ਪੰਜਾਬ

punjab

ETV Bharat / state

ਅੰਮ੍ਰਿਤਸਰ 'ਚ 150 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ - ਅੰਮ੍ਰਿਤਸਰ

ਅੰਮ੍ਰਿਤਸਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ 150 ਗ੍ਰਾਮ ਹੈਰੋਇਨ (Heroin) ਸਮੇਤ ਕਾਬੂ ਕੀਤਾ ਹੈ।ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਪਹਿਲਾ ਨਸ਼ੀਲੀ ਗੋਲੀਆਂ (Drug Pills) ਦੀ ਤਸਕਰੀ ਕਰਦਾ ਸੀ।

ਅੰਮ੍ਰਿਤਸਰ 'ਚ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
ਅੰਮ੍ਰਿਤਸਰ 'ਚ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

By

Published : Jul 8, 2021, 9:37 PM IST

ਅੰਮ੍ਰਿਤਸਰ:ਪੰਜਾਬ ਭਰ ਵਿਚ ਨਸ਼ਿਆਂ ਨੂੰ ਠੱਲ ਪਾਉਣ ਲਈ ਮੁਹਿੰਮ ਵੱਢੀ ਹੋਈ ਹੈ ਜਿਸ ਤਹਿਤ ਅੰਮ੍ਰਿਤਸਰ ਪੁਲਿਸ ਨੇ ਨਸ਼ੇ ਨੂੰ ਖਤਮ ਕਰਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।ਪੁਲਿਸ ਨੇ ਇਕ ਵਿਅਕਤੀ ਨੂੰ 150 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ ਕਰੋੜਾ ਵਿਚ ਦੱਸੀ ਜਾਂਦੀ ਹੈ।ਪੁਲਿਸ ਅਧਿਕਾਰੀ ਰਵੀ ਕੁਮਾਰ ਦਾ ਕਹਿਣਾ ਹੈ ਕਿ ਇਕ ਵਿਅਕਤੀ ਨੂੰ 150 ਗ੍ਰਾਮ ਹੈਰੋਇਨ (Heroin) ਸਮੇਤ ਗ੍ਰਿਫ਼ਤਾਰ ਕੀਤਾ ਹੈ ਅਤੇ ਇਸ ਦੀ ਪਛਾਣ ਬੱਬੂ ਨਿਵਾਸੀ ਮਕਬੂਲਪੁਰਾ ਦਾ ਹੈ।

ਅੰਮ੍ਰਿਤਸਰ 'ਚ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਪੁਲਿਸ ਦਾ ਕਹਿਣਾ ਹੈ ਕਿ ਇਹ ਵਿਅਕਤੀ ਪਹਿਲਾ ਨਸ਼ੀਲੀਆਂ ਗੋਲੀਆਂ (Drug Pills) ਦੀ ਤਸਕਰੀ ਕਰਦਾ ਸੀ।ਇਸ ਉਤੇ ਪਹਿਲਾਂ ਵੀ ਮਾਮਲਾ ਦਰਜ ਹੈ।ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਇਸਦਾ ਰਿਮਾਂਡ ਲਿਆ ਜਾਵੇਗਾ ਅਤੇ ਇਸ ਤੋਂ ਕਈ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

ਇਹ ਵੀ ਪੜੋ:ਹੁਣ ਚੰਡੀਗੜ੍ਹ 'ਚ ਵੀ ਸਲਮਾਨ ਖਾਨ ਖਿਲਾਫ਼ ਸ਼ਿਕਾਇਤ ਹੋਈ ਦਰਜ, ਜਾਣੋ ਕੀ ਹੈ ਵਜ੍ਹਾ ?

ABOUT THE AUTHOR

...view details