ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਲੈ ਕੇ ਚਲਾਈ ਮੁਹਿੰਮ ਤਹਿਤ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸੇ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਕ ਨੌਜਵਾਨ ਕੋਲੋ ਕਰੀਬ 5 ਕਿਲੋ ਹੈਰੋਇਨ ਫੜੀ ਹੈ।
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਹੈ ਜਦੋ ਪੁਲਿਸ ਨੇ ਮੁਖਬਰ ਦੀ ਸੂਚਨਾ ਦੇ ਅਧਾਰ 'ਤੇ ਅੰਮ੍ਰਿਤਸਰ ਬਾਈਪਾਸ ਦੇ ਕੋਲ ਨਾਕਾਬੰਦੀ ਦੇ ਦੌਰਾਨ ਇੱਕ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 5 ਕਿੱਲੋ ਡੇਢ ਸੌ ਗ੍ਰਾਮ ਹੈਰੋਇਨ ਤੇ ਦੋ ਪਿਸਤੌਲ 30 ਬੋਰ ਦੇ ਬਰਾਮਦ ਕੀਤੇ।