ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 9 ਨਵੰਬਰ ਵਾਲੇ ਦਿਨ ਹੋਈਆਂ ਸਨ ਜਿਸ ਨੂੰ ਲੈ ਕੇ ਲਗਾਤਾਰ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਸ਼ਾਨੇ ਸਾਧੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਵੱਲੋਂ ਬੀਬੀ ਜਗੀਰ ਕੌਰ ਬਾਰੇ ਬੋਲਦੇ ਹੋਏ ਕਿਹਾ ਗਿਆ ਸੀ ਕਿ ਬੀਬੀ ਜਗੀਰ ਕੌਰ ਹੁਣ ਭਾਜਪਾ ਦਾ ਸਾਥ ਦਿੰਦੀ ਹੋਈ ਨਜ਼ਰ ਆ ਰਹੀ ਹੈ ਅਤੇ ਪਹਿਲੀ ਵਾਰ ਹੋਇਆ ਹੈ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਦੀ ਦਖਲ-ਅੰਦਾਜ਼ੀ ਕੀਤੀ ਜਾ ਰਹੀ ਹੋਵੇ। ਉਸ ਨੂੰ ਲੈ ਕੇ ਅੱਜ ਸਿੱਖ ਸਟੂਡੈਂਟ ਫੈਡਰੇਸ਼ਨ ਵੱਲੋਂ ਇਕ ਅਰਦਾਸ ਮਾਰਚ ਅੰਮ੍ਰਿਤਸਰ ਦੇ ਭਰਾਵਾਂ ਵਾਲੇ ਢਾਬੇ ਤੋਂ ਸ਼ੁਰੂ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਤੱਕ ਕੱਢਿਆ ਗਿਆ। ਜਿਸ ਵਿਚ ਸ੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚ ਕੇ ਅਰਦਾਸ ਕੀਤੀ ਗਈ ਹੈ ਗੁਰਚਰਨ ਸਿੰਘ ਗਰੇਵਾਲ ਨੇ ਬੋਲਦੇ ਹੋਏ ਕਿਹਾ ਕਿ ਦਿੱਲੀ ਅਤੇ ਬਿੱਲੀ ਸਾਡਾ ਤੋਂ ਦੂਰ ਨਹੀ ਬਹੁਤ ਵਾਰ ਦਿੱਲੀ ਜਿੱਤ ਕੇ ਅਸੀਂ ਛੱਡੀ ਹੈ। March taken out by the Sikh Student Federation
March taken out by the Sikh Student Federation to make people aware in Amritsar ਭਾਰਤੀ ਜਨਤਾ ਪਾਰਟੀ ਦੇ ਖ਼ਿਲਾਫ਼ ਮੋਰਚਾ ਖੋਲਿਆ ਮੋਰਚਾ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 9 ਨਵੰਬਰ ਵਾਲਾ ਦਿਨ ਹੋਈਆਂ ਚੋਣਾਂ ਨੂੰ ਲੈ ਕੇ ਲਗਾਤਾਰ ਹੀ ਹੁਣ ਸਿਆਸੀ ਗਲਿਆਰਿਆਂ ਤੱਕ ਦਾ ਹੋਇਆ ਨਜ਼ਰ ਆ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਖ਼ਿਲਾਫ਼ ਮੋਰਚਾ ਖੋਲ ਦਿੱਤਾ ਹੈ। ਇਸੇ ਦੌਰਾਨ ਗੁਰਚਰਨ ਸਿੰਘ ਗਰੇਵਾਲ ਨੇ ਬੋਲਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ ਸਾਡੇ ਸਿੱਖ ਮਸਲਿਆਂ ਵਿਚ ਕੋਈ ਵੀ ਦਖਲ-ਅੰਦਾਜ਼ੀ ਨਾ ਕਰੇ ਕਿਉਂਕਿ ਅਸੀਂ ਨਾ ਤਾਂ ਉਨ੍ਹਾਂ ਦੇ ਕਿੱਸੇ ਧਾਰਮਿਕ ਮਸਲਿਆਂ ਵਿਚ ਦਖਲ ਦੇ ਰਿਹਾ ਅਤੇ ਨਾ ਹੀ ਅਸੀਂ ਸਾਨੂੰ ਇਸ ਵਿੱਚ ਹਿੱਸਾ ਲੈਣ ਦੀ ਜ਼ਰੂਰਤ ਹੈ।
