ਅੰਮ੍ਰਿਤਸਰ: ਜਿਵੇਂ-ਜਿਵੇਂ ਪੰਜਾਬ ਵਿੱਚ ਚੋਣਾਂ ਨੇੜੇ ਆ ਰਹੀਆਂ ਹਨ, ਉਵੇਂ-ਉਵੇਂ ਪੰਜਾਬ ਵਿੱਚ ਰਾਜਨੀਤੀਕ ਪਾਰਟੀਆਂ ਦੇ ਦੌਰੇ ਸ਼ੁਰੂ ਹੋ ਰਹੇ ਹਨ। ਇੱਕ ਪਾਸੇ ਜਿੱਥੇ ਪੰਜਾਬ ਦੇ ਲੀਡਰ ਚੋਣਾਂ ਨੂੰ ਜਿੱਤਣ ਦੇ ਲਈ ਵੱਖ-ਵੱਖ ਹਲਕਿਆਂ ਦੌਰਾ ਕਰ ਰਹੇ ਹਨ, ਉੱਥੇ ਹੀ ਦਿੱਲੀ ਦੀ ਆਮ ਆਦਮੀ ਪਾਰਟੀ (Aam Aadmi Party) ਦੀ ਲੀਡਰਸ਼ਿਪ ਰੋਜ਼ਾਨਾ ਹੀ ਪੰਜਾਬ ਦੇ ਵੱਖ-ਵੱਖ ਖੇਤਰਾ ਵਿੱਚ ਮੀਟਿੰਗਾਂ ਕਰਕੇ ਵੱਧ ਤੋਂ ਵੱਧ ਲੋਕਾਂ ਨੂੰ ਆਪਣੇ ਨਾਲ ਜੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਆਪਣੀ ਪੰਜਾਬ ਫੇਰੀ ਦੌਰਾਨ ਅੰਮ੍ਰਿਤਸਰ ਦੇ ਹਵਾਈ ਅੱਡੇ (Airport) ‘ਤੇ ਪਹੁੰਚੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸੋਸਦੀਆ (Deputy Chief Minister Manish Sosdia) ਨੇ ਪੰਜਾਬ ਸਰਕਾਰ (Government of Punjab) ਤੇ ਸ਼੍ਰੋਮਣੀ ਅਕਾਲੀ ਦਲ ‘ਤੇ ਨਿਸ਼ਾਨੇ (Targets on the Shiromani Akali Dal) ਸਾਧੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਪਾਰੀ ਕਾਂਗਰਸ (Congress) ਦੀਆਂ ਮਾੜੀਆ ਨੀਤੀਆ ਕਰਕੇ ਬਹੁਤ ਪ੍ਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਆਉਣ ਦੇ ਹੀ ਸਟੇਟ ਰਾਜ ਟੈਕਸ ਖ਼ਤਮ ਕਰਕੇ ਪੰਜਾਬ ਦੇ ਵਪਾਰੀਆਂ ਨੂੰ ਹੋਰ ਪਰਫੂਲਤ ਕੀਤਾ ਜਾਵੇਗਾ ਤਾਂ ਜੋ ਉਹ ਆਪਣੇ ਕਾਰੋਬਾਰ ਨੂੰ ਵਧਾ ਕੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇ ਸਕਣ।
ਪੰਜਾਬ ਦੇ ਸਕੂਲ (school) ਸਿੱਖਿਆ ਨੂੰ ਲੈਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਅੰਦਰ ਸਿੱਖਿਆ ਦਾ ਗਰਾਫ਼ ਬਿਲਕੁਲ ਖ਼ਤਮ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਇੱਕ ਫੇਲ੍ਹ ਹੋਏ ਮੰਤਰੀ ਹਨ, ਜੋ ਸਿੱਖਿਆ ਵਿਭਾਗ ਨੂੰ ਚਲਾਉਣ ਵਿੱਚ ਨਾਕਾਮ ਸਾਬਿਤ ਹੋਏ ਹਨ।