ਪੰਜਾਬ

punjab

ETV Bharat / state

ਪੁਰਾਣੀ ਰੰਜਿਸ਼ ਦੇ ਚੱਲਦਿਆਂ ਵਿਅਕਤੀ ਦਾ ਕਤਲ:ਪੁਲਿਸ ਵਲੋਂ ਜਾਂਚ ਸ਼ੁਰੂ - ਪਿੰਡ 'ਚ ਸਨਸਨੀ ਫੈਲ ਗਈ

ਮ੍ਰਿਤਕ ਤਰਸੇਮ ਸਿੰਘ ਦੇ ਰਿਸ਼ਤੇਦਾਰਾਂ ਦਾ ਕਹਿਣਾ ਕਿ ਮ੍ਰਿਤਕ ਦਾ ਜ਼ਮੀਨ ਨੂੰ ਲੈਕੇ ਆਪਣੇ ਗੁਆਂਢੀਆਂ ਨਾਲ ਝਗੜਾ ਚੱਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਮ੍ਰਿਤਕ ਦੇ ਛੋਟੇ ਭਰਾ ਨੂੰ ਪਹਿਲਾਂ ਸੱਟਾਂ ਵੀ ਆਈਆਂ ਸੀ।

ਪੁਰਾਣੀ ਰੰਜਿਸ਼ ਦੇ ਚੱਲਦਿਆਂ ਵਿਅਕਤੀ ਦਾ ਕਤਲ:ਪੁਲਿਸ ਵਲੋਂ ਜਾਂਚ ਸ਼ੁਰੂ
ਪੁਰਾਣੀ ਰੰਜਿਸ਼ ਦੇ ਚੱਲਦਿਆਂ ਵਿਅਕਤੀ ਦਾ ਕਤਲ:ਪੁਲਿਸ ਵਲੋਂ ਜਾਂਚ ਸ਼ੁਰੂ

By

Published : May 22, 2021, 9:41 PM IST

ਅੰਮ੍ਰਿਤਸਰ: ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਨਵਾਂ ਡੱਲਾ ਵਿਖੇ ਪੁਰਾਣੀ ਰੰਜਿਸ਼ ਨੂੰ ਲੈਕੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਵਿਅਕਤੀ ਨੂੰ ਮਾਰ ਕੇ ਪਿੰਡ ਦੀ ਧੁੱਸੀ 'ਤੇ ਸੁੱਟਣ ਨਾਲ ਪਿੰਡ 'ਚ ਸਨਸਨੀ ਫੈਲ ਗਈ। ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪੁਰਾਣੀ ਰੰਜਿਸ਼ ਦੇ ਚੱਲਦਿਆਂ ਵਿਅਕਤੀ ਦਾ ਕਤਲ:ਪੁਲਿਸ ਵਲੋਂ ਜਾਂਚ ਸ਼ੁਰੂ

ਇਸ ਸਬੰਧੀ ਮ੍ਰਿਤਕ ਤਰਸੇਮ ਸਿੰਘ ਦੇ ਰਿਸ਼ਤੇਦਾਰਾਂ ਦਾ ਕਹਿਣਾ ਕਿ ਮ੍ਰਿਤਕ ਦਾ ਜ਼ਮੀਨ ਨੂੰ ਲੈਕੇ ਆਪਣੇ ਗੁਆਂਢੀਆਂ ਨਾਲ ਝਗੜਾ ਚੱਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਮ੍ਰਿਤਕ ਦੇ ਛੋਟੇ ਭਰਾ ਨੂੰ ਪਹਿਲਾਂ ਸੱਟਾਂ ਵੀ ਆਈਆਂ ਸੀ। ਉਨ੍ਹਾਂ ਦਾ ਕਹਿਣਾ ਕਿ ਰੰਜਿਸ਼ ਦੇ ਚੱਲਦਿਆਂ ਹੀ ਤਰਸੇਮ ਸਿੰਘ ਦੇ ਗੁਆਂਢੀਆਂ ਵਲੋਂ ਉਸਦਾ ਕਤਲ ਕੀਤਾ ਗਿਆ ਹੈ। ਜਿਸ ਨੂੰ ਲੈਕੇ ਉਨ੍ਹਾਂ ਵਲੋਂ ਇਨਸਾਫ਼ ਦੀ ਮੰਗ ਕਰਦਿਆਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਉਨ੍ਹਾਂ ਵਲੋਂ ਲਾਸ਼ ਨੂੰ ਕਬਜ਼ੇ 'ਚ ਲੈਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਕਿ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਜੋ ਵੀ ਬਣਦੀ ਕਾਰਵਾਈ ਹੋਚੇਗੀ , ਉਸਨੂੰ ਅਮਲ 'ਚ ਲਿਆਉਂਦਾ ਜਾਵੇਗਾ।

ਇਹ ਵੀ ਪੜ੍ਹੋ:ਦਿੱਲੀ ਤੋਂ ਪਰਤ ਰਹੇ ਕਿਸਾਨ ਕੋਰੋਨਾ ਟੈਸਟ ਕਰਵਾਉਣ - ਬਾਜਵਾ

ABOUT THE AUTHOR

...view details