ਪੰਜਾਬ

punjab

ETV Bharat / state

ਸਿੰਘ ਸਾਹਿਬਾਨਾਂ ਦੀ ਬੈਠਕ ਅੱਜ, 267 ਲਾਪਤਾ ਸਰੂਪਾਂ ਦੀ ਜਾਂਚ ਕੀਤੀ ਜਾ ਸਕਦੀ ਹੈ ਜਨਤਕ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 267 ਪਾਵਨ ਸਰੂਪ ਲਾਪਤਾ ਹੋਣ ਦੇ ਮਾਮਲੇ ਨੂੰ ਲੈ ਕੇ ਅੱਜ ਮੀਟਿੰਗ ਹੋ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਉੱਥੇ ਪਹੁੰਚ ਚੁੱਕੇ ਹਨ।

ਫ਼ੋਟੋ।
ਫ਼ੋਟੋ।

By

Published : Aug 24, 2020, 11:26 AM IST

ਅੰਮ੍ਰਿਤਸਰ: 267 ਪਾਵਨ ਸਰੂਪ ਲਾਪਤਾ ਹੋਣ ਦੇ ਮਾਮਲੇ ਦੀ ਜਾਂਚ ਪੂਰੀ ਹੋ ਚੁੱਕੀ ਹੈ ਜਿਸ ਨੂੰ ਲੈ ਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਮੀਟਿੰਗ ਹੋ ਰਹੀ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਪੰਜ ਸਿੰਘ ਸਾਹਿਬਾਨ ਦੇ ਨਾਲ ਜਾਂਚ ਕਮੇਟੀ ਦੇ ਅਧਿਕਾਰੀ ਈਸ਼ਵਰ ਸਿੰਘ ਉੱਥੇ ਪਹੁੰਚ ਚੁੱਕੇ ਹਨ। ਇਸ ਮੀਟਿੰਗ ਵਿੱਚ 267 ਸਰੂਪਾਂ ਦੇ ਲਾਪਤਾ ਹੋਣ ਦੀ ਜਾਂਚ ਰਿਪੋਰਟ ਜਨਤਕ ਕੀਤੇ ਜਾਣ ਦੀ ਸੰਭਾਵਨਾ ਹੈ।

ਵੇਖੋ ਵੀਡੀਓ

ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਗੋਰੇ ਮਸਕੀਨ ਸਿੰਘ ਜੀ, ਕੇਸਗੜ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੀ ਅਕਾਲ ਤਖ਼ਤ ਵਿਖੇ ਪਹੁੰਚ ਰਹੇ ਹਨ। ਇਸ ਮੀਟਿੰਗ ਵਿੱਚ ਕੈਨੇਡਾ ਦੇ ਸਰੂਪਾਂ ਦਾ ਮਾਮਲਾ, ਪ੍ਰੋ ਸਰਚਾਂਦ ਅਤੇ ਸੁੱਚਾ ਸਿੰਘ ਲੰਗਾਹ ਨੂੰ ਲੈ ਕੇ ਵਿਚਾਰ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।

ABOUT THE AUTHOR

...view details