'ਭਾਰਤੀ ਜਨਤਾ ਪਾਰਟੀ ਦੇ ਖ਼ਿਲਾਫ਼ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ':ਉਥੇ ਹੀ ਉਨ੍ਹਾਂ ਨੇ ਕਿਹਾ ਕਿ ਅਸੀਂ ਜੋ ਇਹ ਮਾਰਚ ਕਰ ਰਹੇ ਹਾਂ ਇਹ ਭਾਰਤੀ ਜਨਤਾ ਪਾਰਟੀ ਦੇ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਥੇ ਹੀ ਗਰੇਵਾਲ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਅਤੇ ਬਿੱਲੀ ਸਾਨੂੰ ਦੂਰ ਨਹੀਂ ਅਤੇ ਅਸੀਂ ਬਹੁਤ ਵਾਰ ਦਿੱਲੀ ਜਿੱਤ ਕੇ ਦਿਖਾਈ ਹੈ। ਉਨ੍ਹਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜੇਕਰ ਜ਼ਰੂਰਤ ਪਈ ਤਾਂ ਅਸੀਂ ਦਿੱਲੀ ਦੇ ਤਖ਼ਤ ਤੇ ਬੈਠ ਕੇ ਧਰਨਾ ਪ੍ਰਦਰਸ਼ਨ ਵੀ ਕਰ ਸਕਦੇ ਹਾਂ ਉਨ੍ਹਾਂ ਨੇ ਕਿਹਾ ਕਿ ਅਸੀਂ ਇਹ ਧਾਰਨਾ ਭਾਰਤੀ ਜਨਤਾ ਪਾਰਟੀ ਨੂੰ ਖਾਸ ਤੌਰ ਤੇ ਰਿਹਾ ਕਿ ਸਾਡੇ ਸਿੱਖ ਮਸਲਿਆਂ ਦਖਲ ਅੰਦਾਜ਼ੀ ਨਾ ਕਰਨ।
'ਜ਼ਰੂਰਤ ਪਈ ਤਾਂ ਉਹ ਦਿੱਲੀ ਪਹੁੰਚ ਕੇ ਵੀ ਕਰ ਸਕਦੇ ਹਨ ਧਰਨਾ ਪ੍ਰਦਰਸ਼ਨ':ਇੱਥੇ ਜ਼ਿਕਰਯੋਗ ਹੈ ਕਿ 9 ਨਵੰਬਰ ਵਾਲੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੋਈਆਂ ਸਨ ਅਤੇ ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦਾ ਪਹਿਲੀ ਵਾਰ ਵਿਰੋਧ ਕੀਤਾ ਗਿਆ ਸੀ ਅਤੇ ਉਸ ਤੋਂ ਬਾਅਦ ਕਿ ਬੀਬੀ ਜਗੀਰ ਕੌਰ ਦੇ ਉਤੇ ਭਾਰਤੀ ਜਨਤਾ ਪਾਰਟੀ ਦੇ ਨਾਲ ਰਲ ਕੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲੜਨ ਨੂੰ ਲੈ ਕੇ ਇਲਜ਼ਾਮ ਲਗਾਏ ਗਏ ਸਨ, ਜਿਸਨੂੰ ਲੈ ਕੇ ਨਾ ਬੀਬੀ ਜਗੀਰ ਕੌਰ ਨੂੰ 42 ਵੋਟਾਂ ਉਸ ਵੇਲੇ ਪਈਆਂ ਸਨ ਅਤੇ ਹੁਣ ਭਾਰਤੀ ਜਨਤਾ ਪਾਰਟੀ ਦੇ ਖ਼ਰਾਬ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਰਦਾਸ ਮਾਰਚ ਕੀਤੇ ਜਾ ਰਹੇ ਹਨ ਉਥੇ ਹੀ ਸਿੱਖਾਂ ਦੀ ਸਰਵ-ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚ ਕੇ ਅਰਦਾਸ ਵੀ ਕੀਤੀ ਗਈ। ਗੁਰਚਰਨ ਸਿੰਘ ਗਰੇਵਾਲ ਨੇ ਬੀਜੇਪੀ ਨੂੰ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੇਕਰ ਜ਼ਰੂਰਤ ਪਈ ਤਾਂ ਉਹ ਦਿੱਲੀ ਪਹੁੰਚ ਕੇ ਵੀ ਧਰਨਾ ਪ੍ਰਦਰਸ਼ਨ ਕਰ ਸਕਦੇ ਹਨ ਕਿਉਂਕਿ ਸਿੱਖਾਂ ਲਈ ਬਹੁਤ ਮਾੜੀ ਹੋਈ ਹੈ ਅਤੇ ਉਨ੍ਹਾਂ ਵੱਲੋਂ ਦਿੱਲੀ ਨੂੰ ਬਿੱਲੀ ਦੇ ਨਾਂ ਤੇ ਸੰਬੋਧਨ ਕੀਤਾ ਗਿਆ।
ਇਹ ਵੀ ਪੜ੍ਹੋ:ਸਿਮਰਨਜੀਤ ਸਿੰਘ ਮਾਨ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਕੀਤੀ ਮੁਲਾਕਾਤ