ਅੰਮ੍ਰਿਤਸਰ:ਬਲੈਕਮੇਲਿੰਗ ਦੇ ਬਹੁਤ ਜ਼ਿਆਦਾ ਕੇਸ ਸਾਹਮਣੇ ਆ ਰਹੇ ਹਨ। ਇਸ ਤਰ੍ਹਾ ਦਾ ਹੀ ਇਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਵਿਆਕਤੀ ਨੇ ਔਰਤ ਵੱਲੋ ਬਲੈਕਮੇਲ ਕਰਨ ਤੇ ਖੁਦਕੁਸ਼ੀ ਕਰ ਲਈ।
ਜਿਸ ਦੀ ਲਾਸ਼ ਨੂੰ ਪੁਲਸ ਨੇ ਹੁਣ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਉਥੇ ਹੀ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜਿਸ ਵਿਅਕਤੀ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ। ਉਸ ਵਿਅਕਤੀ ਦਾ ਨਾਮ ਕੁਲਵੰਤ ਸਿੰਘ ਹੈ। ਉਸ ਵੱਲੋਂ ਇਕ ਸੁਸਾਈਡ ਨੋਟ ਵੀ ਲਿਖਿਆ ਗਿਆ ਹੈ। ਜਿਸ ਵਿੱਚ ਕਿ ਉਸਨੇ ਆਪਣੀ ਮੌਤ ਦਾ ਜ਼ਿੰਮੇਵਾਰ ਇਕ ਔਰਤ ਨੂੰ ਠਹਿਰਾਇਆ ਹੈ।