ਅੰਮ੍ਰਿਤਸਰ: ਮਾਲ ਮੰਡੀ ਚੌਕ ਜੀਟੀ ਰੋਡ 'ਤੇ ਦੋ ਟਰੱਕਾਂ ਅਤੇ ਇੱਕ ਮੋਟਰਸਾਈਕਲ ਦਰਮਿਆਨ ਹੋਏ ਹਾਦਸੇ ਕਾਰਨ ਇੱਕ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ।
ਮ੍ਰਿਤਕ ਨੌਜਵਾਨ ਦੀ ਪਛਾਣ ਇੰਦਰਜੀਤ ਸਿੰਘ ਉਮਰ 47 ਸਾਲ ਵਜੋਂ ਹੋਈ ਹੈ ਅਤੇ ਉਹ ਗੋਕਲ ਦੇ ਬਾਗ ਦਾ ਰਹਿਣ ਵਾਲਾ ਹੈ। ਹਾਦਸੇ ਦਾ ਸ਼ਿਕਾਰ ਹੋਣ ਤੋਂ ਬਾਅਦ ਚਾਲਕ ਵਾਹਨ ਸਮੇਤ ਫ਼ਰਾਰ ਹੋ ਗਿਆ। ਦੂਜੇ ਪਾਸੇ ਦੂਸਰੀ ਗੱਡੀ ਦੇ ਸਹਾਇਕ ਤੇ ਡਰਾਈਵਰ ਨੂੰ ਲੋਕਾਂ ਨੇ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ।