ਅੰਮ੍ਰਿਤਸਰ:ਪਿੰਡ ਮੱਲੂਵਾਲ ਵਿੱਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਐਸਸੀ ਵਿੰਗ ਨੇ ਮੀਟਿੰਗ ਕੀਤੀ।ਜਿਸ ਵਿਚ ਆਉਣ ਵਾਲੀਆਂ ਚੋਣਾਂ ਲਈ ਲੋਕਾਂ ਨੂੰ ਲਾਮਬੰਧ ਕੀਤਾ ਗਿਆ।ਇਸ ਮੌਕੇ ਦੀਦਾਰ ਸਿੰਘ ਚੰਨਣ ਨੇ ਕਿਹਾ ਕਿ ਲੋਕ ਕੈਪਟਨ ਸਰਕਾਰ (Captain Sarkar) ਤੋਂ ਤੰਗ ਆ ਚੁੱਕੇ ਹਨ ਅਤੇ ਸੂਬੇ ਵਿੱਚ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ।ਜਿਸ ਦਾ ਸਬੂਤ ਅੱਜ ਦਾ ਭਾਰੀ ਇਕੱਠ ਹੈ।
ਉਹਨਾਂ ਨੇ ਕਿਹਾ ਕਿ ਮੀਟਿੰਗ ਦੌਰਾਨ ਲੋਕਾਂ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਨੇ ਬਾਦਲ ਸਰਕਾਰ ਵੱਲੋਂ ਗਰੀਬਾਂ ਲਈ ਚਲਾਈਆਂ ਸਮੂਹ ਸਕੀਮਾਂ ਬੰਦ ਕਰ ਦਿੱਤੀਆਂ ਹਨ। ਜਿਸ ਕਾਰਨ ਉਹ ਪ੍ਰੇਸ਼ਾਨ ਹਨ ਅਤੇ ਇਸ ਵਾਰ ਉਹ ਅਕਾਲੀ ਦਲ ਦੀ ਸਰਕਾਰ ਬਣਾਉਣਗੇ।