ਅੰਮ੍ਰਿਤਸਰ: ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਸੰਯੁਕਤ ਕਿਸਾਨ ਮੋਰਚਾ ਤੇ ਕਿਸਾਨ ਜਥੇਬੰਦੀਆਂ ਵੱਲੋਂ ਕੰਪਨੀ ਬਾਗ਼ ਤੋਂ ਭੰਡਾਰੀ ਪੁਲ ਤੱਕ ਮਾਰਚ ਕੱਢਿਆ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਹੋਇਆਂ ਕਿਸਾਨ ਹਰਜੀਤ ਸਿੰਘ ਨੇ ਦੱਸਿਆ ਕਿ ਸਮੂਹ ਕਿਸਾਨਾਂ ਵੱਲੋਂ ਤਿੰਨ ਮਹਾਨ ਸ਼ਹੀਦਾਂ ਜਿਨ੍ਹਾਂ ਸਾਡੇ ਲਈ ਤੇ ਦੇਸ਼ ਦੇ ਲਈ ਸ਼ਹੀਦੀਆਂ ਦਿੱਤੀਆਂ ਤਾਂ ਕਿ ਉਨ੍ਹਾਂ ਦੇ ਦੁਨੀਆਂ ਤੋਂ ਜਾਣ ਤੋਂ ਬਾਅਦ ਦੇਸ਼ ਵਾਸੀ ਆਜ਼ਾਦੀ ਦਾ ਨਿੱਘ ਮਾਣ ਸਕਣ।
ਸੰਯੁਕਤ ਕਿਸਾਨ ਮੋਰਚਾ ਵੱਲੋਂ ਕੱਢਿਆ ਗਿਆ ਮਾਰਚ ਇਨ੍ਹਾਂ ਦੇ ਕਾਰਨ ਅਸੀਂ ਅਜਾਦੀ ਦਾ ਨਿੱਘ ਮਾਨ ਰਹੇ ਹਾਂ, ਤੇ ਇਨ੍ਹਾਂ ਦੇ ਕਾਰਣ ਹੀ ਖੁੱਲੀ ਹਵਾ ਵਿੱਚ ਸਾਹ ਲੈ ਰਹੇ ਹਾਂ, ਇਨ੍ਹਾਂ ਦੀ ਦੇਸ਼ ਲਈ ਬਹੁਤ ਵੱਡੀ ਕੁਰਬਾਨੀ ਹੈ। ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਇਹ ਪ੍ਰੋਗਰਾਮ ਐਲਾਨਿਆ ਗਿਆ ਹੈ, ਇਹ ਮਾਰਚ ਸ਼ਹਿਰ ਦੇ ਸਾਰੇ ਗੇਟਾਂ ਵਿਚੋਂ ਹੁੰਦਾ ਹੋਇਆ ਭੰਡਾਰੀ ਪੁਲ ਤੇ ਖ਼ਤਮ ਹੋਇਆ।
ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ 32 ਜਥੇਬੰਦੀਆਂ ਵੱਲੋਂ ਸਾਰੇ ਪੰਜਾਬ ਸਣੇ ਦੇਸ਼ਭਰ ਵਿੱਚ ਮਨਾਇਆ ਜਾ ਰਿਹਾ ਹੈ। ਇਹ ਸ਼ਹੀਦੀ ਸਮਾਗਮ ਦਿੱਲੀ ਦੇ ਸਿੰਧੂ ਬਾਰਡਰ ਤੇ ਟਿਕਰੀ ਬਾਰਡਰ ’ਤੇ ਵੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਮਨਾਇਆ ਜਾ ਰਿਹਾ ਹੈ। ਉਥੇ ਹੀ ਖਟਕੜ ਕਲਾਂ ਵਿੱਚ ਵੀ ਇਨ੍ਹਾਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕੀਤਾ ਜਾ ਰਿਹਾ ਹੈ।