ਅੰਮ੍ਰਿਤਸਰ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਐਸਜੀਪੀਸੀ ਵੱਲੋਂ ਅਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਆਗੂਆਂ ਨਾਲ ਮੀਟਿੰਗ ਕੀਤੀ ਗਈ। ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਅਹਿਮ ਮੀਟਿੰਗ ਹਰ ਇੱਕ ਸੰਸਥਾ ਦੇ ਆਗੂਆਂ ਨਾਲ ਕੀਤੀ ਜਾ ਰਹੀ ਹੈ। ਅੱਜ ਵੀ ਇਹ ਅਹਿਮ ਮੀਟਿੰਗ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਕੀਤੀ ਗਈ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਨਾਨਕ ਲੇਵਾ ਸੰਗਤ ਕੋਲੋਂ ਸੁਝਾਅ ਮੰਗੇ ਜਾ ਰਹੇ ਹਨ ਅਤੇ ਉਸ ਨੂੰ ਅਮਲੀ ਜਾਮਾ ਵੀ ਪੁਆਇਆ ਜਾ ਰਿਹਾ ਹੈ। ਉਨ੍ਹਾਂ ਮੁਤਾਬਕ ਐੱਸਜੀਪੀਸੀ ਵੱਲੋਂ ਇਕ ਟੀਮ ਦਾ ਗਠਨ ਵੀ ਕੀਤਾ ਗਿਆ ਹੈ ਜੋ ਪ੍ਰਕਾਸ਼ ਪੁਰਬ ਨੂੰ ਲੈ ਕੇ ਹਰ ਇੱਕ ਚੀਜ਼ ਤੇ ਨਿਗਰਾਨੀ ਰੱਖ ਰਹੀ ਹੈ।