ਪੰਜਾਬ

punjab

ETV Bharat / state

ਸੰਗਤ ਨੇ ਸ਼ਹੀਦ ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ - ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਗ੍ਰੰਥੀ ਦਿਆ ਸਿੰਘ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੰਗਤਾਂ ਦੇ ਸਹਿਯੋਗ ਦੇ ਨਾਲ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ਼ਰਧਾ ਅਤੇ ਪ੍ਰੇਮ ਭਾਵਨਾ ਨਾਲ ਮਨਾਇਆ ਗਿਆ।

ਫ਼ੋਟੋ
ਫ਼ੋਟੋ

By

Published : Nov 13, 2020, 5:00 PM IST

ਅੰਮ੍ਰਿਤਸਰ: ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੰਗਤਾਂ ਦੇ ਸਹਿਯੋਗ ਦੇ ਨਾਲ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ਼ਰਧਾ ਅਤੇ ਪ੍ਰੇਮ ਭਾਵਨਾ ਨਾਲ ਮਨਾਇਆ ਗਿਆ।

ਵੀਡੀਓ

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਗ੍ਰੰਥੀ ਦਿਆ ਸਿੰਘ ਨੇ ਕਿਹਾ ਕਿ ਸ਼ਹੀਦ ਬਾਬਾ ਦੀਪ ਸਿੰਘ ਮਹਾਨ ਯੋਧੇ ਅਮਰ ਸ਼ਹੀਦ ਹਨ,ਜਿਨ੍ਹਾਂ ਦਾ ਸ਼ਹੀਦੀ ਦਿਹਾੜਾ ਪੂਰੇ ਵਿਸ਼ਵ ਵਿੱਚ ਸ਼ਰਧਾ ਅਤੇ ਭਾਵਨਾ ਨਾਲ ਹਰ ਸਾਲ ਮਨਾਇਆ ਜਾਂਦਾ ਹੈ ਅਤੇ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਹਰ ਸਾਲ ਗੁਰੂਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਨਤਮਸਤਕ ਹੁੰਦੀਆਂ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਬਾਅਦ ਖੁੱਲ੍ਹੇ ਭੰਡਾਰ ਵਿੱਚ ਢਾਡੀਆਂ, ਕਵੀਸ਼ਰਾਂ ਅਤੇ ਰਾਗੀ ਸਿੰਘਾਂ ਵੱਲੋਂ ਸਿੱਖ ਸੰਗਤਾਂ ਨਾਲ ਗੁਰ ਇਤਿਹਾਸ ਤੇ ਬਾਬਾ ਜੀ ਦੇ ਜੀਵਨ ਬਾਰੇ ਵਿਚਾਰਾਂ ਕੀਤੀਆਂ ਗਈਆਂ।

ਫ਼ੋਟੋ
ਫ਼ੋਟੋ

ਭਾਈ ਦਿਆ ਸਿੰਘ ਨੇ ਕਿਹਾ ਕਿ ਸਾਨੂੰ ਸ਼ਹੀਦ ਬਾਬਾ ਦੀਪ ਸਿੰਘ ਦੀ ਅਦੁੱਤੀ ਸਹਾਦਤ ਤੋਂ ਸਿੱਖਿਆ ਲੈਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਨੇ ਪਵਿੱਤਰ ਗੁਰਧਾਮਾਂ ਨੂੰ ਆਜ਼ਾਦ ਕਰਵਾਇਆ ਅਤੇ ਸਾਨੂੰ ਵੀ ਗੁਰੂ ਘਰਾਂ ਦੀ ਬੇਅਦਬੀ ਰੋਕਣ ਲਈ ਤੱਤਪਰ ਰਹਿਣਾ ਚਾਹੀਦਾ ਹੈ ਅਤੇ ਆਪਣੀ ਕੀਤੀ ਅਰਦਾਸ ਅਤੇ ਬਚਨਾਂ ਨੂੰ ਪੂਰਾ ਕਰਨ ਲਈ ਪ੍ਰਣ ਕਰਨਾ ਚਾਹੀਦਾ ਹੈ।

ਸ਼ਰਧਾਲੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਬਾਬਾ ਜੀ ਦੇ ਅਸਥਾਨ ਦੇ ਦਰਸ਼ਨ ਕਰਕੇ ਸਕੂਨ ਮਿਲਦਾ ਹੈ ਤੇ ਸਾਡੀ ਅਰਦਾਸ ਹੈ ਕਿ ਹਮੇਸ਼ਾ ਗੁਰੂ ਸਾਹਿਬ ਦੇ ਚਰਨਾਂ ਵਿੱਚ ਜੁੜੇ ਰਹੀਏ ਅਤੇ ਉਨ੍ਹਾਂ ਦੀ ਜ਼ਿੰਦਗੀ ਤੋਂ ਸਿੱਖਿਆ ਲੈ ਕੇ ਸਿੱਖੀ ਨਾਲ ਜੁੜੀਏ,ਅੰਮ੍ਰਿਤ ਛਕੀਏ ਤਾਂ ਜੋ ਸਾਡਾ ਜੀਵਨ ਸੁਚੱਜਾ ਹੋ ਸਕੇ।

ABOUT THE AUTHOR

...view details