ਅੰਮ੍ਰਿਤਸਰ:ਪਨਬੱਸ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ਼ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।ਮੁਲਾਜ਼ਮਾਂ ਵੱਲੋਂ ਬੱਸ ਸਟੈਂਡ ਨੂੰ ਦੋ ਘੰਟੇ ਲਈ ਬੰਦ ਰੱਖਿਆ ਗਿਆ ਹੈ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ਨੇ ਵੀ ਸਾਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਪੇ ਕਮਿਸ਼ਨ ਵਿਚ ਸੋਧ ਕੀਤੀ ਜਾਵੇ।ਉਨ੍ਹਾਂ ਨੇ ਕਿਹਾ ਹੈ ਕਿ ਮੁਲਾਜ਼ਮਾਂ ਨੂੰ ਜੋ ਬਣਦਾ ਹੈ ਉਹੀ ਸਕੇਲ ਦਿੱਤਾ ਜਾਵੇ।