ਪਟਿਆਲਾ ਦੀ ਕੇਂਦਰੀ ਜੇਲ੍ਹ ਚ ਬੰਦ ਹਨ।
ਮਜੀਠੀਆ ਡਰੱਗ ਮਾਮਲੇ 'ਚ ਵੱਡਾ ਧਮਾਕਾ ਕੀ ਹੈ 2017 ਦੀ STF ਡਰੱਗ ਰਿਪੋਰਟ:ਅਦਾਲਤ 'ਚ ਨਸ਼ਿਆਂ ਨਾਲ ਸਬੰਧਤ ਸਾਰੀਆਂ ਜਾਂਚ ਏਜੰਸੀਆਂ, ਜਿਨ੍ਹਾਂ 'ਚ ਐੱਸ.ਟੀ.ਐੱਫ., ਐੱਸ.ਆਈ.ਟੀ., ਈ.ਡੀ., ਸੀ.ਬੀ.ਆਈ ਅਤੇ ਕੇਂਦਰ ਦੀਆਂ ਹੋਰ ਏਜੰਸੀਆਂ ਨੇ ਰਿਪੋਰਟ ਦਾਇਰ ਕੀਤੀ ਗਈ ਸੀ, ਪਰ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐੱਸ.ਟੀ.ਐੱਫ. ਡਰੱਗਜ਼ ਦੀ ਰਿਪੋਰਟ ਦਾ ਅੱਜ ਤੱਕ ਖੁਲਾਸਾ ਨਹੀਂ ਕੀਤਾ ਗਿਆ ਹੈ ਤੇ ਨਾ ਹੀ ਇਹ ਰਿਪੋਰਟ। ਜਿਸ 'ਤੇ ਕਾਫੀ ਸਿਆਸਤ ਹੁੰਦੀ ਰਹੀ, ਕਾਂਗਰਸ ਹਮੇਸ਼ਾ ਇਹ ਕਹਿੰਦੀ ਰਹੀ ਕਿ ਇਸ 'ਚ ਬਿਕਰਮ ਸਿੰਘ ਮਜੀਠੀਆ ਦਾ ਨਾਂ ਹੈ।
ਇਹ ਵੀ ਪੜੋ:ਪੰਜਾਬ ਦੇ 117 ਹਲਕਿਆਂ ’ਚ ਬਣਨਗੇ ਮੁਹੱਲਾ ਕਲੀਨਿਕ, 1 ਮਈ ਤੱਕ ਮੰਗੀ ਗਈ ਰਿਪੋਰਟ