ਅੰਮ੍ਰਿਤਸਰ: ਦਿੱਲੀ ਚੋਣਾਂ ਵਿੱਚ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਦੇ ਬਾਅਦ ਦਿੱਲੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਵੱਜੋਂ ਮੱਥਾ ਟੇਕਿਆ ਗਿਆ। ਇਸ ਮੌਕੇ ਅੰਮ੍ਰਿਤਸਰ ਪਹੁੰਚਣ 'ਤੇ ਬੀਬੀ ਜਗੀਰ ਕੌਰ ਪ੍ਰਧਾਨ ਸ੍ਰੋਮਣੀ ਕਮੇਟੀ ਵੱਲੋਂ ਵਧਾਈ ਦਿੱਤੀ ਗਈ ਅਤੇ ਸਿਰੋਪੇ ਭੇਟ ਕਰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆ ਚੋਣਾਂ ਵਿੱਚ ਮਿਲੀ ਜੀਤ ਉਪਰੰਤ ਅਸੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਪਹੁੰਚੇ ਹਾਂ। ਜਿਨ੍ਹਾਂ ਨੇ ਇਸ ਮੌਕੇ ਸਾਨੂੰ ਜਿੱਤ ਦਾ ਮਾਨ ਬਖਸ਼ਿਆ ਹੈ। ਉਨ੍ਹਾਂ ਕਿਹਾ ਕਿ ਇੱਥੇ ਸਿਰਫ ਸ਼ੁਕਰਾਨਾ ਕਰਨ ਪਹੁੰਚੇ ਹਾਂ ਜਿਸ ਕਰਕੇ ਅੱਜ ਸਿਆਸੀ ਗੱਲਾਂ ਨਹੀ ਕੀਤੀਆ ਜਾਣਗੀਆਂ।